ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਚ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ
ਗੋਇੰਦਵਾਲ ਸਾਹਿਬ, 21 ਅਕਤੂਬਰ (ਸਕੱਤਰ ਸਿੰਘ ਅਟਵਾਲ)-ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਦੀ ਬੌਧਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਇੰਸ ਕੁਇੱਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਗਿਆਨ ਤੇ ਹੁਨਰ ਦਾ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
22-10-2026