18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਯੰਗਮੈਨ ਰਾਮਾ-ਕ੍ਰਿਸ਼ਨਾ ਕਲੱਬ ਪੱਟੀ ਵਲੋਂ ਸ੍ਰੀ ਰਾਮਲੀਲ੍ਹਾ ਦਾ ਮੰਚਨ ਸ਼ੁਰੂ

ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਅੱਜ ਦੀ ਨਾਈਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਹਰਮਿੰਦਰ ਗਿੱਲ ਕਾਗਰਸ ਦੇ ਸਾਬਕਾ ਵਿਧਾਇਕ ਨੇ ਕਿਹਾ ਕਿ ਦੀ ਯੰਗਮੈਨ ਰਾਮਾ ਕ੍ਰਿਸ਼ਨ ਕਲੱਬ ਪੱਟੀ ਵਧਾਈ ਦੇ ਪਾਤਰ ਹਨ, ਜੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ ਲੀਲਾ ਦਾ ਮੰਚਨ ਕਰਦੇ ਹਨ। ਗਿੱਲ ਨੇ ਇਹ ਵੀ ਕਿਹਾ ਕਿ ਕਲੱਬ ਵਲੋਂ ਹਰ ਸਾਲ ਰਾਮਲੀਲਾ ਕਰਵਾਉਣ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਵਿਰਸੇ ਅਤੇ ਇਤਿਹਾਸ ਨਾਲ ਜੋੜਨਾ ਹੈ।

ਅਜੀਤ ਡੈਸਕ 18-10-2026
ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਅੱਜ ਦੀ ਨਾਈਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਹਰਮਿੰਦਰ ਗਿੱਲ ਕਾਗਰਸ ਦੇ ਸਾਬਕਾ ਵਿਧਾਇਕ ਨੇ ਕਿਹਾ ਕਿ ਦੀ ਯੰਗਮੈਨ ਰਾਮਾ ਕ੍ਰਿਸ਼ਨ ਕਲੱਬ ਪੱਟੀ ਵਧਾਈ ਦੇ ਪਾਤਰ ਹਨ, ਜੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ ਲੀਲਾ ਦਾ ਮੰਚਨ ਕਰਦੇ ਹਨ। ਗਿੱਲ ਨੇ ਇਹ ਵੀ ਕਿਹਾ ਕਿ ਕਲੱਬ ਵਲੋਂ ਹਰ ਸਾਲ ਰਾਮਲੀਲਾ ਕਰਵਾਉਣ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਵਿਰਸੇ ਅਤੇ ਇਤਿਹਾਸ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਕਲੱਬ ਦੇ ਨੌਜਵਾਨ ਕਲਾਕਾਰਾਂ ਵਜੋਂ ਆਪਣੀ ਪਛਾਣ ਬਣਾ ਰਹੇ ਹਨ ਅਤੇ ਹੋਰਨਾਂ ਨੌਜਵਾਨਾਂ ਨੂੰ ਵੀ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਨੌਜਵਾਨਾ ਨੂੰ ਨਸਿਆਂ ਤੋਂ ਦੂਰ ਰਹਿਣ ਅਤੇ ਚੰਗੇ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਕਾਂਗਰਸ ਦੇ ਦਲਬੀਰ ਸਿੰਘ ਸੇਖੋ, ਸੁਖਵਿੰਦਰ ਸਿੰਘ ਸਿੱਧੂ, ਨਿਸ਼ਾਨ ਸਿੰਘ ਬੁੱਟਰ ਕੌਂਸਲਰ, ਜਗਮੀਤ ਸਿੰਘ ਭੁੱਲਰ ਕੌਂਸਲਰ, ਹਰਜਿੰਦਰ ਸਿੰਘ ਬੋਬੀ ਕੌਂਸਲਰ, ਕੌਂਸਲਰ ਕੋਮਲ ਜੈਨ, ਕੌਸਲਰ ਗੁਰਪ੍ਰੀਤ ਸਿੰਘ, ਕੌਂਸਲਰ ਰੋਹਿਤ ਸ਼ਰਮਾ, ਵਿਜੇ ਸ਼ਰਮਾ ਪ੍ਰਧਾਨ, ਬਲਦੇਵ ਸਿੰਘ ਸੋਨੂ ਭੋਲੂ ਸਰਜੀਤ ਸਿੰਘ ਸਤਨਾਮ ਸਿੰਘ ਭੁੱਲਰ ਜਗਪ੍ਰੀਤ ਚੀਮਾ, ਰਣਜੀਤ ਸਿੰਘ ਰਾਣਾ ਬੁੱਟਰ, ਗੁਰਪਿੰਦਰ ਸਿੰਘ, ਛਤਰੀ ਪੰਜੂ ਯੋਧਾ ਕੈਰੋ, ਰਾਜ ਕੁਮਾਰ, ਮਨੀ ਸ਼ਰਮਾ, ਸਤਬੀਰ ਸਿੰਘ, ਰੰਮੀ, ਬਿੱਟੂ ਨੰਦਪੁਰੀਆ, ਸੰਜੀਵ ਕੁਮਾਰ ਬੀਤ ਕਿਰਤੋਵਾਲ, ਸੁਖਵਿੰਦਰ ਸਿੰਘ ਪੀਏ, ਹਰਮਨ ਚਾਹਲ, ਪ੍ਰਧਾਨ ਰਾਕੇਸ਼ ਪਾਠਕ, ਕਾਰਜਕਾਰੀ ਪ੍ਰਧਾਨ ਭਵਨ ਕੁਮਾਰ ਟਾਹ, ਚੇਅਰਮੈਨ ਵਿਜੇ ਸ਼ਰਮਾ, ਦਵਿੰਦਰ ਐੱਨ.ਆਰ.ਅਮਨ ਭਾਰਦਵਾਜ, ਰਾਕੇਸ਼ ਟੋਨੀ ਅਤੇ ਹੋਰ ਮੈਂਬਰ ਹਾਜ਼ਰ ਸਨ। ਕਲੱਬ ਵਲੋਂ ਪਹੁੰਚੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਪੱਟੀ ਵਿਖੇ ਧਾਰਮਿਕ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਅਗਲੀ ਖ਼ਬਰ ਮੁਰਾਦਪੁਰਾ ਵਿਖੇ ਸ੍ਰੀ ਰਾਮਲੀਲ੍ਹਾ ਦੀ ਪੰਜਵੀਂ ਨਾਈਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।