27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ੍ਰੀ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ’ਚ ਪਹੁੰਚੀਆਂ ਸੰਗਤਾਂ ਦਾ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵਲੋਂ ਧੰਨਵਾਦ

ਗੋਇੰਦਵਾਲ ਸਾਹਿਬ, 26 ਸਤੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸ਼ਰਧਾ, ਸਤਿਕਾਰ ਅਤੇ ਗੁਰੂ ਸਾਹਿਬ ਪ੍ਰਤੀ ਅਥਾਹ ਵਿਸ਼ਵਾਸ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੋਇੰਦਵਾਲ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ, ਕਥਾ-ਵਿਚਾਰ ਤੇ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 27-09-2026
ਗੋਇੰਦਵਾਲ ਸਾਹਿਬ, 26 ਸਤੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸ਼ਰਧਾ, ਸਤਿਕਾਰ ਅਤੇ ਗੁਰੂ ਸਾਹਿਬ ਪ੍ਰਤੀ ਅਥਾਹ ਵਿਸ਼ਵਾਸ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੋਇੰਦਵਾਲ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ, ਕਥਾ-ਵਿਚਾਰ ਤੇ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਸਲਾਨਾ ਜੋੜ ਮੇਲੇ ਵਿਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਵਾਲੀਆਂ ਸਮੂਹ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੀ ਪਵਿੱਤਰ ਧਰਤੀ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿਚ ਸੰਗਤਾਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਾ ਗੁਰੂ ਸਾਹਿਬ ਪ੍ਰਤੀ ਸੰਗਤਾਂ ਦੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਹੈ। ਸ੍ਰੀ ਗੁਰੂ ਅਮਰਦਾਸ ਜੀ ਨੇ ਮਨੁੱਖਤਾ ਨੂੰ ਸੇਵਾ, ਸਿਮਰਨ, ਨਿਮਰਤਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਅਸੀਂ ਆਪਣਾ ਜੀਵਨ ਸਫਲ ਬਣਾ ਸਕਦੇ ਹਾਂ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਦਿਆਂ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੀ ਜੀਵਨ ਜਾਚ ਅਪਣਾਈ ਜਾਵੇ। ਸਲਾਨਾ ਜੋੜ ਮੇਲੇ ਨੂੰ ਸਫਲ ਬਣਾਉਣ ਲਈ ਸੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਗੁਰੂ ਸਾਹਿਬ ਸਭ ’ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਅਤੇ ਸਮੁੱਚੀ ਸੰਗਤ ਨੂੰ ਚੜ੍ਹਦੀ ਕਲਾ, ਤੰਦਰੁਸਤੀ ਤੇ ਖੁਸ਼ਹਾਲੀ ਬਖਸ਼ਣ। ਇਸ ਮੌਕੇ ਕਰਨਬੀਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਪ੍ਤਾਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾ ਮੁਕਤੀ ਯਾਤਰਾ ’ਚ ਅਨੂਪ ਸਿੰਘ ਭੁੱਲਰ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਲੋਕਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਭਾਜਪਾ ਹੀ ਕਰੇਗੀ ਪੰਜਾਬ ਨੂੰ ਨਸ਼ਾ-ਮੁਕਤ, ‘ਆਪ’ ਤੇ ਕਾਂਗਰਸ ਨੇ ਦਿੱਤੇ ਸਿਰਫ਼ ਝੂਠੇ ਲਾਰੇ- ਬਲਦੇਵ ਸਿੰਘ ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।