ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ
ਤਰਨ ਤਾਰਨ, 12 ਅਕਤੂਬਰ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਚ 70ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਵਰਗ (14 ਸਾਲ) ਲੜਕੀਆਂ ਖੇਡ ਮੁਕਾਬਲਿਆਂ ਦੇ ਫਾਈਨਲ ਮੈਚ ਕਰਵਾਏ ਗਏ । ਇਨ੍ਹਾਂ ਪੰਜ ਦਿਨਾਂ ਖੇਡ ਮੁਕਾਬਲਿਆਂ ਦੇ ਫਾਈਨਲ ਮੈਚ ਵਿਚ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਮੰਗਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ।
ਜੇਤੂ ਖਿਡਾਰਨਾਂ ਨੂੰ ਇਨਾਮ ਤਕਸੀਮ ਕਰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਮੰਗਤ ਸਿੰਘ, ਪ੍ਰਿੰਸੀਪਲ ਰਵਿੰਦਰ ਕੌਰ ਆਹਲੂਵਾਲੀਆ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ। ਤਸਵੀਰ: ਲਵਲੀ
13-10-2026