22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਦੌਰੇ ’ਤੇ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੂਬਾ ਸਕੱਤਰ ਮੰਨਾ ਵਲੋਂ ਸਵਾਗਤ

ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਪਹੁੰਚਣ ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜੀ ਆਇਆਂ ਕਹਿਣ ਅਤੇ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਦੇਸ਼ ਦੇ ਸੂਬੇ ਪੰਜਾਬ ਵਿਚ ਨਸ਼ਿਆਂ ਵਿਚ ਗਲਤਾਨ ਹੋਈ ਪੰਜਾਬ ਦੀ ਜਵਾਨੀ ਜੋ ਮੌਤ ਦੇ ਮੂੰਹ ਵਿਚ ਜਾ ਰਹੀ ਹੈ, ਨੂੰ ਬਚਾਉਣ ਅਤੇ ਨਸ਼ਾ ਤਸਕਰੀ ਰੋਕਣ ਲਈ ਗੰਭੀਰਤਾ ਨਾਲ ਕਦਮ ਚੁੱਕੇ ਜਾ ਰਹੇ ਹਨ । ਪੰਜਾਬ ਵਿਚ ਨਸ਼ਿਆਂ ਦੇ ਖਾਤਮੇ ਲਈ ਸੰਘਰਸ਼ ਕਰ ਰਹੇ ਵੱਖ-ਵੱਖ ਸਮਾਜ ਦੇ ਨੌਜਵਾਨਾਂ ਵਲੋਂ ਯਤਨ ਕੀਤੇ ਜਾ ਰਹੇ ਹਨ, ਪਰ ਅਫਸੋਸ ਦੀ ਗੱਲ ਹੈ ਕਿ ਨਸ਼ੇ ਦੇ ਸੌਦਾਗਰ ਨਸ਼ਾ ਤਸਕਰੀ ਬੰਦ ਕਰਵਾਉਣ ਅਤੇ ਵਿਰੋਧ ਕਰਨ ਵਾਲਿਆਂ ਦਾ ਸ਼ਰੇਆਮ ਕਤਲ ਕਰ ਰਹੇ ਹਨ।

ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਵਾਗਤ ਕਰਦੇ ਹੋਏ, ਨਾਲ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਭਾਜਪਾ ਆਗੂ। ਅਜੀਤ ਤਸਵੀਰ 22-10-2026
ਮੀਆਂਵਿੰਡ, 21 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਪਹੁੰਚਣ ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜੀ ਆਇਆਂ ਕਹਿਣ ਅਤੇ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਵਲੋਂ ਦੇਸ਼ ਦੇ ਸੂਬੇ ਪੰਜਾਬ ਵਿਚ ਨਸ਼ਿਆਂ ਵਿਚ ਗਲਤਾਨ ਹੋਈ ਪੰਜਾਬ ਦੀ ਜਵਾਨੀ ਜੋ ਮੌਤ ਦੇ ਮੂੰਹ ਵਿਚ ਜਾ ਰਹੀ ਹੈ, ਨੂੰ ਬਚਾਉਣ ਅਤੇ ਨਸ਼ਾ ਤਸਕਰੀ ਰੋਕਣ ਲਈ ਗੰਭੀਰਤਾ ਨਾਲ ਕਦਮ ਚੁੱਕੇ ਜਾ ਰਹੇ ਹਨ । ਪੰਜਾਬ ਵਿਚ ਨਸ਼ਿਆਂ ਦੇ ਖਾਤਮੇ ਲਈ ਸੰਘਰਸ਼ ਕਰ ਰਹੇ ਵੱਖ-ਵੱਖ ਸਮਾਜ ਦੇ ਨੌਜਵਾਨਾਂ ਵਲੋਂ ਯਤਨ ਕੀਤੇ ਜਾ ਰਹੇ ਹਨ, ਪਰ ਅਫਸੋਸ ਦੀ ਗੱਲ ਹੈ ਕਿ ਨਸ਼ੇ ਦੇ ਸੌਦਾਗਰ ਨਸ਼ਾ ਤਸਕਰੀ ਬੰਦ ਕਰਵਾਉਣ ਅਤੇ ਵਿਰੋਧ ਕਰਨ ਵਾਲਿਆਂ ਦਾ ਸ਼ਰੇਆਮ ਕਤਲ ਕਰ ਰਹੇ ਹਨ। ਜਿਸਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਬੀਤੇ ਦਿਨੀਂ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢਣ ਵਾਲੇ ਮਾਨਸਾ ਦੇ ਪਰਮਿੰਦਰ ਸਿੰਘ ਝੋਟਾ, ਦਿੜ੍ਹਬਾ ਨੇੜੇ ਪਿੰਡ ਦੇ ਗੁਲਜ਼ਾਰ ਸਿੰਘ ਜਿਸਦੇ ਬੱਚੇ ਨਸ਼ੇ ਦੇ ਆਦੀ ਹੋ ਚੁੱਕੇ ਸਨ, ਵਲੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਗਈ ਸੀ ਅਤੇ ਗੁਰਦਾਸਪੁਰ ਦੇ ਇੱਕ ਪਿੰਡ ਦੇ ਵਸਨੀਕ ਜਿਸਨੂੰ ਨਸ਼ਾ ਤਸਕਰਾਂ ਵਲੋਂ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਅਤੇ ਨਸ਼ਾ ਤਸਕਰਾਂ ’ਤੇ ਬਣਦੀ ਕਾਰਵਾਈ ਕਰਵਾਉਣ, ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਸੁਨੇਹਾ ਦੇਣ ਲਈ ਪੰਜਾਬ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਉਹ ਬਹੁਤ ਧੰਨਵਾਦੀ ਹਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੋ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੇ ਉਮੀਦਾਂ ਨੂੰ ਦੇਖਦੇ ਹੋਏ ਪੰਜਾਬ ਵਾਸੀਆਂ ਦਾ ਹਾਲ ਜਾਨਣ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਅਤੇ ਗੈਂਗਸਟਰ ਵਾਦ ਤੋਂ ਦੁਖੀ ਹੋਏ ਪੰਜਾਬ ਲੋਕ ਕਹਿ ਰਹੇ ਹਨ ਕਿ ਸਾਨੂੰ ਬਚਾਉਣ ਲਈ ਤੁਰੰਤ ਗਵਰਨਰੀ ਰਾਜ ਲਗਾਉਣ ਦੇ ਹੁਕਮ ਦੇ ਦਿੱਤੇ ਜਾਣ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਕੰਵਲਜੀਤ ਸਿੰਘ ਮੰਜ਼ਿਲ, ਸਾਬਕਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਰਾਜੀਵ ਕੁਮਾਰ ਮਾਣਾ, ਡਾਕਟਰ ਸੁ਼ੁਸ਼ੀਲ ਦੇਵਗਣ, ਪ੍ਰਦੀਪ ਸਿੰਘ ਇੰਚਾਰਜ ਹਲਕਾ ਮਜੀਠਾ ਵੀ ਮੌਜ਼ੂਦ ਸਨ।
ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਹਰਜੀਤ ਸਿੰਘ ਸੰਧੂ ਨੇ ਨਸ਼ਾ, ਗੈਂਗਸਟਰਵਾਦ, ਫਿਰੌਤੀਆਂ... ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਮਾਰੇ ਗਏ ਮਜ਼ਦੂਰਾਂ ਅਤੇ ਜ਼ਖ਼ਮੀਆਂ ਨੂੰ ਯੋਗ ਮੁਆਵਜ਼ਾ ਦੇਣ ਦੀ ਕੀਤੀ ਮੰਗ-ਜਮਾਰਾਏ, ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।