02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੋਇੰਦਵਾਲ ਸਾਹਿਬ ਦੀ ਸਿਹਤ ਸਹੂਲਤ ਖੋਹਣ ’ਤੇ ਭੜਕੀ ਰਮਨਦੀਪ ਸ਼ੇਰੋਂ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੀ ਗਈ ਰੈਲੀ ਦੌਰਾਨ ਔਰਤਾਂ ਦੇ ਖਾਤਿਆਂ ਵਿਚ ਹਰ ਮਹੀਨੇ 1000-1500 ਰੁਪਏ ਪਾਉਣ ਦੇ ਕੀਤੇ ਐਲਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਨੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾ ਪ੍ਰਸ਼ਾਸਨ ਦਾ ਸਿਰਫ਼ ਕਿ ਔਰਤਾਂ ਦੇ ਖਾਤਿਆਂ ਵੱਲ ਧਿਆਨ ਹੈ। ਉਨ੍ਹਾਂ ਕਿਹਾ ਕਿ ਜਿਸ ਗੋਇੰਦਵਾਲ ਸਾਹਿਬ ਦੀ ਧਰਤੀ ਤੋਂ ਮੁੱਖ ਮੰਤਰੀ ਔਰਤਾਂ ਦੇ ਸਨਮਾਨ ਦੀ ਗੱਲ ਕਰ ਰਹੇ ਹਨ, ਉਸੇ ਇਲਾਕੇ ਦੀਆਂ ਗਰਭਵਤੀ ਔਰਤਾਂ ਨੂੰ ਜੇਕਰ ਜਣੇਪੇ ਜਾਂ ਐਮਰਜੈਂਸੀ ਸਮੇਂ ਸਿਹਤ ਸਹੂਲਤ ਲਈ ਮੀਆਂਵਿੰਡ ਜਾਂ ਤਰਨ ਤਾਰਨ ਜਾਣਾ ਪਵੇ ਤਾਂ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਉੱਠਣਾ ਸੁਭਾਵਿਕ ਹੈ।

ਅਜੀਤ ਡੈਸਕ 02-10-2026
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੀ ਗਈ ਰੈਲੀ ਦੌਰਾਨ ਔਰਤਾਂ ਦੇ ਖਾਤਿਆਂ ਵਿਚ ਹਰ ਮਹੀਨੇ 1000-1500 ਰੁਪਏ ਪਾਉਣ ਦੇ ਕੀਤੇ ਐਲਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਨੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਾ ਪ੍ਰਸ਼ਾਸਨ ਦਾ ਸਿਰਫ਼ ਕਿ ਔਰਤਾਂ ਦੇ ਖਾਤਿਆਂ ਵੱਲ ਧਿਆਨ ਹੈ। ਉਨ੍ਹਾਂ ਕਿਹਾ ਕਿ ਜਿਸ ਗੋਇੰਦਵਾਲ ਸਾਹਿਬ ਦੀ ਧਰਤੀ ਤੋਂ ਮੁੱਖ ਮੰਤਰੀ ਔਰਤਾਂ ਦੇ ਸਨਮਾਨ ਦੀ ਗੱਲ ਕਰ ਰਹੇ ਹਨ, ਉਸੇ ਇਲਾਕੇ ਦੀਆਂ ਗਰਭਵਤੀ ਔਰਤਾਂ ਨੂੰ ਜੇਕਰ ਜਣੇਪੇ ਜਾਂ ਐਮਰਜੈਂਸੀ ਸਮੇਂ ਸਿਹਤ ਸਹੂਲਤ ਲਈ ਮੀਆਂਵਿੰਡ ਜਾਂ ਤਰਨ ਤਾਰਨ ਜਾਣਾ ਪਵੇ ਤਾਂ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਉੱਠਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਪੀ.ਐਚ.ਸੀ. ਗੋਇੰਦਵਾਲ ਸਾਹਿਬ ਦੀ ਸਹੂਲਤਾਵਾਂ ਨੂੰ ਘਟਾ ਕੇ ਆਮ ਆਦਮੀ ਕਲੀਨਿਕ ਤਿਆਰ ਕਰਨਾ ਸਿਰਫ਼ ਗਰਭਵਤੀ ਔਰਤਾਂ ਲਈ ਹੀ ਨਹੀਂ ਸਗੋਂ ਗੋਇੰਦਵਾਲ ਸਾਹਿਬ ਅਤੇ ਆਸ-ਪਾਸ ਦੇ ਪਿੰਡਾਂ ਦੇ ਆਮ ਲੋਕਾਂ ਦੀ ਸਿਹਤ ਲਈ ਖਿਲਵਾੜ ਹੈ। ਗੋਇੰਦਵਾਲ ਸਾਹਿਬ ਦੇ ਨਾਲ ਲੱਗਦੇ ਹੰਸਾਵਾਲਾ, ਧੂੰਦਾ, ਝੰਡੇਰ ਮਹਾਂਪੁਰਖ, ਮਿਆਣੀ, ਖੱਖ ਅਤੇ ਹੋਰ ਪਿੰਡਾਂ ਦੇ ਲੋਕ ਵੀ ਇਸ ਸਿਹਤ ਕੇਂਦਰ ਤੋਂ ਸਹੂਲਤ ਲੈਂਦੇ ਰਹੇ ਹਨ। ਖਾਸ ਕਰਕੇ ਰਾਤ ਸਮੇਂ ਜਾਂ ਅਚਾਨਕ ਪੈਦਾ ਹੋਈ ਸਿਹਤ ਸਮੱਸਿਆ ਵਿਚ ਨੇੜੇ ਸਿਹਤ ਕੇਂਦਰ ਹੋਣਾ ਇਲਾਕੇ ਦੇ ਲੋਕਾਂ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਸਿਹਤ ਸਹੂਲਤਾਂ ਨੂੰ ਤਰਜੀਹ ਦਿੱਤੀ ਗਈ ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਵਰਗੀਆਂ ਯੋਜਨਾਵਾਂ ਰਾਹੀਂ ਲਾਭਪਾਤਰੀ ਪਰਿਵਾਰਾਂ ਨੂੰ ਇਲਾਜ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਸੀ। ਇਸੇ ਤਰ੍ਹਾਂ ਬੇਬੇ ਨਾਨਕੀ ਲਾਡਲੀ ਬੇਟੀ ਕਲਿਆਣ ਸਕੀਮ ਰਾਹੀਂ ਧੀਆਂ ਦੀ ਭਲਾਈ ਅਤੇ ਉਨ੍ਹਾਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵਿੱਤੀ ਸਹਾਇਤਾ ਦਿੱਤੀ ਜਾਂਦੀ ਸੀ।
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਵਿਚ 100 ਪ੍ਰਤੀਸ਼ਤ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਦਾ ਕੰਮ ਪੂਰਾ ਹੋ ਗਿਆ - ਜ਼ਿਲਾ ਚੋਣ ਅਫ਼ਸਰ ਅਗਲੀ ਖ਼ਬਰ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।