01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਵਫ਼ਦ ਨਾਲ਼ ਹੋਈ ਪ੍ਰਸ਼ਾਸਨ ਦੀ ਮੀਟਿੰਗ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)– ਮੁੱਖ ਮੰਤਰੀ ਪੰਜਾਬ ਦੀ ਤਰਨ ਤਾਰਨ ਆਮਦ ਤੋਂ ਪਹਿਲਾਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਵਫ਼ਦ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਮੀਟਿੰਗ ਲਈ ਬੁਲਾਇਆ। ਜਿਸ ਵਿਚ ਮੀਤ ਪ੍ਰਧਾਨ ਮੰਗਲ ਸਿੰਘ ਕੈਰੋਵਾਲ, ਬਲਾਕ ਪ੍ਰਧਾਨ ਨੌਸ਼ਹਿਰਾ ਪਨੂੰਆਂ, ਸੁਖਵਿੰਦਰ ਸਿੰਘ ਉਸਮਾ, ਸੀਨੀਅਰ ਆਗੂ ਮਨਦੀਪ ਸਿੰਘ ਖਾਲਸਾ ਨਾਨਕਸਰ ਮੁਹੱਲਾ, ਗੁਰਪ੍ਰੀਤ ਸਿੰਘ ਤੇ ਮਨੀ ਪਾਲ ਬਹਿਲਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਅੰਗਹੀਣ ਵਿਧਵਾ ਬੁੱਢਾਪਾ ਪੈਨਸ਼ਨਾਂ 2500 ਰੁਪਏ, ਨੌਕਰੀਆਂ ਦਾ ਖ਼ਾਲੀ ਬੈਕਲਾਗ ਸਿੱਧੀ ਭਰਤੀ ਰਾਹੀਂ ਭਰਨ ਵਰਗੇ ਗੰਭੀਰ ਮਸਲਿਆਂ ਦਾ ਹੱਲ ਨਹੀਂ ਕੀਤਾ।

ਅਜੀਤ ਡੈਸਕ 01-10-2026
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)– ਮੁੱਖ ਮੰਤਰੀ ਪੰਜਾਬ ਦੀ ਤਰਨ ਤਾਰਨ ਆਮਦ ਤੋਂ ਪਹਿਲਾਂ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਵਫ਼ਦ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਮੀਟਿੰਗ ਲਈ ਬੁਲਾਇਆ। ਜਿਸ ਵਿਚ ਮੀਤ ਪ੍ਰਧਾਨ ਮੰਗਲ ਸਿੰਘ ਕੈਰੋਵਾਲ, ਬਲਾਕ ਪ੍ਰਧਾਨ ਨੌਸ਼ਹਿਰਾ ਪਨੂੰਆਂ, ਸੁਖਵਿੰਦਰ ਸਿੰਘ ਉਸਮਾ, ਸੀਨੀਅਰ ਆਗੂ ਮਨਦੀਪ ਸਿੰਘ ਖਾਲਸਾ ਨਾਨਕਸਰ ਮੁਹੱਲਾ, ਗੁਰਪ੍ਰੀਤ ਸਿੰਘ ਤੇ ਮਨੀ ਪਾਲ ਬਹਿਲਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਅੰਗਹੀਣ ਵਿਧਵਾ ਬੁੱਢਾਪਾ ਪੈਨਸ਼ਨਾਂ 2500 ਰੁਪਏ, ਨੌਕਰੀਆਂ ਦਾ ਖ਼ਾਲੀ ਬੈਕਲਾਗ ਸਿੱਧੀ ਭਰਤੀ ਰਾਹੀਂ ਭਰਨ ਵਰਗੇ ਗੰਭੀਰ ਮਸਲਿਆਂ ਦਾ ਹੱਲ ਨਹੀਂ ਕੀਤਾ। ਜਿਸ ਦੇ ਲਈ ਅਨੇਕਾਂ ਮੀਟਿੰਗਾਂ ਸਬ ਕਮੇਟੀ, ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਤੋਂ ਇਲਾਵਾ ਪ੍ਰਮੁੱਖ ਸਕੱਤਰ ਨਾਲ ਪਿਛਲੇ ਸਾਢੇ ਚਾਰ ਸਾਲਾਂ ਤੋਂ ਹੋਈਆਂ ਸਨ ਪਰ ਕੋਈ ਸਿੱਟਾ ਨਹੀਂ ਨਿਕਲਿਆ। ਜਿਸ ਤੋਂ ਪ੍ਰੇਸ਼ਾਨ ਪੰਜਾਬ ਭਰ ਦੇ ਦਿਵਿਆਂਗ ਵਿਅਕਤੀਆਂ ਵਲੋਂ ਬਿਆਸ ਦਰਿਆ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਦਫ਼ਤਰ ਅੱਗੇ ਵੀ 50 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰਨ ਤੋਂ ਇਲਾਵਾ ਟੈਂਕੀਆਂ ਤੇ ਚੜ੍ਹਨ ਲਈ ਮਜ਼ਬੂਰ ਕੀਤਾ। ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਦਿਵਿਆਂਗ ਵਰਗ ਦੀਆਂ ਸਮੱਸਿਆਂਵਾਂ ਦਾ ਹੱਲ ਕੱਢਣ ਦੀ ਬਜਾਏ ਝੂਠੇ ਲਾਰਿਆਂ ਨਾਲ ਸਮਾਂ ਟਪਾਇਆ ਜਾ ਰਿਹਾ ਹੈ ਪ੍ਰੰਤੂ ਸੰਵਿਧਾਨ ਦੇ ਤਹਿਤ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਭਰ ਦੇ ਦਿਵਿਆਂਗ ਵਿਅਕਤੀਆਂ ਦੀਆਂ ਮੰਗਾਂ ਨਾ ਮੰਨਣ ਦਾ ਸਖ਼ਤ ਵਿਰੋਧ ਦੇਖਣ ਨੂੰ ਮਿਲੇਗਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਅਸੀਂ ਜਲਦੀ ਤੁਹਾਡੀਆਂ ਸਮੱਸਿਆਵਾਂ ਦੇ ਹੱਲ ਲਈ ਵਿੱਤ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿਚ ਰੱਖਾਂਗੇ।
ਪਿਛਲੀ ਖ਼ਬਰ ਅਲਪਾਈਨ ਸਕੂਲ ਤਰਨ ਤਾਰਨ ਦਾ 70ਵੀਂਆਂ ਪੰਜਾਬ ਸਟੇਟ ਸਕੂਲ ਗੇਮਜ਼ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲ਼ੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।