20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੋਟਰਸਾਈਕਲ ’ਤੇ ਪਟਾਕੇ ਮਾਰਨ ਤੋਂ ਰੋਕਣ ’ਤੇ ਦੁਕਾਨ ਉਪਰ ਚਲਾਈਆਂ ਗੋਲੀਆਂ, ਮਾਮਲਾ ਦਰਜ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈੰਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਮੋਟਰਸਾਈਕਲ ’ਤੇ ਪਟਾਕੇ ਮਾਰਨ ਤੋਂ ਰੋਕਣ ਨੂੰ ਲੈ ਕੇ ਇਕ ਵਿਅਕਤੀ ਉਪਰ ਗੋਲੀਆਂ ਚਲਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਭੱਲਾ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਮੁੰਡਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਪਿੰਡ ਦੇ ਅੱਡੇ ਤੇ ਖਾਦ ਦਵਾਈਆਂ ਦੀ ਦੁਕਾਨ ਹੈ।

ਅਜੀਤ ਡੈਸਕ 20-10-2026
ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈੰਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਮੋਟਰਸਾਈਕਲ ’ਤੇ ਪਟਾਕੇ ਮਾਰਨ ਤੋਂ ਰੋਕਣ ਨੂੰ ਲੈ ਕੇ ਇਕ ਵਿਅਕਤੀ ਉਪਰ ਗੋਲੀਆਂ ਚਲਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਭੱਲਾ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਮੁੰਡਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਪਿੰਡ ਦੇ ਅੱਡੇ ਤੇ ਖਾਦ ਦਵਾਈਆਂ ਦੀ ਦੁਕਾਨ ਹੈ। 14 ਅਕਤੂਬਰ ਨੂੰ ਉਹ ਆਪਣੀ ਦੁਕਾਨ ’ਤੇ ਸੀ ਤਾਂ ਤਿੰਨ ਨੌਜਵਾਨ ਜਿਨਵਾਂ ਵਿਚ ਰੋਬਿਨ ਸਿੰਘ, ਗਗਨਦੀਪ ਸਿੰਘ ਵਾਸੀ ਸੇਰੋਂ ਜੋ ਸਾਡੇ ਪਿੰਡ ਦੇ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਦੇ ਸਾਲੇ ਹਨ ਅਤੇ ਇਕ ਅਣਪਛਾਤਾ ਨੌਜਵਾਨ ਸੀ, ਜੋ ਮੇਨ ਰੋਡ ’ਤੇ ਮੋਟਰਸਾਈਕਲ ਦੇ ਪਟਾਕੇ ਪਾ ਰਹੇ ਸਨ ਤਾਂ ਉਸ ਸਮੇਤ ਪਿੰਡ ਦੇ ਵਸਨੀਕਾਂ ਵਲੋਂ ਉਕਤ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਹ ਉਥੋਂ ਚਲੇ ਗਏ ਅਤੇ ਕੁਝ ਦੇਰ ਬਾਅਦ ਫਿਰ ਆਏ ਅਤੇ ਉਸ ਦੀ ਦੁਕਾਨ ਉਪਰ ਗੋਲੀਆੰ ਚਲਾਈਆਂ ਅਤੇ ਧਮਕੀਆਂ ਵੀ ਦੇ ਕੇ ਗਏ ਹਨ। ਜਾਂਚ ਅਧਿਕਾਰੀ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਰੋਬਿਨ ਸਿੰਘ ਅਤੇ ਗਗਨ ਸਿੰਘ ਵਾਸੀ ਸੇਰੋਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੰਤਾਂ ਦੀ ਯਾਦ ਵਿਚ ਮਨਾਏ ਜਾ ਰਹੇ ਮੇਲੇ ਸੰਬੰਧੀ ਅਖੰਡ ਪਾਠਾਂ ਦੀ ਅਰੰਭਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।