ਹਥਿਆਰਾਂ ਨਾਲ ਲੈਸ ਹੋ ਕੇ ਕੁੱਟਮਾਰ ਕਰਨ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਚਾਰ ਵਿਅਕਤੀਆਂ ਵਲੋਂ ਪਤੀ-ਪਤਨੀ ਨਾਲ ਕੁੱਟਮਾਰ ਕਰਨ ’ਤੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਚੋਹਲਾ ਸਾਹਿਬ ਵਿਖੇ ਜਸਬੀਰ ਕੌਰ ਪਤਨੀ ਬਗੀਚਾ ਸਿੰਘ ਵਾਸੀ ਘੜਕਾ ਨੇ ਸ਼ਿਕਾਇਤ ਦਰਜ ਕਰਵਾਈ ਕਿ 20 ਸਤੰਬਰ ਨੂੰ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਸਤਨਾਮ ਸਿੰਘ ਪੁੱਤਰ ਸੁਖਵਿੰਦਰ ਸਿੰਘ, ਜਗਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀਅਨ ਘੜਕਾ, ਚਾਨਣ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਕਰਮੂੰਵਾਲਾ, ਗੁਰਬੀਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਗੁਰਜਰਪੁਰ ਆਏ ਅਤੇ ਉਸਦੇ ਪਤੀ ਨਾਲ ਕੁੱਟਮਾਰ ਕਰਨ ਲੱਗ ਪਏ।
ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਚਾਰ ਵਿਅਕਤੀਆਂ ਵਲੋਂ ਪਤੀ-ਪਤਨੀ ਨਾਲ ਕੁੱਟਮਾਰ ਕਰਨ ’ਤੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਚੋਹਲਾ ਸਾਹਿਬ ਵਿਖੇ ਜਸਬੀਰ ਕੌਰ ਪਤਨੀ ਬਗੀਚਾ ਸਿੰਘ ਵਾਸੀ ਘੜਕਾ ਨੇ ਸ਼ਿਕਾਇਤ ਦਰਜ ਕਰਵਾਈ ਕਿ 20 ਸਤੰਬਰ ਨੂੰ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਸਤਨਾਮ ਸਿੰਘ ਪੁੱਤਰ ਸੁਖਵਿੰਦਰ ਸਿੰਘ, ਜਗਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀਅਨ ਘੜਕਾ, ਚਾਨਣ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਕਰਮੂੰਵਾਲਾ, ਗੁਰਬੀਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਗੁਰਜਰਪੁਰ ਆਏ ਅਤੇ ਉਸਦੇ ਪਤੀ ਨਾਲ ਕੁੱਟਮਾਰ ਕਰਨ ਲੱਗ ਪਏ। ਚਾਨਣ ਸਿੰਘ ਅਤੇ ਗੁਰਬੀਰ ਸਿੰਘ ਨੇ ਉਸ ਦੇ ਪਤੀ ਉਪਰ ਰਾਈਫਲ ਤਾਣ ਦਿੱਤੀ। ਸਤਨਾਮ ਸਿੰਘ ਵਲੋਂ ਆਪਣੀ ਖੂੰਡੀ ਨਾਲ ਉਸ ਉਪਰ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਮੀਨ ’ਤੇ ਡਿੱਗ ਪਈ ਅਤੇ ਮਾੜੀ ਨਿਅਤ ਰੱਖਦੇ ਹੋਏ ਉਕਤ ਵਿਅਕਤੀ ਨੇ ਉਸਦੀ ਚੁੰਨੀ ਵੀ ਲਾਹ ਦਿੱਤੀ। ਉਸ ਵਲੋਂ ਰੌਲਾ ਪਾਉਣ ’ਤੇ ਉਕਤ ਸਾਰੇ ਵਿਅਕਤੀ ਹਥਿਆਰਾਂ ਸਮੇਤ ਭੱਜ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।