24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਤਰਨ ਤਾਰਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਉਣ ਦੀ ਸੇਵਾ ਹੋਈ

ਸਰਹਾਲੀ ਸਾਹਿਬ, 23 ਸਤੰਬਰ (ਅਜੇ ਸਿੰਘ ਹੁੰਦਲ)– ਵਾਤਾਵਰਨ ਦੀ ਸੰਭਾਲ, ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਸਿਰਜਣ ਦੇ ਉਦੇਸ਼ ਨਾਲ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਪਿਛਲੇ ਲੰਮੇ ਸਮੇਂ ਤੋਂ ਰੁੱਖ ਲਗਾਉਣ ਦੀ ਸੇਵਾ ਨਿਰੰਤਰ ਜਾਰੀ ਹੈ। ਸੰਪਰਦਾਇ ਵਲੋਂ ਹਰ ਸਾਲ ਲਗਪਗ ਡੇਢ ਲੱਖ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ।

ਬੂਟੇ ਲਗਾਉਦੇ ਹੋਏ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਸੇਵਾਦਾਰ। ਤਸਵੀਰਾਂ - ਹੁੰਦਲ 24-09-2026
ਸਰਹਾਲੀ ਸਾਹਿਬ, 23 ਸਤੰਬਰ (ਅਜੇ ਸਿੰਘ ਹੁੰਦਲ)– ਵਾਤਾਵਰਨ ਦੀ ਸੰਭਾਲ, ਪੰਜਾਬ ਦੀ ਧਰਤੀ ਨੂੰ ਹਰਿਆ-ਭਰਿਆ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਸਿਰਜਣ ਦੇ ਉਦੇਸ਼ ਨਾਲ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਪਿਛਲੇ ਲੰਮੇ ਸਮੇਂ ਤੋਂ ਰੁੱਖ ਲਗਾਉਣ ਦੀ ਸੇਵਾ ਨਿਰੰਤਰ ਜਾਰੀ ਹੈ। ਸੰਪਰਦਾਇ ਵਲੋਂ ਹਰ ਸਾਲ ਲਗਪਗ ਡੇਢ ਲੱਖ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਪਿਛਲੇ ਦਿਨੀਂ ਵੱਖ-ਵੱਖ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਗੰਡੀਵਿੰਡ ਤੋਂ ਖਾਰਾ ਲਿੰਕ ਰੋਡ ਦੇ ਕਿਨਾਰਿਆਂ ’ਤੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਸੇਵਾਦਾਰਾਂ ਵਲੋਂ ਬੂਟੇ ਲਗਾਏ ਗਏ। ਸੇਵਾਦਾਰਾਂ ਨੇ ਖੁਦ ਮਿਹਨਤ ਕਰਦਿਆਂ ਟੋਏ ਪੁੱਟ ਕੇ ਪੌਦੇ ਲਗਾਏ ਅਤੇ ਉਨ੍ਹਾਂ ਨੂੰ ਪਾਣੀ ਦੇਣ ਤੇ ਸੰਭਾਲ ਕਰਨ ਦਾ ਪ੍ਰਬੰਧ ਵੀ ਕੀਤਾ। ਇਸ ਮੌਕੇ ਸੇਵਾਦਾਰਾਂ ਨੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਖੇਤੀ ਖੋਜ ਅਤੇ ਸਿਖਲਾਈ ਕੇਂਦਰ ਬੂਹ (ਤਰਨ ਤਾਰਨ) ਵਿਖੇ ਵੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਬੂਟੇ ਲਗਾਉਣ ਦੀ ਸੇਵਾ ਕੀਤੀ ਗਈ। ਕੇਂਦਰ ਦੇ ਆਲੇ-ਦੁਆਲੇ ਅਤੇ ਖਾਲੀ ਥਾਵਾਂ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਸੇਵਾਦਾਰਾਂ ਅਤੇ ਸਹਿਯੋਗੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਲਈ ਵੀ ਯਤਨ ਕੀਤੇ। ਇਸੇ ਤਰ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ (ਤਰਨ ਤਾਰਨ) ਵਿਖੇ ਵੀ ਬੂਟੇ ਲਗਾਉਣ ਦੀ ਸੇਵਾ ਕੀਤੀ ਗਈ। ਖੇਤੀਬਾੜੀ ਨਾਲ ਸਬੰਧਤ ਇਸ ਖੇਤਰ ਵਿਚ ਰੁੱਖਾਂ ਦੀ ਗਿਣਤੀ ਵਧਾਉਣ ਦੇ ਮੰਤਵ ਨਾਲ ਸੇਵਾਦਾਰਾਂ ਵਲੋਂ ਮਸ਼ੀਨਰੀ ਅਤੇ ਖੇਤੀਬਾੜੀ ਦੇ ਸੰਦਾਂ ਦੀ ਮਦਦ ਨਾਲ ਪੌਦੇ ਲਗਾਏ ਗਏ। ਇਸ ਦੌਰਾਨ ਸੇਵਾਦਾਰਾਂ ਨੇ ਸੇਵਾ ਭਾਵਨਾ ਨਾਲ ਕੰਮ ਕਰਦਿਆਂ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਹਰ ਸਾਲ ਡੇਢ ਲੱਖ ਬੂਟੇ ਲਗਾਉਣ ਦਾ ਉਪਰਾਲਾ ਪੰਜਾਬ ਵਿਚ ਹਰਿਆਵਲੀ ਵਧਾਉਣ ਵੱਲ ਇਕ ਲਗਾਤਾਰ ਯਤਨ ਹੈ। ਰੁੱਖ ਵਾਤਾਵਰਨ ਨੂੰ ਸੰਤੁਲਿਤ ਰੱਖਣ, ਹਵਾ ਨੂੰ ਸਾਫ਼ ਕਰਨ ਅਤੇ ਤਾਪਮਾਨ ਨੂੰ ਨਿਯੰਤਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਨਿਰੰਤਰ ਸੰਭਾਲ ਕਰਨਾ ਵੀ ਜ਼ਰੂਰੀ ਹੈ। ਸੰਪਰਦਾਇ ਵਲੋਂ ਸੰਗਤਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ, ਖੇਤਾਂ, ਸੜਕਾਂ ਦੇ ਕਿਨਾਰਿਆਂ ਅਤੇ ਜਨਤਕ ਥਾਵਾਂ ’ਤੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਲਗਾਏ ਗਏ ਪੌਦਿਆਂ ਦੀ ਸੰਭਾਲ ਨੂੰ ਆਪਣੀ ਜ਼ਿੰਮੇਵਾਰੀ ਸਮਝਣ। ਇਸ ਤਰ੍ਹਾਂ ਸਾਂਝੇ ਯਤਨਾਂ ਨਾਲ ਪੰਜਾਬ ਦੀ ਧਰਤੀ ਨੂੰ ਹੋਰ ਹਰਾ-ਭਰਾ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਛੱਤ ਤੋਂ ਮਹਿਜ਼ ਪੰਜ ਫੁੱਟ ਉੱਪਰੋਂ ਲੰਘਦੀਆਂ 11 ਕੇ.ਵੀ. ਤਾਰਾਂ ਦੀ ਲਪੇਟ ’ਚ ਆਇਆ ਬਜ਼ੁਰਗ 10 ਦਿਨ ਆਈ.ਸੀ.ਯੂ ’ਚ ਰਹਿ... ਅਗਲੀ ਖ਼ਬਰ ਝਬਾਲ ’ਚ ਲਾਲ ਗੇਟ ਨੇੜੇ ਚੱਲੀ ਗੋਲੀ ਨਾਲ ਨੌਜਵਾਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।