04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰੈਸਟ ਹਾਊਸ ਖਡੂਰ ਸਾਹਿਬ ਦੇ ਨਜ਼ਦੀਕ ਸ਼ੱਕੀ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ

ਖਡੂਰ ਸਾਹਿਬ, 3 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)-ਖਡੂਰ ਸਾਹਿਬ ਦੇ ਖੰਡਰ ਬਣੇ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ।

ਮ੍ਰਿਤਕ ਕਰਨਜੀਤ ਸਿੰਘ 04-10-2026
ਖਡੂਰ ਸਾਹਿਬ, 3 ਅਕਤੂਬਰ( ਰਸ਼ਪਾਲ ਸਿੰਘ ਕੁਲਾਰ)-ਖਡੂਰ ਸਾਹਿਬ ਦੇ ਖੰਡਰ ਬਣੇ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨਜੀਤ ਸਿੰਘ (32) ਪੁੱਤਰ ਸਕੱਤਰ ਸਿੰਘ ਵਾਸੀ ਨਾਗੋਕੇ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਲੜਕੇ ਦਾ ਬੇਰਹਿਮੀ ਨਾਲ ਕੁੱਟਮਾਰ ਕਰਕੇ ਕਤਲ ਕੀਤਾ ਗਿਆ ਅਤੇ ਲਾਸ਼ ਸੜਕ ਉਪਰ ਸੁੱਟ ਦਿੱਤੀ ਗਈ ਹੈ, ਮੌਕੇ ’ਤੇ ਪਹੁੰਚੀ ਪੁਲਿਸ ਟੀਮ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਆਰੰਭ ਦਿੱਤੀ ਗਈ ਹੈ। ਮ੍ਰਿਤਕ ਦੇ ਪਿਤਾ ਸਕੱਤਰ ਸਿੰਘ ਨੇ ਦੱਸਿਆ ਕਿ ਉਸਦੇ ਲੜਕੇ ਕਰਨਜੀਤ ਸਿੰਘ ਨਾਲ ਕੁੱਝ ਲੋਕ ਰੰਜਿਸ਼ ਰੱਖਦੇ ਸਨ ਜਿਸ ਦੇ ਚੱਲਦਿਆ ਉਸ ਨੂੰ ਬੀਤੀ ਰਾਤ ਖਡੂਰ ਸਾਹਿਬ ਦੇ ਗੈਸਟ ਹਾਊਸ ਨਜ਼ਦੀਕ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਜੋ ਦੋ ਬੱਚਿਆ ਦਾ ਪਿਤਾ ਸੀ। ਪੀੜਤ ਪਰਿਵਾਰ ਨੇ ਕੁੱਝ ਲੋਕਾਂ ਦਾ ਨਾਮ ਨਸ਼ਰ ਕਰਦਿਆ ਕਰਨਜੀਤ ਸਿੰਘ ਨੂੰ ਕਤਲ ਕਰਨ ਦੇ ਦੋਸ਼ ਲਾਏ ਹਨ ਅਤੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। ਇਸ ਮੌਕੇ ਪਹੁੰਚੀ ਥਾਣਾ ਗੋਇੰਦਵਾਲ ਸਾਹਿਬ ਦੀ ਐੱਸ.ਐੱਚ.ਓ. ਬਲਜੀਤ ਕੌਰ ਨੇ ਆਖਿਆ ਕਿ ਪੀੜਤ ਦੇ ਬਿਆਨਾਂ ਅਨੁਸਾਰ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ, ਜਾਂਚ ਉਪਰੰਤ ਜੋ ਤੱਥ ਸਾਹਮਣੇ ਆਉਣਗੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਹੈਰੋਇਨ ਅਤੇ ਪਿਸਟਲਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ ਵਿਖੇ ਗਾਂਧੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।