22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

518 ਗ੍ਰਾਮ ਅਫ਼ੀਮ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਖਾਲੜਾ, 21 ਅਕਤੂਬਰ (ਜੱਜਪਾਲ ਸਿੰਘ ਜੱਜ)—ਸਰਹੱਦੀ ਖੇਤਰ ਖਾਲੜਾ ਵਿਖੇ ਬੀ. ਐੱਸ.

ਅਜੀਤ ਡੈਸਕ 22-10-2026
ਖਾਲੜਾ, 21 ਅਕਤੂਬਰ (ਜੱਜਪਾਲ ਸਿੰਘ ਜੱਜ)—ਸਰਹੱਦੀ ਖੇਤਰ ਖਾਲੜਾ ਵਿਖੇ ਬੀ.ਐੱਸ.ਐਫ. ਵਲੋਂ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਪਾਸੋਂ 518 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਕਾਬੂ ਕੀਤੇ ਗਏ ਵਿਅਕਤੀਆਂ ਖਿਲਾਫ਼ ਥਾਣਾ ਖਾਲੜਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖਾਲੜਾ ਵਿਖੇ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਪੁੱਲ ਡਰੇਨ ਬਾਸਰਕੇ ਨਜ਼ਦੀਕ ਤੋਂ ਇਕ ਬਲੈਰੋ ਕਾਰ ਨੰਬਰ ਪੀ.ਬੀ. 03 ਐਫ 0047 ’ਤੇ ਸਵਾਰ ਹੋ ਕੇ ਆ ਰਹੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 518 ਗ੍ਰਾਮ ਹੈਰੋਇਨ ਤੋਂ ਇਲਾਵਾ ਚਾਰ ਮੋਬਾਈਲ ਫੋਨ ਬਰਾਮਦ ਹੋਏ ਹਨ। ਕਾਬੂ ਕੀਤੇ ਨੌਜਵਾਨਾਂ ਨੇ ਪੁੱਛਗਿੱਛ ਦੌਰਾਨ ਆਪਣੀ ਪਛਾਣ ਅਮਰਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਸੁਲਹਾਨੀ, ਕੁਲਦੀਪ ਸਿੰਘ ਉਰਫ ਮਾਸ਼ੂ ਪੁੱਤਰ ਭਾਗ ਸਿੰਘ ਵਾਸੀ ਸਨੇਰ ਰੋਡ ਜੀਰਾ ਅਤੇ ਜਗਵੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬੂਈਆ ਜ਼ਿਲ੍ਹਾ ਫਿਰੋਜਪੁਰ ਵਜੋਂ ਹੋਈ ਹੈ। ਇਸ ਸੰਬੰਧੀ ਥਾਣਾ ਖਾਲੜਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ.ਐਕਟ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ‘ ਹੁਨਰ ਪੰਜਾਬ ਦਾ’ ਦੇ ਆਡੀਸ਼ਨ ‘ਚ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਖੇਰਿਆ ਜਲਵਾ 80 ਫ਼ੀਸਦੀ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।