26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਜਸਪਾਲ ਕਾਲੂ ਕਤਲ ਮਾਮਲਾ : ਇਨਸਾਫ਼ ਦੀ ਮੰਗ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵਲੋਂ ਧਰਨਾ

ਸੁਲਤਾਨਵਿੰਡ, 25 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਦਿਹਾਤੀ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਨਵਾਂ ਪਿੰਡ ਵਿਖੇ ਨੌਜਵਾਨ ਜਸਪਾਲ ਸਿੰਘ ਕਾਲੂ ਦੇ ਕਤਲ ਮਾਮਲੇ ਵਿਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਗੋਲਡਨ ਗੇਟ ਸਥਿਤ ਵੱਲਾ ਟੀ-ਪੁਆਇੰਟ ’ਤੇ ਰੋਸ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਵਿਚ ਤੇਜ਼ੀ ਲਿਆਉਣ ਤੇ ਕਤਲ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਕਾਬੂ ਕਰਨ ਦੀ ਮੰਗ ਕੀਤੀ।

ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਗੋਲਡਨ ਗੇਟ ’ਤੇ ਕੀਤਾ ਰੋਸ ਪ੍ਰਦਰਸ਼ਨ 26-09-2026
ਸੁਲਤਾਨਵਿੰਡ, 25 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਦਿਹਾਤੀ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਨਵਾਂ ਪਿੰਡ ਵਿਖੇ ਨੌਜਵਾਨ ਜਸਪਾਲ ਸਿੰਘ ਕਾਲੂ ਦੇ ਕਤਲ ਮਾਮਲੇ ਵਿਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਗੋਲਡਨ ਗੇਟ ਸਥਿਤ ਵੱਲਾ ਟੀ-ਪੁਆਇੰਟ ’ਤੇ ਰੋਸ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਵਿਚ ਤੇਜ਼ੀ ਲਿਆਉਣ ਤੇ ਕਤਲ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਕਾਬੂ ਕਰਨ ਦੀ ਮੰਗ ਕੀਤੀ। ਧਰਨੇ ਦੀ ਅਗਵਾਈ ਆਲ ਇੰਡੀਆ ਸ਼ਡਿਊਲਡ ਕਾਸਟ ਦੇ ਪ੍ਰਧਾਨ ਜਗਦੀਸ਼ ਕੁਮਾਰ ਜੱਗੂ ਅਤੇ ਕੌਮੀ ਪ੍ਰਧਾਨ ਰਿਸ਼ੀ ਮੱਟੂ ਨੇ ਕੀਤੀ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਉਹ ਆਪਣੀ ਆਵਾਜ਼ ਉਠਾਉਂਦੇ ਰਹਿਣਗੇ। ਮ੍ਰਿਤਕ ਦੀ ਮਾਤਾ ਰਣਜੀਤ ਕੌਰ ਤੇ ਭਰਾ ਹਰਪਾਲ ਸਿੰਘ ਗੋਰਾ ਨੇ ਦੱਸਿਆ ਕਿ 15 ਸਤੰਬਰ ਨੂੰ ਜਸਪਾਲ ਸਿੰਘ ਕਾਲੂ ਘਰੋਂ ਬਾਜ਼ਾਰ ਵੱਲ ਗਿਆ ਸੀ। ਪਰਿਵਾਰ ਮੁਤਾਬਕ ਜਦੋਂ ਉਹ ਨਵਾਂ ਪਿੰਡ ਸਥਿਤ ਪੁਲਿਸ ਚੌਕੀ ਦੇ ਨੇੜੇ ਪਹੁੰਚਿਆ ਤਾਂ ਮੋਟਰਸਾਈਕਲਾਂ ’ਤੇ ਆਏ ਕੁਝ ਨੌਜਵਾਨਾਂ ਵਲੋਂ ਉਸ ’ਤੇ ਗੋਲੀਆਂ ਚਲਾਈਆਂ ਗਈਆਂ ਜਿਥੇ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਕਾਰਨ ਜਸਪਾਲ ਸਿੰਘ ਦੀ ਮੌਤ ਹੋ ਗਈ, ਜਦਕਿ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ, ਪਰ ਉਨ੍ਹਾਂ ਮੁਤਾਬਿਕ ਅਜੇ ਤੱਕ ਸਾਰੇ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿਚ ਨਹੀਂ ਆਏ। ਪਰਿਵਾਰ ਨੇ ਮੰਗ ਕੀਤੀ ਕਿ ਮਾਮਲੇ ਨਾਲ ਸੰਬੰਧਿਤ ਹਰ ਵਿਅਕਤੀ ਦੀ ਭੂਮਿਕਾ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਪਰਿਵਾਰ ਵਲੋਂ ਜਸਪਾਲ ਸਿੰਘ ਦੀ ਪਤਨੀ ਮਨਦੀਪ ਕੌਰ ਤੇ ਇਕ ਹੋਰ ਨੌਜਵਾਨ ਸੰਬੰਧੀ ਵੀ ਗੰਭੀਰ ਦੋਸ਼ ਲਗਾਏ ਗਏ ਹਨ। ਪਰਿਵਾਰ ਦਾ ਦਾਅਵਾ ਹੈ ਕਿ ਘਰੇਲੂ ਤਣਾਅ ਦੇ ਚੱਲਦਿਆਂ ਕਥਿਤ ਤੌਰ ’ਤੇ ਜਸਪਾਲ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਹੋਣੀ ਹਾਲੇ ਬਾਕੀ ਹੈ ਤੇ ਪੁਲਿਸ ਵਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਨੇ ਦੱਸਿਆ ਕਿ ਪੁਲਿਸ ਵਲੋਂ ਜਸਪਾਲ ਸਿੰਘ ਦੀ ਪਤਨੀ ਮਨਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕਤਲ ਦੀ ਸਾਜ਼ਿਸ਼ ਅਤੇ ਵਾਰਦਾਤ ’ਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਾਕੀ ਮੁਲਜ਼ਮਾਂ ਨੂੰ ਜਲਦ ਕਾਬੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ। ਪੁਲਿਸ ਵਲੋਂ ਜਾਂਚ ਜਾਰੀ ਇਸ ਸੰਬੰਧੀ ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਹਰਪਾਲ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਦੀ ਪਤਨੀ ਮਨਦੀਪ ਕੌਰ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੋਂ ਉਸ ਦਾ ਪੁਲਿਸ ਵਲੋਂ ਰਿਮਾਂਡ ਹਾਸਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਮਾਮਲੇ ਸੰਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਤਲ ਮਾਮਲੇ ਵਿਚ ਸ਼ਾਮਿਲ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਛੇਤੀ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਸੁਲਤਾਨਵਿੰਡ ਖੇਤਰ ਦੀਆਂ 2 ਬੇਕਰੀਆਂ ਕੀਤੀਆਂ ਸੀਲ ਅਗਲੀ ਖ਼ਬਰ ਐਸ. ਪੀ. ਐਨ. ਕਾਲਜ ਵਿਚ ਵਿਗਿਆਨ ਆਧਾਰਿਤ ਰੌਚਕ ਮੈਜਿਕ ਸ਼ੋਅ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।