02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ, ਪਿਸਟਲ ਅਤੇ ਡਰੋਨ ਸਮੇਤ 7 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਤੋਂ ਕਾਰਵਾਈ ਦੌਰਾਨ ਹੈਰੋਇਨ, ਪਿਸਟਲ ਅਤੇ ਡਰੋਨ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 02-10-2026
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਤੋਂ ਕਾਰਵਾਈ ਦੌਰਾਨ ਹੈਰੋਇਨ, ਪਿਸਟਲ ਅਤੇ ਡਰੋਨ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਅਲਾਦੀਨਪੁਰ ਦੀਆਂ ਮੜੀਆਂ ਤੋਂ ਹੈਪੀ ਪੁੱਤਰ ਯੋਗਰਾਜ ਕੁਮਾਰ ਵਾਸੀ ਮੁਹੱਲਾ ਨਾਨਕਸਰ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਸਟੇਡੀਅਮ ਭਿੱਖੀਵਿੰਡ ਬਲੇਰ ਰੋਡ ਤੋਂ ਨਸ਼ੀਲੇ ਪਦਾਰਥਾਂ ਦੇ ਸੇਵਨ ਕਰ ਰਹੇ ਲਵਪ੍ਰੀਤ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਸੁਰਸਿੰਘ, ਦਿਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਚੇਲਾ ਕਲੋਨੀ ਭਿੱਖੀਵਿੰਡ, ਗੁਰਮੇਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਠੱਠੀ ਸੋਹਲ ਤੋਂ ਮਾਨ ਉਰਫ ਘੋੜਾ ਪੁੱਤਰ ਜਸਪਾਲ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਿਕੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਪਿੰਡ ਚੂਸਲੇਵੜ ਤੋਂ ਸਿਮਰਨਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਸਰਹਾਲੀ, ਗੁਬਿੰਦ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਘਰਿਆਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਡਿਫੈਸ ਡਰੇਨ ਪਿੰਡ ਡੱਲ ਨਜ਼ਦੀਕ ਇਕ ਵਿਅਕਤੀ ਰਾਤ ਸਮੇਂ ਸੜਕ ਕਿਨਾਰੇ ਕੋਈ ਚੀਜ ਸੁੱਟ ਕੇ ਭੱਜ ਗਿਆ। ਜਦੋਂ ਪੁਲਿਸ ਪਾਰਟੀ ਨੇ ਉਸ ਵਿਅਕਤੀ ਵਲੋਂ ਸੁੱਟੀ ਹੋਈ ਜਗ੍ਹੀ ਦੀ ਸਰਚ ਕੀਤੀ ਤਾਂ ਉਥੋਂ ਇਕ ਪਿਸਟਲ ਸਮੇਤ ਮੈਗਜੀਨ ਬਰਾਮਦ ਹੋਇਆ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੂੰ ਸੂਚਨਾ ਮਿਲੀ ਕਿ ਪਿੰਡ ਮਸਤਗੜ ਲਖਵਿੰਦਰ ਸਿੰਘ ਦੇ ਖੇਤਾਂ ਵਿਚ ਕੋਈ ਇਤਰਾਜਯੋਗ ਵਸਤੂ ਪਈ ਹੋਈ ਤਾਂ ਤੁਰੰਤ ਉਨ੍ਹਾਂ ਬੀ.ਐੱਸ.ਐੱਫ ਜਵਾਨਾਂ ਨੂੰ ਨਾਲ ਲੈ ਕੇ ਸਰਚ ਕੀਤੀ ਤਾਂ ਇਕ ਡਰੋਨ ਅਤੇ 555 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ, ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਟੱਕਰ ’ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।