11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜਸਕੰਵਰ ਸਿੰਘ ਜੱਸਾ ਪੱਟੀ ਨੇ ਕੀਤੀ ਐੱਸ.ਐੱਚ.ਓ. ਸਿਟੀ ਨਾਲ ਮੁਲਾਕਾਤ

ਪੱਟੀ, 10 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਆਮ ਆਦਮੀ ਪਾਰਟੀ ਦੇ ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਪੱਟੀ ਸ਼ਹਿਰ ਵਿਚ ਸੁਰੱਖਿਆ ਦੇ ਪ੍ਰਬੰਧ ਅਤੇ ਕਾਨੂੰਨ ਅਨੁਸਾਰ ਵਿਵਸਥਾ ਸਖਤ ਕਰਨ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਜੱਸਾ ਪੱਟੀ ਨੇ ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ.

ਅਜੀਤ ਡੈਸਕ 11-10-2026
ਪੱਟੀ, 10 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਆਮ ਆਦਮੀ ਪਾਰਟੀ ਦੇ ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਪੱਟੀ ਸ਼ਹਿਰ ਵਿਚ ਸੁਰੱਖਿਆ ਦੇ ਪ੍ਰਬੰਧ ਅਤੇ ਕਾਨੂੰਨ ਅਨੁਸਾਰ ਵਿਵਸਥਾ ਸਖਤ ਕਰਨ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਜੱਸਾ ਪੱਟੀ ਨੇ ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ਵਿਪਨ ਕੁਮਾਰ ਅਤੇ ਹੋਰ ਪੁਲਿਸ ਅਧਿਕਾਰੀਆਂ ਨਾਲ ਆਪਸੀ ਤਾਲਮੇਲ, ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਅਤੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੱਸਾ ਪੱਟੀ ਨੇ ਪੁਲਿਸ ਅਧਿਕਾਰੀਆਂ ਨਾਲ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਪ੍ਰਸ਼ਾਸਨ ਤੇ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਸਮੇਂ ਉਹਨਾਂ ਨੇ ਪੱਟੀ ਇਲਾਕੇ ਵਿਚ ਨਾਕੇ ਅਤੇ ਪੁਲਿਸ ਦੀ ਗਸ਼ਤ ਵਧਾਉਣ ਲਈ ਵੀ ਦਿਸ਼ਾ ਨਿਰਦੇਸ਼ ਦਿੱਤੇ।
ਪਿਛਲੀ ਖ਼ਬਰ ਬੀਬਾ ਪਰਨੀਤ ਕੌਰ ਕੈਰੋਂ ਵਲੋ ਸਰਪੰਚ ਅਸ਼ਵਨੀ ਕੁਮਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਹਰਪ੍ਰੀਤ ਸਿੰਘ ਸੰਧੂ ਵਲੋਂ ਦਿੱਲੀ ਵਿਖੇ ਰਾਜਾ ਵੜਿੰਗ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।