ਭਾਈ ਪਰਮਿੰਦਰ ਸਿੰਘ ਝੋਟਾ ਵਲੋਂ ਦਿੱਤੀ ਕੁਰਬਾਨੀ ਹਮੇਸ਼ਾ ਯਾਦ ਰਹੇਗੀ- ਅਕਾਲੀ ਆਗੂ ਗਿੰਦਾ, ਸਠਿਆਲਾ
ਸਠਿਆਲਾ, 17 ਅਕਤੂਬਰ ( ਜਗੀਰ ਸਿੰਘ ਸਫਰੀ) ਮਾਨਸਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਈ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਕਤ ਸਤਰਾਂ ਦਾ ਪ੍ਰਗਟਾਵਾ ਹਲਕਾ ਯੂਥ ਇੰਚਰਾਜ ਗੁਰਜਿੰਦਰ ਸਿੰਘ ਗਿੰਦਾ ਤੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਨੇ ਸਾਂਝੇ ਤੌਰ ’ਤੇ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ ਤੇ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ ।
ਸਠਿਆਲਾ ਹਲਕਾ ਯੂਥ ਇੰਚਰਾਜ ਗੁਰਜਿੰਦਰ ਸਿੰਘ ਗਿੰਦਾ ਤੇ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਜਗੀਰ ਸਿੰਘ ਸਫਰੀ
18-10-2026