ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੋਸਤਾਨਾ ਮੈਚ ਖੇਡ ਰਹੇ– ਔਲਖ
ਖਡੂਰ ਸਾਹਿਬ, 30 ਸਤੰਬਰ (ਰਸ਼ਪਾਲ ਸਿੰਘ ਕੁਲਾਰ)–ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖਿਲਾਫ ਬੇਲੋੜੀ ਬਿਆਨਬਾਜੀ ਤੋ ਗੁਰੇਜ ਕਰਨਾ ਚਾਹੀਦਾ ਹੈ ਕਿਉਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਉਹ ਆਮ ਆਦਮੀ ਪਾਰਟੀ ਨਾਲ ਦੋਸਤਾਨਾ ਮੈਚ ਖੇਡ ਰਹੇ ਹਨ। ਇਸੇ ਸਮਝੌਤੇ ਕਰਕੇ ਆਮ ਆਦਮੀ ਪਾਰਟੀ ਨੇ ਛਪਾਰ ਮੇਲੇ ’ਤੇ ਆਪਣੀ ਕਾਨਫਰੰਸ ਨਹੀਂ ਕੀਤੀ ਸੀ ਅਤੇ ਆਪਣੇ ਵਰਕਰਾਂ ਨੂੰ ਵਾਰਿਸ ਪੰਜਾਬ ਦੀ ਕਾਨਫਰੰਸ ਵਿਚ ਜਾਣ ਦੀਆ ਗੁਪਤ ਹਦਾਇਤਾਂ ਕੀਤੀਆਂ ਸਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫਰੰਸ ਵਿਚ ਵੱਡਾ ਇਕੱਠ ਨਾ ਹੋ ਸਕੇ, ਪਰ ਹਲਕਾ ਦਾਖਾ ਦੇ ਲੋਕਾਂ ਨੇ ਇਨ੍ਹਾਂ ਲੋਕਾਂ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ।
ਖਡੂਰ ਸਾਹਿਬ, 30 ਸਤੰਬਰ (ਰਸ਼ਪਾਲ ਸਿੰਘ ਕੁਲਾਰ)–ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖਿਲਾਫ ਬੇਲੋੜੀ ਬਿਆਨਬਾਜੀ ਤੋ ਗੁਰੇਜ ਕਰਨਾ ਚਾਹੀਦਾ ਹੈ ਕਿਉਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਉਹ ਆਮ ਆਦਮੀ ਪਾਰਟੀ ਨਾਲ ਦੋਸਤਾਨਾ ਮੈਚ ਖੇਡ ਰਹੇ ਹਨ। ਇਸੇ ਸਮਝੌਤੇ ਕਰਕੇ ਆਮ ਆਦਮੀ ਪਾਰਟੀ ਨੇ ਛਪਾਰ ਮੇਲੇ ’ਤੇ ਆਪਣੀ ਕਾਨਫਰੰਸ ਨਹੀਂ ਕੀਤੀ ਸੀ ਅਤੇ ਆਪਣੇ ਵਰਕਰਾਂ ਨੂੰ ਵਾਰਿਸ ਪੰਜਾਬ ਦੀ ਕਾਨਫਰੰਸ ਵਿਚ ਜਾਣ ਦੀਆ ਗੁਪਤ ਹਦਾਇਤਾਂ ਕੀਤੀਆਂ ਸਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫਰੰਸ ਵਿਚ ਵੱਡਾ ਇਕੱਠ ਨਾ ਹੋ ਸਕੇ, ਪਰ ਹਲਕਾ ਦਾਖਾ ਦੇ ਲੋਕਾਂ ਨੇ ਇਨ੍ਹਾਂ ਲੋਕਾਂ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਿਕਾਸ ਪਸੰਦ ਆਗੂ ਹਨ। ਅਕਾਲੀ ਸਰਕਾਰ ਸਮੇਂ ਉਨ੍ਹਾਂ ਵਲੋਂ ਪੰਜਾਬ ਦੇ ਵਿਕਾਸ ਲਈ ਕਰਵਾਏ ਕੰਮਾਂ ਨੇ ਸੂਬੇ ਦੀ ਤਸਵੀਰ ਬਦਲਣ ਵਿੱਚ ਵੱਡੀ ਭੂਮਿਕਾ ਨਿਭਾਈ ਪਰ ਇਹ ਵਿਕਾਸ ਕੁਝ ਤਾਕਤਾਂ ਨੂੰ ਰਾਸ ਨਾ ਆਇਆ ਅਤੇ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ਸਮੇਤ ਵੱਖ-ਵੱਖ ਮੰਚਾਂ ’ਤੇ ਵੱਡਾ ਭੰਡੀ ਪ੍ਰਚਾਰ ਕੀਤਾ ਗਿਆ। ਇਸ ਪ੍ਰਚਾਰ ਕਾਰਨ ਪੰਜਾਬ ਦੇ ਲੋਕਾਂ ਦਾ ਇੱਕ ਹਿੱਸਾ ਵੀ ਗੁੰਮਰਾਹ ਹੋਇਆ ਪਰ ਹੁਣ ਹੌਲੀ-ਹੌਲੀ ਅਖੌਤੀ ਪੰਥਕਾਂ ਦੇ ਚਿਹਰਿਆਂ ਤੋਂ ਨਕਾਬ ਉਤਰ ਰਹੇ ਹਨ ਅਤੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਰਾਜਨੀਤੀ ਵਿੱਚ ਅਖੌਤੀ ਪੰਥਕਾਂ ਦਾ ਪਰਦਾ ਪੂਰੀ ਤਰ੍ਹਾਂ ਉਤਰ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਖੇਤਰੀ, ਪੰਥਕ ਅਤੇ ਲੋਕ ਪੱਖੀ ਆਵਾਜ਼ ਵਜੋਂ ਹੋਰ ਮਜ਼ਬੂਤੀ ਨਾਲ ਉਭਰੇਗਾ । 30 ਟੀ.ਟੀ.07 ਕੁਲਦੀਪ ਸਿੰਘ ਔਲਖ।