30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਲਗਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਨੌਸ਼ਹਿਰਾ ਪੰਨੂੰਆਂ, 29 ਸਤੰਬਰ (ਦੀਪਕ ਮੈਣੀ)-ਪਰਾਲੀ ਨਹੀਂ ਇਹ ਹੈ ਪੂੰਜੀ, ਸਹੀ ਸੰਭਾਲ ਹੈ ਖੁਸ਼ਹਾਲੀ ਦੀ ਕੁੰਜੀ, ਦੇ ਸੰਦੇਸ਼ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵਲੋਂ ਆਤਮਾ ਸਕੀਮ ਤਹਿਤ ਭੱਠਲ ਫਾਰਮ ਨੌਸ਼ਹਿਰਾ ਪੰਨੂੰਆਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ। ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਖੇਮਕਰਨ ਸਰਵਣ ਸਿੰਘ ਧੁੰਨ ਵਲੋਂ ਕੀਤਾ ਗਿਆ।

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਮੌਕੇ ਪਹੁੰਚੇ ਹਲਕਾ ਵਿਧਾਇਕ ਖੇਮਕਰਨ ਸਰਵਣ ਸਿੰਘ ਧੁੰਨ ਅਤੇ ਪਿੰਡ ਦੇ ਲੋਕ। ਤਸਵੀਰ: ਮੈਣੀ ਸਾਥੀਆ ਸਮੇਤ ਗੱਲਬਾਤ ਕਰਦੇ ਹੋਏ ਬਿਕਰਮਜੀਤ ਸਿੰਘ ਵਿੱਕੀ। ਤਸਵੀਰ–ਲਵਲੀ 30-09-2026
ਨੌਸ਼ਹਿਰਾ ਪੰਨੂੰਆਂ, 29 ਸਤੰਬਰ (ਦੀਪਕ ਮੈਣੀ)-ਪਰਾਲੀ ਨਹੀਂ ਇਹ ਹੈ ਪੂੰਜੀ, ਸਹੀ ਸੰਭਾਲ ਹੈ ਖੁਸ਼ਹਾਲੀ ਦੀ ਕੁੰਜੀ, ਦੇ ਸੰਦੇਸ਼ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵਲੋਂ ਆਤਮਾ ਸਕੀਮ ਤਹਿਤ ਭੱਠਲ ਫਾਰਮ ਨੌਸ਼ਹਿਰਾ ਪੰਨੂੰਆਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ। ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਖੇਮਕਰਨ ਸਰਵਣ ਸਿੰਘ ਧੁੰਨ ਵਲੋਂ ਕੀਤਾ ਗਿਆ। ਉਨ੍ਹਾਂ ਨੇ ਵਿਭਾਗ ਵਲੋਂ ਲਗਾਏ ਸ਼ਾਨਦਾਰ ਕੈਂਪ ਲਈ ਵਧਾਈ ਦਿੰਦਿਆਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤ ਵਿਚ ਅੱਗ ਲਗਾਉਣ ਨਾਲ ਸਿਰਫ਼ ਹਵਾ ਪ੍ਰਦੂਸ਼ਿਤ ਹੀ ਨਹੀਂ ਹੁੰਦੀ, ਸਗੋਂ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਸਾੜਨ ਨਾਲ ਇਸ ਵਿਚ ਮੌਜੂਦ ਜੈਵਿਕ ਪਦਾਰਥਾਂ ਦਾ ਨੁਕਸਾਨ ਹੁੰਦਾ ਹੈ ਅਤੇ ਮਿੱਟੀ ਵਿਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਦੀ ਗਿਣਤੀ ਅਤੇ ਸਰਗਰਮੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੀ ਉੱਪਰਲੀ ਪਰਤ ਦਾ ਤਾਪਮਾਨ ਵੀ ਵਧ ਜਾਂਦਾ ਹੈ, ਧੂੰਏਂ ਕਾਰਨ ਹਵਾ ਦੀ ਗੁਣਵੱਤਾ ਖ਼ਰਾਬ ਹੁੰਦੀ ਹੈ ਅਤੇ ਮਨੁੱਖੀ ਸਿਹਤ, ਖ਼ਾਸ ਕਰਕੇ ਸਾਹ ਪ੍ਰਣਾਲੀ,’ਤੇ ਮਾੜੇ ਪ੍ਰਭਾਵ ਦਾ ਖ਼ਤਰਾ ਵਧਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਸਾੜਨ ਦੀ ਬਜਾਇ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਮਲਚਰ, ਬੇਦਰਦ ਆਦਿ ਮਸ਼ੀਨਾਂ ਦੀ ਵਰਤੋਂ ਕਰਕੇ ਇਸ ਦੀ ਸੁਚੱਜੀ ਸੰਭਾਲ ਕੀਤੀ ਜਾਵੇ। ਪੰਜਾਬ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਹਾਇਤਾ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਮਸ਼ੀਨਾਂ ’ਤੇ ਇਸ ਸਾਲ ਕਿਸਾਨਾਂ ਨੂੰ ਜ਼ਿਲ੍ਹੇ ਅੰਦਰ 9 ਕਰੋੜ 80 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ, ਜਦਕਿ ਜਿਨ੍ਹਾਂ ਨੇ ਝੋਨੇ ਦੇ ਬਦਲ ਵਜੋਂ ਸੋਨੀ ਦੀ ਮੱਕੀ ਲਗਾਈ ਹੈ, ਉਨ੍ਹਾਂ ਨੂੰ ਲਗਪਗ 22 ਲੱਖ 40 ਹਜਾਰ ਰੁਪਏ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 41 ਲੱਖ ਤੋਂ ਉੱਪਰ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹਾ ਪੱਧਰ ’ਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਖੇਤੀਬਾੜੀ ਸਹੂਲਤਾਂ, ਵਿਭਾਗੀ ਸਕੀਮਾਂ ਅਤੇ ਕਿਸਾਨ ਹਿੱਤ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹਲਕਾ ਇੰਚਾਰਜ ਪੱਟੀ ਜਸਕਰਨ ਸਿੰਘ ਗਿੱਲ ਰੁਸਤਮ-ਏ- ਹਿੰਦ, ਸ਼ੇਰ ਸਿੰਘ ਚੇਅਰਮੈਨ ਲੇਬਰਫੈਡ ਸੂਬਾ ਸਕੱਤਰ ਕਿਸਾਨ ਵਿੰਗ ਪੰਜਾਬ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਟੇਜ ਸਕੱਤਰ ਡਾ. ਭੁਪਿੰਦਰ ਸਿੰਘ, ਏ.ਓ. ਵਲੋਂ ਮਾਹਿਰਾਂ ਅਤੇ ਕਿਸਾਨਾਂ ਵਿਚਕਾਰ ਤਾਲਮੇਲ ਕਰਦਿਆਂ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਨੂੰ ਕਿਸਾਨਾਂ ਨਾਲ ਆਪਣੀ ਤਕਨੀਕੀ ਜਾਣਕਾਰੀ ਸਾਂਝੀ ਕਰਨ ਲਈ ਸੱਦਾ ਦਿੱਤਾ ਗਿਆ। ਇਸ ਮੌਕੇ ਡਾ. ਪਰਵਿੰਦਰ ਸਿੰਘ ਦੀ ਅਗਵਾਈ ਵਿਚ ਖੇਤੀ ਵਿਗਿਆਨੀਆਂ ਦੀ ਟੀਮ, ਬਾਗਬਾਨੀ ਵਿਭਾਗ, ਦੇਰੀ ਵਿਭਾਗ ਭੂਮੀ ਰੱਖਿਆ ਵਿਭਾਗ, ਡਾ. ਜਸਵਿੰਦਰ ਸਿੰਘ ਭਾਟੀਆ ਮੱਛੀ ਪਾਲਣ ਵਿਭਾਗਾਂ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਗੁਰਿੰਦਰਜੀਤ ਸਿੰਘ, ਡਾ. ਅਮਰਦੀਪ ਸਿੰਘ, ਡਾ. ਮਲਵਿੰਦਰ ਸਿੰਘ, ਪ੍ਰੋਜੈਕਟ ਡਾਇਰੈਕਟਰ ਡਾ. ਵਿਕਰਮ ਸੂਦ, ਡਾ ਹਰਮੀਤ ਸਿੰਘ ਏ.ਡੀ.ਓ.. ਡਾ. ਰਮਨਦੀਪ ਸਿੰਘ ਏ.ਡੀ.ਓ.. ਗੁਰਭੇਜ ਸਿੰਘ, ਗੁਰਪ੍ਰੀਤ ਸਿੰਘ ਏ.ਈ.ਓ, ਡਾ. ਗੁਰਪਾਲ ਸਿੰਘ ਬੀ.ਟੀ.ਐਮ. ਦੀ ਅਗਵਾਈ ਹੇਠ ਵੱਖ-ਵੱਖ ਬਲਾਕਾਂ ਤੋਂ ਵੱਡੀ ਪੱਧਰ ‘ਤੇ ਕਿਸਾਨਾਂ ਨੇ ਮੇਲੇ ਵਿਚ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਦੇ ਅਥਲੀਟਾਂ ਦਾ ਜ਼ਿਲ੍ਹਾ ਪੱਧਰ ’ਤੇ ਰਿਹਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ‘ਆਪ’ ਸਰਕਾਰ ਨੇ ਗਾਰੰਟੀਆਂ ਨੂੰ ਕੀਤਾ ਪੂਰਾ - ਵਿੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।