11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਕੀਤੀ ਸਮੀਖਿਆ

ਤਰਨ ਤਾਰਨ, 10 ਅਕਤੂਬਰ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅੱਜ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਸਮੀਖਿਆ ਕੀਤੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੜਕ ਹਾਦਸਿਆਂ ਦੀ ਰੋਕਥਾਮ, ਟ੍ਰੈਫਿਕ ਪ੍ਰਬੰਧਨ, ਸੁਪਰੀਮ ਕੋਰਟ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ। ਤਸਵੀਰ : ਲਵਲੀ 11-10-2026
ਤਰਨ ਤਾਰਨ, 10 ਅਕਤੂਬਰ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅੱਜ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਸਮੀਖਿਆ ਕੀਤੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੜਕ ਹਾਦਸਿਆਂ ਦੀ ਰੋਕਥਾਮ, ਟ੍ਰੈਫਿਕ ਪ੍ਰਬੰਧਨ, ਸੁਪਰੀਮ ਕੋਰਟ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਵਿਚ ਪੀ.ਐਮ. ਰਾਹਤ ਸਕੀਮ ਅਤੇ ਰਾਹ-ਵੀਰ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼, ਟ੍ਰੈਫਿਕ ਪੁਲਿਸ, ਟਰਾਂਸਪੋਰਟ ਤੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਕੂਲਾਂ ਵਿਚ ਚੱਲ ਰਹੀਆਂ ਸਕੂਲੀ ਬੱਸਾਂ ਵਿਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਹਿੱਟ ਐਂਡ ਰਨ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ, ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ, ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿਚ ਪਹੁੰਚਾਉਣ ਅਤੇ ਬਲੈਕ ਸਪਾਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸੰਬੰਧਿਤ ਵਿਭਾਗਾਂ ਵਲੋਂ ਕੀਤੀ ਜਾ ਰਹੀ ਕਾਰਵਾਈ ਅਤੇ ਸੜਕ ’ਤੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਆਰ.ਟੀ.ਓ. ਕਪਿਲ ਜਿੰਦਲ, ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ. ਪੱਟੀ ਅਮਨਦੀਪ, ਐਸ.ਡੀ.ਐਮ. ਭਿੱਖੀਵਿੰਡ ਜਗਦੀਪ ਸਿੰਘ, ਐਸ.ਡੀ.ਐਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਡੀ.ਐਸ.ਪੀ. ਜਸਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਕਾਰਜ ਪ੍ਰਸੰਸਾਯੋਗ -... ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।