ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ - ਝਬਾਲ
ਝਬਾਲ, 1 ਅਕਤੂਬਰ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮਾਝੇ ਵਿਚ ਪੈਂਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6, 7, 8 ਅਕਤੂਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਵਿਚੋਂ ਪਹੁੰਚਣ ਵਾਲੀਆਂ ਵੱਡੀ ਗਿਣਤੀ ਵਿਚ ਸੰਗਤਾਂ ਦੀ ਸੇਵਾ ਲਈ ਜਿੱਥੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਰਿਹਾਇਸ਼, ਪਾਰਕਿੰਗ ਅਤੇ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਇਲਾਕੇ ਦੀਆਂ ਸੰਗਤਾਂ ਵਲੋਂ ਵੀ ਪਿੰਡ-ਪਿੰਡ ਵੱਖ-ਵੱਖ ਸੜਕ ਕਿਨਾਰਿਆਂ ’ਤੇ ਲੰਗਰ ਲਗਾਉਣ ਦੇ ਕੀਤੇ ਜਾ ਰਹੇ ਪ੍ਰਬੰਧ ਬਹੁਤ ਹੀ ਸ਼ਲਾਗਾਯੋਗ ਹਨ। ਇਹ ਵਿਚਾਰ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਮੈਂਬਰ ਗੁਰਬੀਰ ਸਿੰਘ ਝਬਾਲ ਤੇ ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ ਨੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਆਖਿਆ ਕਿ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਇਲਾਕੇ ਦੀਆਂ ਸੰਗਤਾਂ ਵਲੋਂ ਪ੍ਰਬੰਧਕਾਂ ਦਾ ਹਰ ਸਾਲ ਹੀ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਸੇਵਾ ਦੇ ਇਨ੍ਹਾਂ ਮਹਾਨ ਕਾਰਜਾਂ ਵਿਚ ਪ੍ਰਬੰਧਕਾਂ ਦਾ ਪੂਰਾ ਸਾਥ ਨਿਭਾਉਣਗੀਆਂ।
ਗ
ਗੱਲਬਾਤ ਕਰਦੇ ਹੋਏ ਗੁਰਬੀਰ ਸਿੰਘ ਝਬਾਲ ਅਤੇ ਹਰਵੰਤ ਸਿੰਘ ਝਬਾਲ। ਤਸਵੀਰ: ਗੱਗੋਬੂਹਾ
02-10-2026
ਝਬਾਲ, 1 ਅਕਤੂਬਰ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮਾਝੇ ਵਿਚ ਪੈਂਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6, 7, 8 ਅਕਤੂਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਵਿਚੋਂ ਪਹੁੰਚਣ ਵਾਲੀਆਂ ਵੱਡੀ ਗਿਣਤੀ ਵਿਚ ਸੰਗਤਾਂ ਦੀ ਸੇਵਾ ਲਈ ਜਿੱਥੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਰਿਹਾਇਸ਼, ਪਾਰਕਿੰਗ ਅਤੇ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਇਲਾਕੇ ਦੀਆਂ ਸੰਗਤਾਂ ਵਲੋਂ ਵੀ ਪਿੰਡ-ਪਿੰਡ ਵੱਖ-ਵੱਖ ਸੜਕ ਕਿਨਾਰਿਆਂ ’ਤੇ ਲੰਗਰ ਲਗਾਉਣ ਦੇ ਕੀਤੇ ਜਾ ਰਹੇ ਪ੍ਰਬੰਧ ਬਹੁਤ ਹੀ ਸ਼ਲਾਗਾਯੋਗ ਹਨ। ਇਹ ਵਿਚਾਰ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਮੈਂਬਰ ਗੁਰਬੀਰ ਸਿੰਘ ਝਬਾਲ ਤੇ ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ ਨੇ ਗੱਲਬਾਤ ਦੌਰਾਨ ਪ੍ਰਗਟ ਕਰਦਿਆਂ ਆਖਿਆ ਕਿ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਇਲਾਕੇ ਦੀਆਂ ਸੰਗਤਾਂ ਵਲੋਂ ਪ੍ਰਬੰਧਕਾਂ ਦਾ ਹਰ ਸਾਲ ਹੀ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ ਅਤੇ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਸੇਵਾ ਦੇ ਇਨ੍ਹਾਂ ਮਹਾਨ ਕਾਰਜਾਂ ਵਿਚ ਪ੍ਰਬੰਧਕਾਂ ਦਾ ਪੂਰਾ ਸਾਥ ਨਿਭਾਉਣਗੀਆਂ। ਇਸ ਮੌਕੇ ਜਥੇ. ਵਰਿੰਦਰ ਸਿੰਘ ਠੱਠਾ, ਤੇਗਾ ਸਿੰਘ ਸੋਹਲ ਅਤੇ ਹੋਰ ਵੀ ਆਗੂ ਹਾਜ਼ਰ ਸਨ ।