17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮੋਟਰਸਾਈਕਲ ਦੀ ਟੱਕਰ ਨਾਲ ਰੇਹੜੀ ਸਵਾਰ ਦੀ ਮੌਤ

ਤਰਨ ਤਾਰਨ 16 ਅਕਤੂਬਰ (ਹਰਿੰਦਰ ਸਿੰਘ)—ਤੇਜ ਰਮੋਤਾਰ ਮੋਟਰਸਾਈਕਲ ਚਾਲਕ ਵਲੋਂ ਰੇਹੜੀ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਰੇਹੜੀ ਚਾਲਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਮੋਟਰਸਾਈਕਲ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਅਜੀਤ ਡੈਸਕ 17-10-2026
ਤਰਨ ਤਾਰਨ 16 ਅਕਤੂਬਰ (ਹਰਿੰਦਰ ਸਿੰਘ)—ਤੇਜ ਰਮੋਤਾਰ ਮੋਟਰਸਾਈਕਲ ਚਾਲਕ ਵਲੋਂ ਰੇਹੜੀ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਰੇਹੜੀ ਚਾਲਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਮੋਟਰਸਾਈਕਲ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਅਮਨਦੀਪਤ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਪੱਤੀ ਲੰਮਿਆ ਦੀ ਖਡੂਰ ਸਾਹਿਬ ਨੇ ਸ਼ਿਕਾਇਤ ਦਰਜ ਕਰਵਾਈ ਕਿ 14 ਅਕਤੂਬਰ ਨੂੰ ਉਸਦਾ ਪਿਤਾ ਪਸ਼ੂਆਂ ਲਈ ਚਾਰਾ ਕੱਟ ਕੇ ਰਿਕਸ਼ਾ ਰੇਹੜੀ ’ਤੇ ਲੱਦ ਕੇ ਘਰ ਵਾਪਿਸਆ ਰਿਹਾ ਸੀ ਤਾਂ ਇਕ ਮੋਟਰਸਾਈਕਲ ਨੰਬਰ ਪੀ.ਬੀ. 63 ਡੀ. 3216 ਜਿਸ ਨੂੰ ਸਿਮਰਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖਡੂਰ ਸਾਹਿਬ ਚਲਾ ਰਿਹਾ ਸੀ ਨੇ ਤੇਜ ਰਫ਼ਤਾਰ ਲਿਆ ਕੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਨੂੰ ਰੇਹੜੀ ਵਿਚ ਮਾਰ ਦਿੱਤਾ, ਜਿਸ ਕਾਰਨ ਉਸਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਹਾਲਤ ਗੰਭੀਰ ਹੋਣ ਕਾਰਨ ਉਸਨੇ ਆਪਣੇ ਪਿਤਾ ਨੂੰ ਹੋਰ ਹਸਪਤਾਲ ਲਿਜਾਣ ਲਈ ਐਬੂਲੈਂਸ ਵਿਚ ਪਾਇਆ ਸੀ ਤਾਂ ਉਸਦੇ ਪਿਤਾ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਫਤਿਆਬਾਦ ਦੇ ਬਾਜ਼ਾਰ ’ਚ ਟੈਂਕਰ ਖੜ੍ਹਾ ਕਰ ਕੇ ਡਰਾਈਵਰ ਗਾਇਬ ਅਗਲੀ ਖ਼ਬਰ ਸੰਸਥਾ ਦੇ ਨਾਂਅ ’ਤੇ ਮਾਰੀ ਠੱਗੀ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।