15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਦੀ ਘੜੀ ’ਚ ਖੜ੍ਹੇ ਹਾਂ-ਰਮਨਦੀਪ ਕੌਰ ਸੇਰੋਂ, ਬਿੱਲਾ ਸੇਰੋਂ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 15 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਹਲਕਾ ਖਡੂਰ ਸਾਹਿਬ ਦੀ ਡੋਰ-ਟੂ-ਡੋਰ ਮੁਹਿੰਮ ਮੁਅੱਤਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਰਹੂਮ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।

ਰਮਨਦੀਪ ਕੌਰ ਸੇਰੋਂ, ਅਵਤਾਰ ਸਿੰਘ ਬਿੱਲਾ ਸੇਰੋਂ। 15-10-2026
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 15 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਹਲਕਾ ਖਡੂਰ ਸਾਹਿਬ ਦੀ ਡੋਰ-ਟੂ-ਡੋਰ ਮੁਹਿੰਮ ਮੁਅੱਤਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਰਹੂਮ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਮੁੱਖ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।
ਪਿਛਲੀ ਖ਼ਬਰ ਤੇਜ਼ ਰਫਤਾਰ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਅਗਲੀ ਖ਼ਬਰ ਸੂਬਾ ਸਕੱਤਰ ਮੰਨਾ ਦੀ ਅਗਵਾਈ ਹੇਠ ਸਾਬਕਾ ਥਾਣੇਦਾਰ ਜਰਨੈਲ ਸਿੰਘ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।