03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੈਂਟਰਲ ਕਾਨਵੈਂਟ ਸਕੂਲ ਦੀ ਅਧਿਆਪਕਾ ਪੂਜਾ ਮਹਿਤਾ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ

ਪੱਟੀ, 2 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਆਰਮੀ ਪਬਲਿਕ ਸਕੂਲ ਵਿਖੇ ਸਹੋਦਿਆ ਸਕੂਲਜ਼ ਕੰਪਲੈਕਸ ਦੀ ਅਗਵਾਈ ਹੇਠ ਅਧਿਆਪਕਾਂ ਦੇ ਸਨਮਾਨ ਲਈ ਇਕ ਵਿਸ਼ੇਸ਼ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿਚ ਉੱਤਮ ਕਾਰਗੁਜ਼ਾਰੀ, ਸਮਰਪਣ ਤੇ ਪ੍ਰਸ਼ੰਸਾਯੋਗ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।

‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਪੂਜਾ ਮਹਿਤਾ ਨਾਲ ਡਾ. ਮਰਿਦੁਲਾ ਭਾਰਦਵਾਜ। 03-10-2026
ਪੱਟੀ, 2 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਆਰਮੀ ਪਬਲਿਕ ਸਕੂਲ ਵਿਖੇ ਸਹੋਦਿਆ ਸਕੂਲਜ਼ ਕੰਪਲੈਕਸ ਦੀ ਅਗਵਾਈ ਹੇਠ ਅਧਿਆਪਕਾਂ ਦੇ ਸਨਮਾਨ ਲਈ ਇਕ ਵਿਸ਼ੇਸ਼ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿਚ ਉੱਤਮ ਕਾਰਗੁਜ਼ਾਰੀ, ਸਮਰਪਣ ਤੇ ਪ੍ਰਸ਼ੰਸਾਯੋਗ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਸਮਰਪਿਤ ਅਤੇ ਮਿਹਨਤੀ ਅਧਿਆਪਕਾ ਸ੍ਰੀਮਤੀ ਪੂਜਾ ਮਹਿਤਾ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀ ਉਲੇਖਣੀਯ ਭੂਮਿਕਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਸਮਰਪਣ ਲਈ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ-ਕਮ-ਮੈਨੇਜਿੰਗ ਡਾਇਰੈਕਟ ਡਾ. ਮ੍ਰਿਦੁਲਾ ਭਾਰਦਵਾਜ ਵੀ ਮੌਜੂਦ ਸਨ। ਉਨ੍ਹਾਂ ਨੇ ਸ੍ਰੀਮਤੀ ਪੂਜਾ ਮਹਿਤਾ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਅਤੇ ਕਿਹਾ ਕਿ ਅਧਿਆਪਕ ਦਾ ਸਮਰਪਣ, ਮਿਹਨਤ ਅਤੇ ਨਿਰੰਤਰ ਯਤਨ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਚੇਅ. ਡਾਕਟਰ ਰਾਜੇਸ਼ ਭਾਰਦਵਾਜ, ਡਾਇ. ਸੱਤਿਅਮ ਭਾਰਦਵਾਜ, ਡਾਇ. ਸੁੱਭੀ ਭਾਰਦਵਾਜ ਅਤੇ ਸਮੂਹ ਸਟਾਫ਼ ਵਲੋਂ ਵੀ ਸ੍ਰੀਮਤੀ ਪੂਜਾ ਮਹਿਤਾ ਨੂੰ ਇਸ ਵਿਸ਼ੇਸ਼ ਸਨਮਾਨ ਲਈ ਵਧਾਈ ਦਿੱਤੀ ਗਈ। ਇਹ ਪ੍ਰਾਪਤੀ ਨਾ ਕੇਵਲ ਉਨ੍ਹਾਂ ਲਈ, ਸਗੋਂ ਸਮੁੱਚੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਲਈ ਵੀ ਮਾਣ ਤੇ ਗੌਰਵ ਦਾ ਵਿਸ਼ਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ’ਚ ਮਿਲੇਨੀਅਮ ਵਰਲਡ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ddfdd

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।