13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਕਿਸਾਨ - ਐਸ. ਡੀ. ਐਮ. ਅਮਨਦੀਪ ਸਿੰਘ

ਪੱਟੀ, 12 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਐੱਸ. ਡੀ.

ਹੌਟ ਸਪੌਟ ਪਿੰਡਾਂ ’ਚ ਕਿਸਾਨਾਂ ਨਾਲ ਮੀਟਿੰਗਾਂ ਕਰਦੇ ਹੋਏ ਐੱਸ. ਡੀ. ਐੱਮ. ਪੱਟੀ ਅਮਨਦੀਪ। ਤਸਵੀਰ: ਖਹਿਰਾ 13-10-2026
ਪੱਟੀ, 12 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਐੱਸ. ਡੀ. ਐੱਮ. ਪੱਟੀ ਅਮਨਦੀਪ ਦੀ ਅਗਵਾਈ ਹੇਠ ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਅਤੇ ਵਿਭਾਗ ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ, ਮਾਲ ਵਿਭਾਗ ਤੇ ਹੋਰ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਹੌਟ ਸਪੌਟ ਪਿੰਡ ਸ਼ਹੀਦ ਅਤੇ ਘਰਿਆਲਾ ਵਿਖੇ ਕਿਸਾਨ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਸਰਪੰਚਾਂ ਅਤੇ ਕਿਸਾਨਾਂ ਨੂੰ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਵਿਗਿਆਨਕ ਤਰੀਕਿਆਂ ਨਾਲ ਖੇਤਾਂ ਵਿਚ ਹੀ ਇਸ ਦਾ ਪ੍ਰਬੰਧਨ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ, ਮਿੱਟੀ ਵਿਚ ਜੈਵਿਕ ਪਦਾਰਥਾਂ ਦੀ ਮਾਤਰਾ ਵਧਦੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਿੱਟੀ ਵਿਚ ਪੌਸ਼ਟਿਕ ਤੱਤਾਂ ਦੀ ਉਪਲਬਧਤਾ ਵਧਣ ਨਾਲ ਰਸਾਇਣਕ ਖਾਦਾਂ ਦੀ ਲੋੜ ਘਟਾਉਣ ਅਤੇ ਫ਼ਸਲਾਂ ਦਾ ਝਾੜ ਵਧਾਉਣ ਵਿਚ ਵੀ ਮਦਦ ਮਿਲਦੀ ਹੈ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਐਸ. ਡੀ. ਐਮ. ਪੱਟੀ ਅਮਨਦੀਪ ਨੇ ਕਿਸਾਨਾਂ ਤੇ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਸੰਬੰਧੀ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ.) ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਕਿਸਾਨਾਂ, ਪੰਚਾਇਤਾਂ ਤੇ ਸੰਬੰਧਿਤ ਵਿਭਾਗਾਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਉੱਪ ਮੰਡਲ ਮੈਜਿਸਟਰੇਟ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।