14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼੍ਰੋਮਣੀ ਅਕਾਲੀ ਦਲ ਦੀ ‘ਡੋਰ-ਟੂ-ਡੋਰ’ ਮੁਹਿੰਮ ਦੀ ਕੱਲ੍ਹ ਨੂੰ ਹੋਵੇਗੀ ਸ਼ੁਰੂਆਤ-ਬੀਬਾ ਰਮਨਦੀਪ ਕੌਰ ਸ਼ੇਰੋਂ ਤੇ ਬਿੱਲਾ ਸ਼ੇਰੋਂ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਵਲੋਂ ਸ਼ੁਰੂ ਕੀਤੀ ਜਾ ਰਹੀ ਡੋਰ-ਟੂ-ਡੋਰ, ਜੋ ਕਿ 15 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਖਡੂਰ ਸਾਹਿਬ (ਵੀ. ਆਈ.

ਬੀਬੀ ਰਮਨਦੀਪ ਕੌਰ ਸ਼ੇਰੋਂ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ 14-10-2026
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਵਲੋਂ ਸ਼ੁਰੂ ਕੀਤੀ ਜਾ ਰਹੀ ਡੋਰ-ਟੂ-ਡੋਰ, ਜੋ ਕਿ 15 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਦਫ਼ਤਰ ਸ਼੍ਰੋਮਣੀ ਅਕਾਲੀ ਦਲ ਹਲਕਾ ਸ੍ਰੀ ਖਡੂਰ ਸਾਹਿਬ (ਵੀ.ਆਈ.ਪੀ. ਬੈਂਕੁਇਟ ਹਾਲ) ਵਿਖੇ ਕੀਤੀ ਜਾਵੇਗੀ। ਇਸ ਸਬੰਧੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪਾਰਟੀ ਦੀ ਸਮੂਹ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਨੂੰ ਮੁਹਿੰਮ ਦੀ ਸ਼ੁਰੂਆਤ ਮੌਕੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ। ਡੋਰ-ਟੂ-ਡੋਰ ਮੁਹਿੰਮ ਰਾਹੀਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ’ਤੇ ਧਿਆਨ ਦਿੱਤਾ ਜਾਵੇਗਾ। ਹਲਕਾ ਇੰਚਾਰਜ ਵਲੋਂ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਪਾਰਟੀ ਦੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮੂਹ ਆਗੂਆਂ ਅਤੇ ਵਰਕਰਾਂ ਦੀ ਸਰਗਰਮ ਸ਼ਮੂਲੀਅਤ ਅਹਿਮ ਹੈ।
ਪਿਛਲੀ ਖ਼ਬਰ ਘੜਿਆਲ ਦੇ ਹਮਲੇ ਕਾਰਨ ਜੰਗਲੀ ਜੀਵ ਵਿਭਾਗ ਦਾ ਕਰਮਚਾਰੀ ਜ਼ਖ਼ਮੀ ਅਗਲੀ ਖ਼ਬਰ ਪੰਜਾਬ ਵਿਚ ਤੁਰੰਤ ਗਵਰਨਰੀ ਰਾਜ ਲਗਾਉਣ ਦੀ ਲੋੜ- ਭਾਜਪਾ ਦੇ ਸੂਬਾ ਸਕੱਤਰ ਮੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।