ਸੁਸਾਇਟੀ ਵਲੋਂ ਸ਼ਹੀਦਾਂ ਦੇ ਅਸਥਾਨ ’ਤੇ ਪਿੰਡ ਸਭਰਾ ਵਿਖੇ ਦਸਤਾਰ ਦੁਮਾਲਾ ਅਤੇ ਕਵਿਤਾ ਮੁਕਾਬਲੇ 29 ਨੂੰ
ਪੱਟੀ, 24 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਵਲੋਂ ਮਰਜੀਵੜੇ ਗੁਰਸਿੱਖ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਕੱਪ ਪਿੰਡ ਸਭਰਾ ਤਹਿਸੀਲ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ 29 ਸਤੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਕਰਵਾਏ ਜਾ ਰਹੇ ਹਨ । ਦਸਤਾਰ ਦੁਮਾਲਾ ਮੁਕਾਬਲੇ ਵਿਚ ਚੌਥੀ ਤੋਂ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਅਤੇ ਕਵਿਤਾ ਮੁਕਾਬਲੇ ਵਿਚ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਬੱਚੇ ਭਾਗ ਲੈ ਸਕਦੇ ਹਨ।
ਜ
ਜਾਣਕਾਰੀ ਦਿੰਦੇ ਹੋਏ ਭਾਈ ਜਗਜੀਤ ਸਿੰਘ ਅਤੇ ਹੋਰ। ਤਸਵੀਰ - ਕਾਲੇਕੇ
25-09-2026
ਪੱਟੀ, 24 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਵਲੋਂ ਮਰਜੀਵੜੇ ਗੁਰਸਿੱਖ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਕੱਪ ਪਿੰਡ ਸਭਰਾ ਤਹਿਸੀਲ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ 29 ਸਤੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਕਰਵਾਏ ਜਾ ਰਹੇ ਹਨ । ਦਸਤਾਰ ਦੁਮਾਲਾ ਮੁਕਾਬਲੇ ਵਿਚ ਚੌਥੀ ਤੋਂ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਅਤੇ ਕਵਿਤਾ ਮੁਕਾਬਲੇ ਵਿਚ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਬੱਚੇ ਭਾਗ ਲੈ ਸਕਦੇ ਹਨ। ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਅਮਨਦੀਪ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਕਿਲਾ ਸਾਹਿਬ, ਭਾਈ ਰਣਜੀਤ ਸਿੰਘ ਸਭਰਾ ਅਤੇ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਲੰਮੇ ਅਰਸੇ ਤੋਂ ਸਲਾਨਾ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਨਾਲ ਜੋੜਨ ਦੇ ਲਈ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਨੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਇਹਨਾਂ ਮੁਕਾਬਲਿਆਂ ਵਿੱਚ ਪਹੁੰਚਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਟੇਜ ਸੈਕਟਰੀ ਹਰਜੀਤ ਸਿੰਘ ਲਹਿਰੀ, ਮੁੱਖ ਬੁਲਾਰੇ ਸੁਖਵਿੰਦਰ ਸਿੰਘ ਖਾਲੜਾ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਨਿੰਦਰਪਾਲ ਸਿੰਘ, ਵਜੀਰ ਸਿੰਘ, ਹਰਮਨਦੀਪ ਸਿੰਘ, ਸਾਜਨਪ੍ਰੀਤ ਸਿੰਘ, ਸੁਖਮਨਦੀਪ ਸਿੰਘ , ਹੁਸਨਦੀਪ ਸਿੰਘ, ਗਗਨਦੀਪ ਸਿੰਘ, ਰਣਬੀਰ ਸਿੰਘ, ਪ੍ਰੈਸ ਸਕੱਤਰ ਅਜੀਤ ਸਿੰਘ ਘਰਿਆਲਾ, ਗੁਰਪ੍ਰੀਤ ਸਿੰਘ ਸੈਂਡੀ, ਰਸ਼ਪਾਲ ਸਿੰਘ ਡੱਲ, ਸਲਵਿੰਦਰ ਸਿੰਘ, ਜਸਵਿੰਦਰ ਸਿੰਘ, ਰੂਪ ਸਿੰਘ, ਰਣਜੀਤ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।