11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤ ਸੰਚਾਰ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ

ਨੌਸ਼ਹਿਰਾ ਪਨੂੰਆ, 10 ਅਕਤੂਬਰ (ਦੀਪਕ ਮੈਣੀ)–ਧੰਨ-ਧੰਨ ਭਗਤ ਰਵਿਦਾਸ ਸਾਹਿਬ ਜੀ ਦੇ 650 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਸਹਿਜ ਪਾਠ ਸੇਵਾ ਲਹਿਰ ਵਲੋਂ ਗੁਰਦੁਆਰਾ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਇਸ ਪਵਿੱਤਰ ਸਮਾਗਮ ਦੌਰਾਨ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਸਮੇਤ ਹੋਰ ਸਕੂਲਾਂ ਦੇ ਵਿਦਿਆਰਥੀਆਂ ਅਤੇ ਸੰਗਤ ਵਿਚੋਂ ਕੁੱਲ 130 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਸੁਭਾਗ ਹਾਸਲ ਕੀਤਾ।

ਅਜੀਤ ਡੈਸਕ 11-10-2026
ਨੌਸ਼ਹਿਰਾ ਪਨੂੰਆ, 10 ਅਕਤੂਬਰ (ਦੀਪਕ ਮੈਣੀ)–ਧੰਨ-ਧੰਨ ਭਗਤ ਰਵਿਦਾਸ ਸਾਹਿਬ ਜੀ ਦੇ 650 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਸਹਿਜ ਪਾਠ ਸੇਵਾ ਲਹਿਰ ਵਲੋਂ ਗੁਰਦੁਆਰਾ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਇਸ ਪਵਿੱਤਰ ਸਮਾਗਮ ਦੌਰਾਨ ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਸਮੇਤ ਹੋਰ ਸਕੂਲਾਂ ਦੇ ਵਿਦਿਆਰਥੀਆਂ ਅਤੇ ਸੰਗਤ ਵਿਚੋਂ ਕੁੱਲ 130 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਸੁਭਾਗ ਹਾਸਲ ਕੀਤਾ। ਅੰਮ੍ਰਿਤ ਸੰਚਾਰ ਸਿੱਖ ਜੀਵਨ ਦਾ ਇਕ ਮਹੱਤਵਪੂਰਨ ਅਤੇ ਪਵਿੱਤਰ ਸੰਕਲਪ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਵੀ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਅੰਮ੍ਰਿਤ ਸੰਚਾਰ ਦੀ ਰਹਿਤ ਮਰਿਆਦਾ ਵਿਚ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਕੁਸ਼ਤੀ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੀ ਵਿਦਿਆਰਥਣ ਸੋਨੀਆ ਕੌਰ ਦਾ ਸ਼ਿਵ ਕੁਮਾਰ ਸੋਨੀ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਡਿਟੇਨ ਕਰਨ ’ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਕੀਤਾ ਰੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।