ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਨੇ ਯੂਥ ਫੈਸਟੀਵਲ ਵਿਚ ਓਵਰਆਲ ਦੂਜਾ ਰਨਰ-ਅੱਪ ਸਥਾਨ ਕੀਤਾ ਹਾਸਿਲ
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਆਯੋਜਿਤ ਜ਼ੋਨਲ ਯੂਥ ਫੈਸਟੀਵਲ ਵਿਚ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਤੀਜਾ ਸਥਾਨ ( ਸੈਕੰਡ ਰਨਰ ਅੱਪ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ.
ਯ
ਯੂਥ ਫੈਸਟੀਵਲ ਵਿਚ ਓਵਰਆਲ ਦੂਜਾ ਰਨਰ-ਅੱਪ ਸਥਾਨ ਹਾਸਿਲ ਕਰਨ ’ਤੇ ਸਨਮਾਨ ਹਾਸਿਲ ਕਰਦੇ ਹੋਏ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਦੇ ਵਿਦਿਆਰਥੀ। ਅਜੀਤ ਤਸਵੀਰ
18-10-2026
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਆਯੋਜਿਤ ਜ਼ੋਨਲ ਯੂਥ ਫੈਸਟੀਵਲ ਵਿਚ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਤੀਜਾ ਸਥਾਨ ( ਸੈਕੰਡ ਰਨਰ ਅੱਪ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਭੱਟੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਅਤੇ ਲਗਨ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮੁਕਾਬਲਿਆਂ ਵਿਚ ਜਿੱਤ ਪ੍ਰਾਪਤ ਕੀਤੀ। ਕਾਲਜ ਦੇ ਵਿਦਿਆਰਥੀਆਂ ਨੇ ਗਰੁੱਪ ਗੀਤ ਗ਼ਜ਼ਲ ਅਤੇ ਪੀੜ੍ਹੀ (ਪੰਜਾਬੀ ਸੱਭਿਆਚਾਰਕ ਮੁਕਾਬਲੇ) ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ (ਪੰਜਾਬੀ), ਭਾਸ਼ਣ ਮੁਕਾਬਲੇ (ਅੰਗਰੇਜ਼ੀ), ਰੰਗੋਲੀ ਅਤੇ ਲੋਕ ਗੀਤ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਕਵੀਸ਼ਰੀ, ਫੋਟੋਗ੍ਰਾਫੀ, ਸ਼ਬਦ ਗਾਇਨ, ਪੱਖੀ ਅਤੇ ਕੁਇਜ਼ ਮੁਕਾਬਲਿਆਂ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਅਮਨਦੀਪ ਭੱਟੀ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਸਮੂਹ ਕਾਲਜ ਪਰਿਵਾਰ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਕਾਲਜ ਯੂਥ ਫੈਸਟੀਵਲ ਦੀ ਕੋਆਰਡੀਨੇਟਰ ਸਹਾਇਕ ਪ੍ਰੋਫੈਸਰ ਰਮਨਦੀਪ ਕੌਰ ਨੇ ਦੱਸਿਆ ਕਿ ਕਾਲਜ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਪੂਰੀ ਲਗਨ ਅਤੇ ਸਮਰਪਣ ਨਾਲ ਕੰਮ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।