03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਵਾਸਤੇ ‘ਬਾਬਾ ਬੁੱਢਾ ਜੀ, ਬਾਬਾ ਬਿਧੀ ਚੰਦ ਜੀ ਲੰਗਰ ਹਾਲ’ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਭਲਕੇ

ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)- ਅੱਜ ਨਗਰ ਸੁਰ ਸਿੰਘ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਵਾਸਤੇ ‘ਬਾਬਾ ਬੁੱਢਾ ਜੀ ਅਤੇ ਬਾਬਾ ਬਿਧੀ ਚੰਦ ਜੀ ਲੰਗਰ ਹਾਲ’ ਦੀ ਨਵੀਂ ਬਣੀ ਇਮਾਰਤ ਦੇ ਸ਼ੁੱਭ ਮਹੂਰਤ ਦੇ ਸੰਬੰਧ ਵਿਚ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12ਵੇਂ ਮੁਖੀ ਜਥੇ. ਸੰਤ ਬਾਬਾ ਅਵਤਾਰ ਸਿੰਘ ਵਲੋਂ ਅਰਦਾਸ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ, ਜਿਨ੍ਹਾਂ ਦੇ ਸੰਪੂਰਨ ਭੋਗ ਮਿਤੀ 4 ਅਕਤੂਬਰ 2026 ਦਿਨ ਐਤਵਾਰ ਨੂੰ ਪੈਣਗੇ।

ਅਜੀਤ ਡੈਸਕ 03-10-2026
ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)- ਅੱਜ ਨਗਰ ਸੁਰ ਸਿੰਘ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਵਾਸਤੇ ‘ਬਾਬਾ ਬੁੱਢਾ ਜੀ ਅਤੇ ਬਾਬਾ ਬਿਧੀ ਚੰਦ ਜੀ ਲੰਗਰ ਹਾਲ’ ਦੀ ਨਵੀਂ ਬਣੀ ਇਮਾਰਤ ਦੇ ਸ਼ੁੱਭ ਮਹੂਰਤ ਦੇ ਸੰਬੰਧ ਵਿਚ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12ਵੇਂ ਮੁਖੀ ਜਥੇ. ਸੰਤ ਬਾਬਾ ਅਵਤਾਰ ਸਿੰਘ ਵਲੋਂ ਅਰਦਾਸ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ, ਜਿਨ੍ਹਾਂ ਦੇ ਸੰਪੂਰਨ ਭੋਗ ਮਿਤੀ 4 ਅਕਤੂਬਰ 2026 ਦਿਨ ਐਤਵਾਰ ਨੂੰ ਪੈਣਗੇ। ਉਪਰੰਤ ਸਾਰਾ ਦਿਨ ਕਥਾ-ਕੀਰਤਨ ਹੋਵੇਗਾ ਅਤੇ ਢਾਡੀ-ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ । ਜ਼ਿਕਰਯੋਗ ਹੈ ਕਿ ਇਹ ਸਾਰਾ ਸਮਾਗਮ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ 12ਵੇਂ ਮੁਖੀ ਜਥੇ. ਸੰਤ ਬਾਬਾ ਅਵਤਾਰ ਸਿੰਘ ਵਲੋਂ ਸਰਬੱਤ ਸੰਗਤਾਂ ਦੇ ਸਹਿਯੋਗ ਨਾਲ ਹੋਵੇਗਾ । ਬਾਬਾ ਅਵਤਾਰ ਸਿੰਘ ਨੇ ਸਮੂਹ ਨਗਰ ਨਿਵਾਸੀਆਂ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਹੁੰਮ ਹੁੰਮਾ ਕੇ ਪੁੱਜਣ ਦਾ ਸੱਦਾ ਦਿੱਤਾ ਤੇ ਤਿੰਨੇ ਦਿਨ ਲੰਗਰ ਵਿਚੋਂ ਪ੍ਰਸ਼ਾਦਾ ਛਕਣ ਦਾ ਨਿਓਦਰਾ ਦਿੱਤਾ । ਬਾਬਾ ਅਵਤਾਰ ਸਿੰਘ ਨੇ ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਲੰਗਰ ਦੇ ਸਮੂਹ ਸੇਵਾਦਾਰਾਂ ਤੋਂ ਜਾਇਜ਼ਾ ਲੈਂਦਿਆਂ ਦੱਸਿਆ ਕਿ ਲੰਗਰ ਪ੍ਰਤੀ ਸਾਰੀਆਂ ਤਿਆਰੀਆਂ ਮੁਕੰਮਲ ਹਨ। ਉਦਘਾਟਨ ਤੋਂ ਉਪਰੰਤ 5 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਅਰੰਭ ਹੋਵੇਗੀ ਅਤੇ 9 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਲੰਗਰ ਦੀ ਸਮਾਪਤੀ ਤੇ ਸ਼ੁਕਰਾਨੇ ਦੀ ਅਰਦਾਸ ਹੋਵੇਗੀ। ਇਸ ਮੌਕੇ ਬੇਅੰਤ ਸੰਗਤਾਂ ਦਾ ਇਕੱਠ ਹੋਇਆ ਅਤੇ ਪਿੰਡ ਦੇ ਮੁਹਤਬਰਾਂ ਸਰਪੰਚਾਂ-ਪੰਚਾਂ ਨੇ ਹਾਜ਼ਰੀ ਲਗਵਾਈ।
ਪਿਛਲੀ ਖ਼ਬਰ ddfdd ਅਗਲੀ ਖ਼ਬਰ ਕਿਸਾਨ ਮੰਡੀਆਂ ’ਚ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਤੇ ਪਕਾ ਕੇ ਹੀ ਲਿਆਉਣ - ਡੀ.ਐੱਫ.ਐੱਸ.ਸੀ. ਹਰਵੀਨ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।