29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਸ਼ਿਰਡੀ ਸਾਈਂਂ ਬਾਬਾ ਅਤੇ ਸ਼ਹੀਦ ਭਗਤ ਸਿੰਘ ਜੀ ਦੀਆਂ ਜਨਮ ਵਰ੍ਹੇਗੰਢਾਂ ਮਨਾਈਆਂ

ਪੱਟੀ 28, ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਵਿਖੇ ਸ਼ਿਰਡੀ ਸਾਈਂ ਬਾਬਾ ਜੀ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀਆਂ ਜਨਮ ਵਰ੍ਹੇਗੰਢਾਂ ਸ਼ਰਧਾ, ਸਤਿਕਾਰ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ।

ਸ਼ਿਰਡੀ ਸਾਂਈ ਬਾਬਾ ਅਤੇ ਸ਼ਹੀਦ ਭਗਤ ਸਿੰਘ ਦੀਆਂ ਜਨਮ ਵਰੇਗੰਢ ਮਨਾਉਂਦੇ ਹੋਏ ਡਾ. ਰਾਜੇਸ਼ ਭਾਰਦਵਾਜ਼, ਡਾ. ਮੁਰਿਦਲਾ ਭਾਰਦਵਾਜ ਅਤੇ ਹੋਰ। ਤਸਵੀਰ: ਕਾਲੇਕੇ 29-09-2026
ਪੱਟੀ 28, ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਵਿਖੇ ਸ਼ਿਰਡੀ ਸਾਈਂ ਬਾਬਾ ਜੀ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀਆਂ ਜਨਮ ਵਰ੍ਹੇਗੰਢਾਂ ਸ਼ਰਧਾ, ਸਤਿਕਾਰ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਸਮਾਗਮ ਵਿਚ ਐਸ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ਼, ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ਼, ਡਾਇਰੈਕਟਰ ਸਤਿਅਮ ਭਾਰਦਵਾਜ਼ ਅਤੇ ਡਾਇਰੈਕਟਰ ਸ੍ਰੀਮਤੀ ਸ਼ੁਭੀ ਭਾਰਦਵਾਜ਼ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਕਪਿਲ ਦੇਵ ਸ਼ਰਮਾ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਡਾ. ਰਾਜੇਸ਼ ਭਾਰਦਵਾਜ਼ ਵਲੋਂ ਸ਼ਿਰਡੀ ਸਾਈਂ ਬਾਬਾ ਜੀ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ’ਤੇ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਡਾ. ਮ੍ਰਿਦੁਲਾ ਭਾਰਦਵਾਜ਼ ਨੇ ਸ਼ਹੀਦ ਭਗਤ ਸਿੰਘ ਜੀ ਦੀ ਵਿਚਾਰਧਾਰਾ, ਮਹਾਨ ਕੁਰਬਾਨੀ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਯਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਵਿਚ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਉਪਰੰਤ ਉਨ੍ਹਾਂ ਨੇ ਸ਼ਿਰਡੀ ਸਾਈਂ ਬਾਬਾ ਜੀ ਦੇ ਜੀਵਨ-ਫ਼ਲਸਫ਼ੇ ਅਤੇ ਸਿੱਖਿਆਵਾਂ ਬਾਰੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸਾਈਂ ਬਾਬਾ ਜੀ ਦੀਆਂ ਸਿੱਖਿਆਵਾਂ ਵਿਚ ਦਰਸਾਏ ਸ਼ਰਧਾ, ਸਬਰ, ਪਿਆਰ, ਦਇਆ, ਮਨੁੱਖਤਾ ਅਤੇ ਨਿਸ਼ਕਾਮ ਸੇਵਾ ਦੇ ਮਹੱਤਵ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਉੱਚੇ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਵਿਚਾਰਧਾਰਾ, ਦੇਸ਼ ਪ੍ਰਤੀ ਸਮਰਪਣ ਅਤੇ ਮਹਾਨ ਕੁਰਬਾਨੀ ਨੂੰ ਦਰਸਾਉਂਦੇ ਸੁੰਦਰ ਅਤੇ ਪ੍ਰਭਾਵਸ਼ਾਲੀ ਪੋਸਟਰ ਤਿਆਰ ਕੀਤੇ। ਕਾਲਜ ਦੇ ਪ੍ਰਿੰਸੀਪਲ ਕਪਿਲ ਦੇਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਬੱਚਿਆਂ ਦੇ ਚੰਗੇ ਵਿਕਾਸ ਤੇ ਸਿਹਤਮੰਦ ਜੀਵਨ ਲਈ ਸਮੇਂ ਸਿਰ ਟੀਕਾਕਰਨ ਜ਼ਰੂਰੀ - ਡਾ. ਸੰਦੀਪ ਧਵਨ ਅਗਲੀ ਖ਼ਬਰ ਸ਼ੇਰੋਂ ਖੰਡ ਮਿੱਲ ਮੋਰਚਾ 131ਵੇਂ ਦਿਨ ਵੀ ਜਾਰੀ ਸ਼ਹੀਦ ਭਗਤ ਸਿੰਘ ਨੂੰ 119ਵੇਂ ਜਨਮ ਦਿਨ ’ਤੇ ਕੀਤਾ ਯਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।