15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

3 ਲੱਖ ਦੀ ਆਨਲਾਈਨ ਠੱਗੀ ਮਾਰਨ ’ਤੇ ਮਾਮਲਾ ਦਰਜ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)—ਪਤੀ-ਪਤਨੀ ਪਾਸੋਂ ਧੋਖੇ ਨਾਲ ਇਕ ਵਿਦੇਸ਼ੀ ਵਿਅਕਤੀ ਨੇ ਆਪਣੇ ਖਾਤੇ ਵਿਚ ਤਿੰਨ ਲੱਖ ਪੁਆਉਣ ਦੇ ਦੋਸ਼ ਹੇਠ ਥਾਣਾ ਸਾਈਬਰ ਕ੍ਰਾਈਮ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਾਈਬਰ ਕ੍ਰਾਈਮ ਤਰਨ ਤਾਰਨ ਵਿਖੇ ਸੁਖਦੇਵ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਵਲਟੋਹਾ ਨੇ ਸ਼ਿਕਾਇਤ ਦਰਜ ਕਰਵਾਈ ਕਿ 8 ਅਕਤੂਬਰ ਨੂੰ ਉਹ ਅਤੇ ਉਸ ਦੀ ਪਤਨੀ ਸੁਖਬੀਰ ਕੌਰ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਨ੍ਹਾਂ ਦੇ ਫੋਨ ’ਤੇ ਵਿਦੇਸ਼ (ਆਸਟ੍ਰੇਲੀਆ) ਵਿਚੋਂ ਕਿਸੇ ਅਣਪਛਾਤੇ ਵਿਅਕਤੀ ਦਾ ਫੋਨ ਆਇਆ, ਜੋ ਕਹਿਣ ਲੱਗਾ ਕਿ ਤੁਹਾਡੇ ਲੜਕੇ ਤੇਜਬੀਰ ਸਿੰਘ ਦਾ ਆਸਟ੍ਰੇਲੀਆ ਵਿਚ ਐਕਸੀਡੈਂਟ ਹੋ ਗਿਆ ਹੈ ਅਤੇ ਉਹ ਸੀਰੀਅਸ ਹੈ ਅਤੇ ਉਸ ਦੇ ਟਰੱਕ ਥੱਲੇ ਕੋਈ ਵਿਦੇਸ਼ੀ ਗੋਰਾ ਆ ਗਿਆ ਹੈ, ਜਿਸ ਨੂੰ ਬਚਾਉਣ ਲਈ ਉਹ ਵਕੀਲ ਅਤੇ ਪੁਲਿਸ ਨਾਲ ਗੱਲਬਾਤ ਕਰ ਰਿਹਾ ਹੈ।

ਅਜੀਤ ਡੈਸਕ 15-10-2026
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)—ਪਤੀ-ਪਤਨੀ ਪਾਸੋਂ ਧੋਖੇ ਨਾਲ ਇਕ ਵਿਦੇਸ਼ੀ ਵਿਅਕਤੀ ਨੇ ਆਪਣੇ ਖਾਤੇ ਵਿਚ ਤਿੰਨ ਲੱਖ ਪੁਆਉਣ ਦੇ ਦੋਸ਼ ਹੇਠ ਥਾਣਾ ਸਾਈਬਰ ਕ੍ਰਾਈਮ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਾਈਬਰ ਕ੍ਰਾਈਮ ਤਰਨ ਤਾਰਨ ਵਿਖੇ ਸੁਖਦੇਵ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਵਲਟੋਹਾ ਨੇ ਸ਼ਿਕਾਇਤ ਦਰਜ ਕਰਵਾਈ ਕਿ 8 ਅਕਤੂਬਰ ਨੂੰ ਉਹ ਅਤੇ ਉਸ ਦੀ ਪਤਨੀ ਸੁਖਬੀਰ ਕੌਰ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਨ੍ਹਾਂ ਦੇ ਫੋਨ ’ਤੇ ਵਿਦੇਸ਼ (ਆਸਟ੍ਰੇਲੀਆ) ਵਿਚੋਂ ਕਿਸੇ ਅਣਪਛਾਤੇ ਵਿਅਕਤੀ ਦਾ ਫੋਨ ਆਇਆ, ਜੋ ਕਹਿਣ ਲੱਗਾ ਕਿ ਤੁਹਾਡੇ ਲੜਕੇ ਤੇਜਬੀਰ ਸਿੰਘ ਦਾ ਆਸਟ੍ਰੇਲੀਆ ਵਿਚ ਐਕਸੀਡੈਂਟ ਹੋ ਗਿਆ ਹੈ ਅਤੇ ਉਹ ਸੀਰੀਅਸ ਹੈ ਅਤੇ ਉਸ ਦੇ ਟਰੱਕ ਥੱਲੇ ਕੋਈ ਵਿਦੇਸ਼ੀ ਗੋਰਾ ਆ ਗਿਆ ਹੈ, ਜਿਸ ਨੂੰ ਬਚਾਉਣ ਲਈ ਉਹ ਵਕੀਲ ਅਤੇ ਪੁਲਿਸ ਨਾਲ ਗੱਲਬਾਤ ਕਰ ਰਿਹਾ ਹੈ। ਅਗਰ ਤੁਸੀ ਆਪਣੇ ਲੜਕੇ ਨੂੰ ਬਚਾਉਣਾ ਹੈ ਤਾਂ ਤੁਹਾਨੂੰ ਪੈਸੇ ਭੇਜਣੇ ਪੈਣੇ ਹਨ ਤਾਂ ਉਹ ਡਰ ਗਏ ਅਤੇ ਅਣਪਛਾਤੇ ਵਿਅਕਤੀ ਵਲੋਂ ਭੇਜੇ ਗਏ ਖਾਤੇ ਵਿਚ ਐੱਚ.ਡੀ.ਐੱਫ.ਸੀ. ਬੈਂਕ ਬ੍ਰਾਂਚ ਅਮਰਕੋਟ ਤੋਂ ਤਿੰਨ ਲੱਖ ਪਵਾ ਦਿੱਤੇ। ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨਾਲ 3 ਲੱਖ ਦਾ ਬੈਂਕ ਫਰਾਡ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਮਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਫਰੀਡਮ ਫਾਇਟਰਜ਼ ਉੱਤਰਾਅਧਿਕਾਰੀ ਸੰਸਥਾ ਤਰਨ ਤਾਰਨ ਦੀ ਮੀਟਿੰਗ ਅਗਲੀ ਖ਼ਬਰ ਗੋਇਵਾਦਲ ਜੇਲ੍ਹ ’ ਚੋਂ ਨਸ਼ੀਲੇ ਪਦਾਰਥ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।