02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਗਾਂਧੀ ਤੇ ਸ਼ਾਸਤਰੀ ਜੈਅੰਤੀ ਮਨਾਈ

ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਦੋਵੇਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 02-10-2026
ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਦੋਵੇਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਸੱਚ, ਅਹਿੰਸਾ ਅਤੇ ਸਾਦਗੀ ਦੇ ਸਿਧਾਂਤਾਂ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੇ ਦੇਸ਼ ਪ੍ਰੇਮ, ਇਮਾਨਦਾਰੀ ਤੇ ਸਾਦਗੀ ਭਰੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਮੈਨੇਗੋਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਸ੍ਰੀਮਤੀ ਕੁਲਬੀਰ ਕੌਰ ਹਾਜ਼ਰ ਸਨ। ਸਕੂਲ ਦੀ ਪ੍ਰਿੰਸੀਪਲ ਮੈਡਮ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਅਤੇ ਸ਼ਾਸਤਰੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਸ਼ਾਹੀ ਫਾਰਮ ਪੰਜਵੜ੍ਹ ਨੇੜੇ ਹਰ ਸਾਲ ਦੀ ਤਰ੍ਹਾਂ ਚੱਲਣਗੇ ਲੰਗਰ - ਭ... ਅਗਲੀ ਖ਼ਬਰ ਮਾਵਾਂ–ਧੀਆਂ ਸਤਿਕਾਰ ਯੋਜਨਾ ਸਮਾਗਮ ਦੌਰਾਨ ਪਹੁੰਚੇ ਹਲਕਾ ਨਿਵਾਸੀਆਂ ਦਾ ਵਿਧਾਇਕ ਲਾਲਪੁਰਾ ਨੇ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।