01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜੇਲ੍ਹ ’ਚ ਹਵਾਲਾਤੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)— ਕੇਦਰੀ ਜੇਲ੍ਹ ਗੋਇੰਦਵਾਲ ਵਿਖੇ ਕਤਲ ਦੇ ਮਾਮਲੇ ਵਿਚ ਬੰਦ ਹਵਾਲਾਤੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਤਾਂ ਤੁਰੰਤ ਜੇਲ੍ਹ ਪ੍ਰਸ਼ਾਸਨ ਵਲੋਂ ਗੰਭੀਰ ਹਾਲਤ ਵਿਚ ਉਸ ਨੂੰ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਹਵਾਲਾਤੀ ਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ। ਥਾਣਾ ਗੋਇੰਦਵਾਲ ਵਿਖੇ ਮੁਖਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਾਲਚੱਕ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਵਿਆਹ ਮਨਜੀਤ ਕੌਰ ਪੁੱਤਰੀ ਗੁਲਜਾਰ ਸਿੰਘ ਵਾਸੀ ਮਾਲਚੱਕ ਨਾਲ ਹੋਇਆ ਸੀ।

ਅਜੀਤ ਡੈਸਕ 01-10-2026
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)— ਕੇਦਰੀ ਜੇਲ੍ਹ ਗੋਇੰਦਵਾਲ ਵਿਖੇ ਕਤਲ ਦੇ ਮਾਮਲੇ ਵਿਚ ਬੰਦ ਹਵਾਲਾਤੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਤਾਂ ਤੁਰੰਤ ਜੇਲ੍ਹ ਪ੍ਰਸ਼ਾਸਨ ਵਲੋਂ ਗੰਭੀਰ ਹਾਲਤ ਵਿਚ ਉਸ ਨੂੰ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਹਵਾਲਾਤੀ ਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ। ਥਾਣਾ ਗੋਇੰਦਵਾਲ ਵਿਖੇ ਮੁਖਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਾਲਚੱਕ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਵਿਆਹ ਮਨਜੀਤ ਕੌਰ ਪੁੱਤਰੀ ਗੁਲਜਾਰ ਸਿੰਘ ਵਾਸੀ ਮਾਲਚੱਕ ਨਾਲ ਹੋਇਆ ਸੀ। ਮੇਰੇ ਸਹੁਰਾ ਗੁਲਜਾਰ ਸਿੰਘ ਅਤੇ ਸੱਸ ਕੁਲਵੰਤ ਕੌਰ ਦੀ ਮੌਤ ਹੋ ਚੁੱਕੀ ਹੈ। ਮੇਰੇ ਦੋ ਸਾਲੇ ਮਨਜੀਤ ਸਿੰਘ ਅਤੇ ਜੁਗਰਾਜ ਸਿੰਘ ਹੈ, ਜਿਨ੍ਹਾਂ ਨਾਲ ਮੇਰਾ ਕੋਈ ਬੋਲਚਾਲ ਨਹੀਂ ਹੈ। ਮੇਰੇ ਸਾਲਾ ਮਨਜੀਤ ਸਿੰਘ ਉਰਫ ਗੋਰਾ ਉਰਫ ਗਿਆਨੀ ਪੁੱਤਰ ਗੁਲਜਾਰ ਸਿੰਘ ਵਾਸੀ ਮਾਲਚੱਕ ਜੋ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਵਿਖੇ ਕਤਲ ਅਤੇ ਹੋਰਨਾਂ ਧਰਾਵਾਂ ਤਹਿਤ ਬੰਦ ਹੈ, ਵਲੋਂ 29 ਸਤੰਬਰ ਨੂੰ ਕੰਬਲ ਦੀ ਰੱਸੀ ਬਣਾ ਕੇ ਫਾਹਾ ਲੈਣ ਦੀ ਕੋਸ਼ਿਸ਼ ਕੀਤੀ ਹੈ, ਜਿਸ ’ਤੇ ਜੇਲ੍ਹ ਪ੍ਰਸ਼ਾਸਨ ਵਲੋਂ ਮੇਰੇ ਸਾਲੇ ਮਨਜੀਤ ਸਿੰਘ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਲੈ ਕੇ ਆਏ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਕਰਾਰ ਦੇ ਦਿੱਤਾ ਹੈ। ਮੇਰੇ ਸਾਲੇ ਮਨਜੀਤ ਸਿੰਘ ਦੀ ਮੌਤ ਖੁਦ ਫਾਹਾ ਲੈਣ ਕਾਰਨ ਹੋਈ, ਜਿਸ ਵਿਚ ਕਿਸੇ ਦਾ ਕੋਈ ਕਸੂਰ ਨਹੀਂ ਹੈ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਮਿ੍ਰਤਕ ਵਿਅਕਤੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਧਾਰਾ 196 ਬੀ.ਐੱਨ.ਐੱਸ.ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸਕੂਲ ਬੂਹ ਹਰੀਕੇ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ ਅਗਲੀ ਖ਼ਬਰ ਕੇਂਦਰ ਸਰਕਾਰ ਨਸ਼ੇ ਅਤੇ ਪੰਜਾਬ ਸਰਕਾਰ ਕੀਤੇ ਕੰਮਾਂ ਦੇ ਮੁੱਦਿਆਂ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ—ਬਰਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।