20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

26ਵੇਂ ਵਿਸ਼ਾਲ ਮਾਂ ਭਗਵਤੀ ਜਾਗਰਣ ’ਚ ਜੱਸਾ ਪੱਟੀ ਨੇ ਭਰੀ ਹਾਜ਼ਰੀ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਵਿਖੇ ਕਰਵਾਏ ਗਏ 26ਵੇਂ ਵਿਸ਼ਾਲ ਮਾਂ ਭਗਵਤੀ ਜਾਗਰਣ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਹ ਧਾਰਮਿਕ ਸਮਾਗਮ ਵੈਸ਼ਣੋ ਭਜਨ ਮੰਡਲੀ, ਰਿਕਸ਼ਾ ਯੂਨੀਅਨ, ਬੱਸ ਸਟੈਂਡ ਯੂਨੀਅਨ ਅਤੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਮਾਂ ਭਗਵਤੀ ਜਾਗਰਣ ਮੌਕੇ ਜੱਸਾ ਪੱਟੀ ਤੇ ਪ੍ਰਬੰਧਕ। ਤਸਵੀਰ: ਖਹਿਰਾ 20-10-2026
ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਵਿਖੇ ਕਰਵਾਏ ਗਏ 26ਵੇਂ ਵਿਸ਼ਾਲ ਮਾਂ ਭਗਵਤੀ ਜਾਗਰਣ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਜਸਕੰਵਰ ਸਿੰਘ ਗਿੱਲ ‘ਜੱਸਾ ਪੱਟੀ’ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਹ ਧਾਰਮਿਕ ਸਮਾਗਮ ਵੈਸ਼ਣੋ ਭਜਨ ਮੰਡਲੀ, ਰਿਕਸ਼ਾ ਯੂਨੀਅਨ, ਬੱਸ ਸਟੈਂਡ ਯੂਨੀਅਨ ਅਤੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਜੱਸਾ ਪੱਟੀ ਨੇ ਮਾਤਾ ਰਾਣੀ ਦੇ ਚਰਨਾਂ ਵਿਚ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੂਹ ਲੋਕਾਂ ਦੀ ਚੜ੍ਹਦੀ ਕਲਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰੇ, ਪਿਆਰ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਜਾਗਰਣ ਦੌਰਾਨ ਭਗਤੀਮਈ ਮਾਹੌਲ ਨੇ ਸੰਗਤਾਂ ਨੂੰ ਆਤਮਿਕ ਸਕੂਨ ਬਖ਼ਸ਼ਿਆ। ਜੱਸਾ ਪੱਟੀ ਨੇ ਮਾਂ ਭਗਵਤੀ ਅੱਗੇ ਅਰਦਾਸ ਕਰਦਿਆਂ ਕਾਮਨਾ ਕੀਤੀ ਕਿ ਮਾਤਾ ਰਾਣੀ ਆਪਣੀ ਮਿਹਰ ਸਭ ’ਤੇ ਬਣਾਈ ਰੱਖਣ ਅਤੇ ਹਰ ਪਰਿਵਾਰ ਨੂੰ ਸੁੱਖ-ਸ਼ਾਂਤੀ, ਤੰਦਰੁਸਤੀ ਤੇ ਖੁਸ਼ਹਾਲੀ ਬਖ਼ਸ਼ਣ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਬੀ.ਕੇ.ਯੂ. ਉਗਰਾਹਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਇਕ ਰੋਜ਼ਾ ਅਥਲੈਟਿਕਸ ਮੀਟ ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਵਿਖੇ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।