14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਵਿਚ ਤੁਰੰਤ ਗਵਰਨਰੀ ਰਾਜ ਲਗਾਉਣ ਦੀ ਲੋੜ- ਭਾਜਪਾ ਦੇ ਸੂਬਾ ਸਕੱਤਰ ਮੰਨਾ

ਮੀਆਂਵਿੰਡ, 13 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਜਦੋਂ ਤੋਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ ਉਦੋਂ ਤੋਂ ਪੰਜਾਬ ਵਿਚ ਗੁੰਡਾਗਰਦੀ, ਗੈਂਗਸਟਰਵਾਦ, ਲੁੱਟ ਖੋਹ ਅਤੇ ਨਸ਼ਿਆਂ ਵਿੱਚ ਬੇਤਹਾਸ਼ਾ ਵਾਧਾ ਸਿਖਰਾਂ ’ਤੇ ਪਹੁੰਚ ਚੁੱਕਾ ਹੈ। ਸ਼ਰੇਆਮ ਲੋਕਾਂ ਦੇ ਕਤਲ ਹੋ ਰਹੇ ਹਨ ਤੇ ਹੁਣ ਅਮਨ ਪਸੰਦ ਲੋਕ ਪੰਜਾਬ ਵਿਚ ਰਹਿਣ ਨੂੰ ਇਕ ਮਜ਼ਬੂਰੀ ਸਮਝ ਰਹੇ ਹਨ, ਪਰ ਮਾਨ ਸਰਕਾਰ ਇਨ੍ਹਾਂ ਕੁਰੀਤੀਆਂ ’ਤੇ ਕਾਬੂ ਪਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

ਅਜੀਤ ਡੈਸਕ 14-10-2026
ਮੀਆਂਵਿੰਡ, 13 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਜਦੋਂ ਤੋਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ ਉਦੋਂ ਤੋਂ ਪੰਜਾਬ ਵਿਚ ਗੁੰਡਾਗਰਦੀ, ਗੈਂਗਸਟਰਵਾਦ, ਲੁੱਟ ਖੋਹ ਅਤੇ ਨਸ਼ਿਆਂ ਵਿੱਚ ਬੇਤਹਾਸ਼ਾ ਵਾਧਾ ਸਿਖਰਾਂ ’ਤੇ ਪਹੁੰਚ ਚੁੱਕਾ ਹੈ। ਸ਼ਰੇਆਮ ਲੋਕਾਂ ਦੇ ਕਤਲ ਹੋ ਰਹੇ ਹਨ ਤੇ ਹੁਣ ਅਮਨ ਪਸੰਦ ਲੋਕ ਪੰਜਾਬ ਵਿਚ ਰਹਿਣ ਨੂੰ ਇਕ ਮਜ਼ਬੂਰੀ ਸਮਝ ਰਹੇ ਹਨ, ਪਰ ਮਾਨ ਸਰਕਾਰ ਇਨ੍ਹਾਂ ਕੁਰੀਤੀਆਂ ’ਤੇ ਕਾਬੂ ਪਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਹ ਸ਼ਬਦ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੇ ਗੱਲਬਾਤ ਕਰਦਿਆਂ ਕਹੇ ਉਨ੍ਹਾਂ ਕਿਹਾ ਕਿ ਹੁਣ ਪਾਣੀ ਸਿਰ ਤੋਂ ਲੰਘ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਪਹਿਲਾਂ ਵਾਂਗ ਉਸ ਭੈੜੇ ਦੌਰ ਤੋਂ ਬਚਾਉਣਾ ਹੈ ਤਾਂ ਤੁਰੰਤ ਪੰਜਾਬ ਵਿਚ ਗਵਰਨਰੀ ਰਾਜ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦਿਨ ਬ ਦਿਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਦਾ ਜਾ ਰਿਹਾ ਹੈ ਲੋਕ ਤਰਾਹ-ਤਰਾਹ ਕਰ ਰਹੇ ਹਨ, ਪਰ ਸਰਕਾਰ ਮੂਕ ਦਰਸ਼ਕ ਬਣਕੇ ਇਹ ਤਮਾਸ਼ਾ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਨਸ਼ੇ ਕਰਨ ਸੈਂਕੜੇ ਜਾਨਾਂ ਜਾ ਰਹੀਆਂ ਹਨ ਤੇ ਸ਼ਰੇਆਮ ਨਸ਼ਾ ਵੇਚ ਰਹੇ ਨਸ਼ੇ ਦੇ ਸੌਦਾਗਰ ਨਸ਼ੇ ਨੂੰ ਬੰਦ ਕਰਾਉਣ ਦੀ ਆਵਾਜ਼ ਚੁੱਕਣ ਵਾਲਿਆਂ ਦਾ ਕਤਲ ਕਰ ਰਹੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ‘ਡੋਰ-ਟੂ-ਡੋਰ’ ਮੁਹਿੰਮ ਦੀ ਕੱਲ੍ਹ ਨੂੰ ਹੋਵੇਗੀ ਸ਼ੁਰੂਆਤ-ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਬਿੱਲਾ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਤਰਨ ਤਾਰਨ ਦੇ ਐਸ.ਸੀ. ਵਿੰਗ ਜਥੇਬੰਦਕ ਢਾਂਚੇ ਸੂਚੀ ਕੀਤੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।