05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਕੀਤੀ ਅਹਿਮ ਮੀਟਿੰਗ

ਗੋਇੰਦਵਾਲ ਸਾਹਿਬ, 4 ਅਕਤੂਬਰ (ਸਕੱਤਰ ਸਿੰਘ ਅਟਵਾਲ)-ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਕੀਤੀ ਗਈ । ਇਸ ਮੌਕੇ ਪ੍ਰਧਾਨ ਜਸਬੀਰ ਸਿੰਘ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਵਿਖੇ ਕੁਝ ਫੈਕਟਰੀਆਂ ਦੇ ਕਾਰਨ ਆਸ-ਪਾਸ ਦੇ ਪਿੰਡਾਂ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ, ਜੋ ਪੀਣਯੋਗ ਨਹੀਂ ਹੈ ਅਤੇ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ।

ਅਜੀਤ ਡੈਸਕ 05-10-2026
ਗੋਇੰਦਵਾਲ ਸਾਹਿਬ, 4 ਅਕਤੂਬਰ (ਸਕੱਤਰ ਸਿੰਘ ਅਟਵਾਲ)-ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਕੀਤੀ ਗਈ । ਇਸ ਮੌਕੇ ਪ੍ਰਧਾਨ ਜਸਬੀਰ ਸਿੰਘ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਵਿਖੇ ਕੁਝ ਫੈਕਟਰੀਆਂ ਦੇ ਕਾਰਨ ਆਸ-ਪਾਸ ਦੇ ਪਿੰਡਾਂ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ, ਜੋ ਪੀਣਯੋਗ ਨਹੀਂ ਹੈ ਅਤੇ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿੰਡ ਖੱਖ, ਮਿਆਣੀ, ਧੂੰਦਾ ਅਤੇ ਨਾਲ ਲੱਗਦੇ ਪਿੰਡ ਨੂੰ ਦਰਿਆ ਦੀ ਮਾਰ ਕਾਰਨ ਢਾਹ ਲੱਗੀ ਹੈ। ਇਸਦਾ ਸਰਕਾਰ ਤਰੁੰਤ ਹੱਲ ਕਰੇ ਜੇਕਰ ਸਰਕਾਰ ਨੇ ਕੋਈ ਹੱਲ ਨਾ ਕੱਢਿਆ ਤਾਂ ਵੱਡੇ ਸੰਘਰਸ਼ ਕੀਤੇ ਜਾਣਗੇ । ਇਸ ਮੌਕੇ ਜਥੇਬੰਦੀ ਵਲੋਂ ਐਡਵੋਕੇਟ ਜਗਦੀਪ ਸਿੰਘ ਨੂੰ ਸਲਾਹਕਾਰ, ਦਲਜੀਤ ਸਿੰਘ ਵਿਰਕ ਜ਼ਿਲ੍ਹਾ ਕਮੇਟੀ ਮੈਂਬਰ ਗੋਇੰਦਵਾਲ ਸਾਹਿਬ, ਬਲਬੀਰ ਸਿੰਘ ਇਕਾਈ ਪ੍ਰਧਾਨ ਗੋਇੰਦਵਾਲ ਸਾਹਿਬ, ਮਨਜੀਤ ਸਿੰਘ ਇਕਾਈ ਪ੍ਰਧਾਨ ਧੂੰਦਾ ਆਦਿ ਨੂੰ ਜਿੰਮੇਵਾਰੀਆਂ ਸੌਪੀਆਂ ਗਈਆਂ । ਇਸ ਮੌਕੇ ਰਛਪਾਲ ਸਿੰਘ ਪ੍ਰਧਾਨ ਜ਼ਿਲ੍ਹਾ ਤਰਨ ਤਾਰਨ, ਬੂਟਾ ਸਿੰਘ ਖੱਖ, ਜਥੇਦਾਰ ਬਲਿਹਾਰ ਸਿੰਘ ਖੱਖ, ਸਾਬਕਾ ਸਰਪੰਚ ਗੁਰਮੇਜ ਸਿੰਘ ਖੱਖ, ਇੰਦਰਜੀਤ ਸਿੰਘ ਬਲਾਕ ਪ੍ਰਧਾਨ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਾਪੂ ਵਰਿਆਮ ਸਿੰਘ, ਜਥੇਦਾਰ ਗੁਰਦੇਵ ਸਿੰਘ, ਨਿੰਦਰ ਸਿੰਘ, ਬਾਵਾ ਸਿੰਘ, ਮੰਗਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਲਾਨਾ ਜੋੜ ਮੇਲੇ ਸੰਬੰਧੀ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਵਲੋਂ ਪ੍ਰਬੰਧ ਮੁਕੰਮਲ ਅਗਲੀ ਖ਼ਬਰ ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣਾ ਹਾਈਕਮਾਨ ਦਾ ਸ਼ਲਾਘਯੋਗ ਕਦਮ-ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।