ਕਿਸਾਨ ਮੰਡੀਆਂ ’ਚ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਤੇ ਪਕਾ ਕੇ ਹੀ ਲਿਆਉਣ - ਡੀ.ਐੱਫ.ਐੱਸ.ਸੀ. ਹਰਵੀਨ ਕੌਰ
ਤਰਨ ਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)—ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਝੋਨੇ ਦੀ ਸਰਕਾਰੀ ਖ੍ਰੀਦ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਵੱਖ-ਵੱਖ ਖ੍ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਹਰਵੀਨ ਕੌਰ ਨੇ ਗੱਲਬਾਤ ਦੌਰਾਨ ਦਿੱਤੀ।
ਡ
ਡੀ.ਐੱਫ.ਐੱਸ.ਸੀ. ਮੈਡਮ ਹਰਵੀਨ ਕੌਰ
03-10-2026
ਤਰਨ ਤਾਰਨ, 2 ਅਕਤੂਬਰ (ਪਰਮਜੀਤ ਜੋਸ਼ੀ)—ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਝੋਨੇ ਦੀ ਸਰਕਾਰੀ ਖ੍ਰੀਦ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਵੱਖ-ਵੱਖ ਖ੍ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਹਰਵੀਨ ਕੌਰ ਨੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਵੇਚਣ ਸੰਬੰਧੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਪਨਗ੍ਰੇਨ, ਮਾਰਕਫੈਡ, ਵੇਅਰਹਾਊਸ, ਪਨਸਪ ਅਤੇ ਐੱਫ.ਸੀ.ਆਈ. ਵਲੋਂ ਆਪਣੇ ਇੰਸਪੈਕਟਰ ਭੇਜ ਦਿੱਤੇ ਹਨ ਅਤੇ ਉਨ੍ਹਾਂ ਨੂੰ ਲੋੜੀਦਾ ਬਾਰਦਾਨਾ ਵੀ ਮੁਹੱਇਆ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿਚ ਆ ਰਿਹਾ ਹੈ ਕਿ ਕੁੱਝ ਕਿਸਾਨਾਂ ਵਲੋਂ ਗਿੱਲੀ ਫਸਲ ਜਿਸ ਵਿਚ 17 ਫੀਸਦੀ ਤੋਂ ਜਿਆਦਾ ਨਮੀ ਹੈ ਨੂੰ ਲਿਆਂਦਾ ਜਾ ਰਿਹਾ ਹੈ, ਜਿਸ ਕਾਰਨ ਫਸਲ ਦੀ ਖ੍ਰੀਦ ਕਰਨ ਸੰਬੰਧੀ ਮੁਸ਼ਕਿਲ ਅਧਿਕਾਰੀਆਂ ਨੂੰ ਪੇਸ਼ ਆਉਂਦੀ ਹੈ ਕਿਉਂਕਿ ਸਰਕਾਰੀ ਹਦਾਇਤਾਂ ਅਨੁਸਾਰ 17 ਫ਼ੀਸਦੀ ਤੋਂ ਉਪਰ ਨਮੀ ਵਾਲੀ ਫਸਲ ਨੂੰ ਖ੍ਰੀਦਿਆ ਨਹੀਂ ਜਾ ਸਕਦਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਅਤੇ ਪਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਫਸਲ ਵੇਚਣ ਸੰਬੰਧੀ ਕਿਸਾਨਾਂ ਨੂੰ ਕਿਸੇ ਮੁਸ਼ਕਿਲ ਪੇਸ਼ ਨਾ ਆ ਸਕੇ। ਉਨ੍ਹਾਂ ਦੱਸਿਆ ਕਿ ਖ੍ਰੀਦ ਕੀਤੀ ਗਈ ਫਸਲ ਨੂੰ ਮੰਡੀਆਂ ਵਿਚੋਂ ਨਾਲੋ ਨਾਲ ਚੁੱਕਣ ਸੰਬੰਧੀ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਨੂੰ ਵੱਖ-ਵੱਖ ਏਜੰਸੀਆਂ ਦੇ ਸ਼ੈਲਰ ਅਲਾਟ ਕਰ ਦਿੱਤੇ ਗਏ ਹਨ। ਜਦ ਜ਼ਿਲ੍ਹੇ ਦੇ ਸ਼ੈਲਰਾਂ ਵਿਚ ਝੋਨਾ ਪੂਰਾ ਹੋ ਜਾਵੇਗਾ ਤਾਂ ਉਸ ਤੋਂ ਬਾਅਦ ਖ੍ਰੀਦ ਕੀਤੇ ਗਏ ਝੋਨੇ ਨੂੰ ਬਾਹਰਲੇ ਜ਼ਿਲਿ੍ਹਆ ਵਿਚ ਭੇਜਿਆ ਜਾਵੇਗਾ। ਫਿਰ ਵੀ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।