‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਅਕਾਲ ਅਕੈਡਮੀ ਢੋਟੀਆਂ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ
ਨੌਸ਼ਹਿਰਾ ਪੰਨੂੰਆ, 6 ਅਕਤੂਬਰ (ਦੀਪਕ ਮੈਣੀ)– ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਦੀ ਇਸ ਮਾਣਮੱਤੀ ਜਿੱਤ ਨਾਲ ਸਮੁੱਚੇ ਅਕੈਡਮੀ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ।
ਅਕਾਲ ਅਕੈਡਮੀ ਢੋਟੀਆਂ ਦੇ ਖੇਡਾਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀ। ਤਸਵੀਰ–ਮੈਣੀ
07-10-2026