ਵਿਜ਼ਡਮ ਸਕੂਲ ਦੇ ਵਿਦਿਆਰਥੀ ਅੰਗਦ ਸਿੰਘ ਨੇ ਪਿਸਟਲ ਸ਼ੂਟਿੰਗ ’ਚ ਜਿੱਤਿਆ ਚਾਂਦੀ ਦਾ ਤਗਮਾ
ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)–ਵਿਜ਼ਡਮ ਸਕੂਲ ਦੇ ਵਿਦਿਆਰਥੀ ਅੰਗਦ ਸਿੰਘ ਖੇੜਾ ਨੇ ਪਿਸਟਲ ਸ਼ੂਟਿੰਗ ਵਿਚ ਜਿੱਤਿਆ ਸਿਲਵਰ ਮੈਡਲ ਪੰਜਾਬ ਸਰਕਾਰ ਦੀ ਪ੍ਰਮੁੱਖ ਖੇਡ ਪਹਿਲਕਦਮੀ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਦਿ ਵਿਜ਼ਡਮ ਸਕੂਲ ਦੇ ਵਿਦਿਆਰਥੀ ਅੰਗਦ ਸਿੰਘ ਖੇੜਾ ਨੇ 10 ਮੀਟਰ ਏਅਰ ਪਿਸਟਲ ਸ਼ੂਟਿੰਗ (ਅੰਡਰ-14 ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲਾ ਜ਼ਿਲ੍ਹਾ ਸ਼ੂਟਿੰਗ ਐਸੋਸੀਏਸ਼ਨ ਤਰਨ ਤਾਰਨ ਵਲੋਂ ਬਾਬਾ ਦੀਪ ਸਿੰਘ ਸ਼ੂਟਿੰਗ ਰੇਂਜ, ਪਿੰਡ ਪਹੂਵਿੰਡ ਤਰਨ ਤਾਰਨ ਵਿਖੇ ਕਰਵਾਇਆ ਗਿਆ।
ਤਰਨ ਤਾਰਨ, 2 ਅਕਤੂਬਰ (ਹਰਿੰਦਰ ਸਿੰਘ)–ਵਿਜ਼ਡਮ ਸਕੂਲ ਦੇ ਵਿਦਿਆਰਥੀ ਅੰਗਦ ਸਿੰਘ ਖੇੜਾ ਨੇ ਪਿਸਟਲ ਸ਼ੂਟਿੰਗ ਵਿਚ ਜਿੱਤਿਆ ਸਿਲਵਰ ਮੈਡਲ ਪੰਜਾਬ ਸਰਕਾਰ ਦੀ ਪ੍ਰਮੁੱਖ ਖੇਡ ਪਹਿਲਕਦਮੀ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਦਿ ਵਿਜ਼ਡਮ ਸਕੂਲ ਦੇ ਵਿਦਿਆਰਥੀ ਅੰਗਦ ਸਿੰਘ ਖੇੜਾ ਨੇ 10 ਮੀਟਰ ਏਅਰ ਪਿਸਟਲ ਸ਼ੂਟਿੰਗ (ਅੰਡਰ-14 ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲਾ ਜ਼ਿਲ੍ਹਾ ਸ਼ੂਟਿੰਗ ਐਸੋਸੀਏਸ਼ਨ ਤਰਨ ਤਾਰਨ ਵਲੋਂ ਬਾਬਾ ਦੀਪ ਸਿੰਘ ਸ਼ੂਟਿੰਗ ਰੇਂਜ, ਪਿੰਡ ਪਹੂਵਿੰਡ ਤਰਨ ਤਾਰਨ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਜ਼ਿਲ੍ਹੇ ਭਰ ਤੋਂ ਨੌਜਵਾਨ ਨਿਸ਼ਾਨੇਬਾਜ਼ਾਂ ਨੇ ਉਤਸ਼ਾਹ ਨਾਲ ਭਾਗ ਲਿਆ। ਅੰਗਦ ਸਿੰਘ ਖੇੜਾ ਨੇ ਆਪਣੀ ਇਕਾਗਰਤਾ, ਅਨੁਸ਼ਾਸਨ ਅਤੇ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ ਸਿਲਵਰ ਮੈਡਲ ਆਪਣੇ ਨਾਮ ਕੀਤਾ। ਇਹ ਮੁਕਾਬਲਾ ਹਰਸਿਮਰਨ ਸਿੰਘ, ਦੀਪਕ ਕੁਮਾਰ ਅਤੇ ਕੁਆਰਡੀਨੇਟਰ ਅਮਨਦੀਪ ਸਿੰਘ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਕਰਵਾਇਆ ਗਿਆ। ਜ਼ਿਲ੍ਹਾ ਸ਼ੂਟਿੰਗ ਐਸੋਸੀਏਸ਼ਨ ਵਲੋਂ ਅੰਗਦ ਸਿੰਘ ਖੇੜਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਆਉਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।