ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਉੱਪ ਮੰਡਲ ਮੈਜਿਸਟਰੇਟ।
ਤਰਨ ਤਾਰਨ, 12 ਅਕਤੂਬਰ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਉੱਪ ਮੰਡਲ ਮੈਜਿਸਟਰੇਟ ਮੈਦਾਨ ਵਿਚ ਨਿੱਤਰੇ ਹੋਏ ਹਨ ਅਤੇ ਉਨ੍ਹਾਂ ਵਲੋਂ ਲਗਾਤਾਰ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਸਮੇਤ ਹੌਟ ਸਪੌਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਅਤੇ ਉੱਪ ਮੰਡਲ ਮੈਜਿਸਟ੍ਰੇਟ ਪੱਟੀ ਅਮਨਦੀਪ ਵਲੋਂ ਵੱਖ-ਵੱਖ ਹੌਟ ਸਪੌਟ ਪਿੰਡਾਂ ਦਾ ਦੌਰਾ ਕੀਤਾ ਗਿਆ।
ਅਜੀਤ ਡੈਸਕ
13-10-2026