16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਿੰਡ ਤੁੜ ਵਿਖੇ ਡੀ.ਜੀ.ਪੀ. ਪੰਜਾਬ ਅਤੇ ਭਗਵੰਤ ਮਾਨ ਦਾ ਸਾੜਿਆ ਪੁਤਲਾ

ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪਰਮਿੰਦਰ ਝੋਟੇ ਦੇ ਕਤਲ ਨੂੰ ਲੈ ਕੇ ਪਿੰਡ ਤੁੜ ਵਿਖੇ ਪਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ. ਜੀ.

ਅਜੀਤ ਡੈਸਕ 16-10-2026
ਫਤਿਆਬਾਦ, 15 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪਰਮਿੰਦਰ ਝੋਟੇ ਦੇ ਕਤਲ ਨੂੰ ਲੈ ਕੇ ਪਿੰਡ ਤੁੜ ਵਿਖੇ ਪਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਆਗੂ ਡਾ. ਅਮਰਜੀਤ ਸਿੰਘ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਨਛੱਤਰ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਖੁਸ਼ਦੀਪ ਸਿੰਘ ਅਤੇ ਭਾਰਤੀ ਇਨਕਲਾਬੀ ਪਾਰਟੀ ਜ਼ਿਲ੍ਹਾ ਸਕੱਤਰ ਸੁਲੱਖਣ ਸਿੰਘ ਤੁੜ ਆਦਿ ਆਗੂਆਂ ਨੇ ਪੁਤਲਾ ਸਾੜਨ ਮੌਕੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਨਿਕਲੀ ਫੂਕ ਬਾਰੇ ਗੱਲਬਾਤ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਨਸ਼ੇ ਦੇ ਸਾਗਰ ਤੇ ਸਮੇਂ ਸਿਰ ਕਾਰਵਾਈ ਹੋਈ ਹੁੰਦੀ ਤੇ ਅੱਜ ਪਰਮਿੰਦਰ ਝੋਟੇ ਦੀ ਜਾਨ ਨਾ ਜਾਂਦੀ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦੇ ਖਿਲਾਫ ਬੋਲਣ ਵਾਲਾ ਪਰਵਿੰਦਰ ਝੋਟੇ ਦੀ ਆਵਾਜ਼ ਨੂੰ ਦਬਾਉਣ ਦੀ ਪੁਲਿਸ ਅਤੇ ਸਰਕਾਰ ਵਲੋਂ ਕੋਸ਼ਿਸਾਂ ਵੀ ਕੀਤੀਆਂ ਗਈਆਂ। ਉਪਰੋਕਤ ਆਗੂਆਂ ਨੇ ਕਿਹਾ ਕਿ ਜਿਹੜੇ ਜਿਹੜੇ ਵੀ ਕਤਲ ਕਰਨ ਵਿਚ ਸ਼ਾਮਿਲ ਹਨ, ਉਨ੍ਹਾਂ ਸਾਰਿਆਂ ’ਤੇ ਸਖਤ ਕਾਰਵਾਈ ਦੀ ਮੰਗ ਕੀਤੀ। ਡੀ.ਜੀ.ਪੀ. ਗੌਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਸਤੀਫਾ ਦੇਣ ਦੀ ਮੰਗ ਕੀਤੀ। ਇਸ ਮੌਕੇ ਨਰਿੰਦਰ ਸਿੰਘ, ਜੰਗ ਬਹਾਦਰ ਸਿੰਘ, ਸੁਖਵੰਤ ਸਿੰਘ, ਹਰਦਲੇਰ ਸਿੰਘ, ਗੁਰਮੇਤ ਸਿੰਘ, ਪਾਲ ਸਿੰਘ, ਸਰਵਣ ਸਿੰਘ, ਸਾਹਿਬ ਸਿੰਘ, ਡਾ. ਉਪਕਾਰ ਸਿੰਘ ਲਾਡੀ, ਭਜਨ ਸਿੰਘ, ਸੁਖਦੇਵ ਸਿੰਘ, ਇੰਦਰ ਸਿੰਘ, ਕੁਲਦੀਪ ਸਿੰਘ, ਵਰਿਆਮ ਸਿੰਘ, ਗੁਰਮੇਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੇ ਰੋਸ ਵਜੋਂ ਜ਼ਿਲ੍ਹਾ ਤਰਨ ਤਾਰਨ ਮੁਕੰਮਲ ਰਿਹਾ ਬੰਦ ਅਗਲੀ ਖ਼ਬਰ ਸਰਹੱਦੀ ਖੇਤਰ ਪੂਰਨ ਤੌਰ ’ਤੇ ਰਿਹਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।