28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

3 ਮਹੀਨਿਆਂ ਦੇ ਵਾਅਦੇ ਤੋਂ ਬਾਅਦ ਉਡੀਕੇ ਸਾਢੇ ਚਾਰ ਸਾਲ ਪਰ ਫਿਰ ਵੀ ਨਸ਼ਾ ਮੁਕਤ ਨਹੀਂ ਹੋਇਆ ਪੰਜਾਬ - ਬਲਦੇਵ ਸਿੰਘ ਔਲਖ

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ 9ਵੇਂ ਦਿਨ ਤਰਨ ਤਾਰਨ ਵਿਖੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਵਲੋਂ ਤਰਨ ਤਾਰਨ ਵਿਖੇ ਕਰਵਾਈ ਵਿਸ਼ਾਲ ਰੈਲੀ ਦੌਰਾਨ ਪਹੁੰਚੇ ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਹੁਣ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ 2022 ਵਿਚ ਤਿੰਨ ਮਹੀਨਿਆਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਾਲ ਬੀਤਦੇ ਗਏ ਅਤੇ ਨਸ਼ਾ ਘਟਣ ਦੀ ਬਜਾਏ ਪੰਜਾਬ ਦੇ ਪਰਿਵਾਰਾਂ ਦਾ ਦਰਦ ਵਧਦਾ ਗਿਆ।

ਤਰਨ ਤਾਰਨ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਸੰਬੋਧਨ ਕਰਦੇ ਹੋਏ ਉਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ, ਉਨ੍ਹਾਂ ਨਾਲ ਖੜ੍ਹੇ ਹਰਜੀਤ ਸਿੰਘ ਸੰਧੂ। 27-09-2026

ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ 9ਵੇਂ ਦਿਨ ਤਰਨ ਤਾਰਨ ਵਿਖੇ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਵਲੋਂ ਤਰਨ ਤਾਰਨ ਵਿਖੇ ਕਰਵਾਈ ਵਿਸ਼ਾਲ ਰੈਲੀ ਦੌਰਾਨ ਪਹੁੰਚੇ ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਹੁਣ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ 2022 ਵਿਚ ਤਿੰਨ ਮਹੀਨਿਆਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਾਲ ਬੀਤਦੇ ਗਏ ਅਤੇ ਨਸ਼ਾ ਘਟਣ ਦੀ ਬਜਾਏ ਪੰਜਾਬ ਦੇ ਪਰਿਵਾਰਾਂ ਦਾ ਦਰਦ ਵਧਦਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਚੱਲ ਰਹੀ ਇਹ ਯਾਤਰਾ ਕੋਈ ਸਿਆਸੀ ਰਸਮ ਨਹੀਂ ਸਗੋਂ ਪੰਜਾਬ ਦੀ ਪੀੜ੍ਹੀ ਨੂੰ ਬਚਾਉਣ ਦਾ ਲੋਕ ਅੰਦੋਲਨ ਹੈ। ਔਲਖ ਨੇ ਕਿਹਾ ਕਿ ਜਦੋਂ ਸਰਕਾਰ ਦੀ ਨੀਅਤ ਅਤੇ ਇੱਛਾ-ਸ਼ਕਤੀ ਸਾਫ਼ ਹੋਵੇ ਤਾਂ ਪੁਲਿਸ ਨੂੰ ਨਸ਼ੇ ਦੇ ਨੈੱਟਵਰਕ ਖਿਲਾਫ਼ ਕਾਰਵਾਈ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਪੁਲਿਸ ਨੂੰ ਪਤਾ ਹੈ ਕਿ ਨਸ਼ਾ ਕਿੱਥੇ ਵਿਕਦਾ ਹੈ ਅਤੇ ਕਿੱਥੋਂ ਆਉਂਦਾ ਹੈ, ਲੋੜ ਸਿਰਫ਼ ਸਿਆਸੀ ਹੌਸਲੇ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੀ ਸਮਰੱਥ ਹੈ, ਉਸ ਨੂੰ ਸਿਰਫ਼ ਸਿਆਸੀ ਦਖ਼ਲ ਤੋਂ ਮੁਕਤ ਹੋ ਕੇ ਕੰਮ ਕਰਨ ਦਾ ਹੌਸਲਾ ਦੇਣ ਦੀ ਲੋੜ ਹੈ। ਪੰਜਾਬ ਉਹ ਧਰਤੀ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਅਤੇ ਰੱਖਿਆ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ। ਗੁਰੂ ਸਾਹਿਬਾਨ ਦੇ ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਦੀ ਧਰਤੀ ’ਤੇ ਅੱਜ ਜੇਕਰ ਮਾਵਾਂ ਨੂੰ ਆਪਣੇ ਨਸ਼ੇੜੀ ਬੱਚਿਆਂ ਦਾ ਦਰਦ ਸਹਿਣਾ ਪੈ ਰਿਹਾ ਹੈ ਤਾਂ ਇਹ ਸਾਰੇ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ’ਚ ਧੱਕਣਾ ਸਿਰਫ਼ ਸਮਾਜਿਕ ਨਹੀਂ, ਸਗੋਂ ਪੰਜਾਬ ਦੀ ਸੁਰੱਖਿਆ ਨਾਲ ਜੁੜਿਆ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਾ ਭੇਜ ਕੇ ਪੰਜਾਬ ਦੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦਾ ਜਵਾਨ ਸਰਹੱਦ ’ਤੇ ਦੇਸ਼ ਦੀ ਰੱਖਿਆ ਕਰਦਾ ਆਇਆ ਹੈ, ਇਸ ਲਈ ਸਾਨੂੰ ਇੱਕਜੁੱਟ ਹੋ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਦੇਸ਼ ਦੀ ਸੁਰੱਖਿਆ ਮਜ਼ਬੂਤ ਕਰਨੀ ਪਵੇਗੀ। ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਨਸ਼ਾ ਖ਼ਤਮ ਕਰਨ ਦੇ ਵਾਅਦੇ ‘ਆਪ’ ਤੇ ਕਾਂਗਰਸ ਸਰਕਾਰਾਂ ਨੇ ਕੀਤੇ ਪਰ ਜ਼ਮੀਨੀ ਹਕੀਕਤ ਅਜੇ ਵੀ ਪੰਜਾਬ ਦੇ ਪਰਿਵਾਰਾਂ ਦੇ ਦਰਦ ਵਿਚ ਨਜ਼ਰ ਆ ਰਹੀ ਹੈ। ਸਾਡਾ ਸੰਕਲਪ ਸਾਫ਼ ਹੈ ਅਤੇ ਸਿਰਫ਼ ਵਾਅਦੇ ਨਹੀਂ ਨਸ਼ੇ ਦੀ ਸਪਲਾਈ ’ਤੇ ਸਖ਼ਤ ਕਾਰਵਾਈ, ਪੀੜਤ ਨੌਜਵਾਨਾਂ ਦਾ ਇਲਾਜ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਸ਼੍ਰੀਮਤੀ ਮੀਨਾ ਤਰਨਇਚ ਨੇ ਕਿਹਾ ਕਿ ਭਾਜਪਾ ਦਾ ਸੰਕਲਪ ਸਪੱਸ਼ਟ ਹੈ, ਨਸ਼ਾ ਮੁਕਤ ਪੰਜਾਬ। ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਅਤੇ ਮਾਵਾਂ ਦੀਆਂ ਅੱਖਾਂ ਦੇ ਹੰਝੂ ਇਸ ਮੁਹਿੰਮ ਦਾ ਕੇਂਦਰ ਹਨ। ਇਸ ਮੌਕੇ ਰਵੀਕਰਨ ਸਿੰਘ ਕਾਹਲੋ, ਸਤਨਾਮ ਸਿੰਘ ਭੁੱਲਰ ਐਡਵੋਕੇਟ, ਬਾਬਾ ਲਵਪ੍ਰੀਤ, ਨਰੇਸ਼ ਸ਼ਰਮਾ, ਅਵਤਾਰ ਸਿੰਘ, ਨਿਸ਼ਾਨ ਸਿੰਘ ਤੇ ਪ੍ਰੋ. ਸਰਚਾਂਦ ਸਿੰਘ ਖਿਆਲਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਭਾਜਪਾ ਹੀ ਕਰੇਗੀ ਪੰਜਾਬ ਨੂੰ ਨਸ਼ਾ-ਮੁਕਤ, ‘ਆਪ’ ਤੇ ਕਾਂਗਰਸ ਨੇ ਦਿੱਤੇ ਸਿਰਫ਼ ਝੂਠੇ ਲਾਰੇ- ਬਲਦੇਵ ਸਿੰਘ ਔਲਖ ਅਗਲੀ ਖ਼ਬਰ ਮਾਈ ਭਾਗੋ ਕਾਲਜ ਆਫ਼ ਫਾਰਮੇਸੀ ਵਿਖੇ ਵਿਸ਼ਵ ਫਾਰਮੇਸੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।