23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਕਾਰ ਦੇ ਹੁਕਮਾਂ ’ਤੇ ਸਰਕਾਰੀ ਏਜੰਸੀਆਂ ਨੇ ਮੰਡੀਆਂ ’ਚੋਂ ਝੋਨੇ ਦੀ ਖ਼ਰੀਦ ਕੀਤੀ ਬੰਦ - ਗੁਰਸੇਵਕ ਸਿੰਘ ਸ਼ੇਖ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)—ਪੰਜਾਬ ਸਰਕਾਰ ਜਿਥੇ ਕਿਸਾਨਾਂ ਦੇ ਝੋਨੇ ਦਾ ਇਕ ਇਕ ਦਾਣਾ ਖ਼ਰੀਦਣ ਦੇ ਦਾਅਵੇ ਕਰ ਰਹੀ ਹੈ, ਉਥੇ ਉਨ੍ਹਾਂ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਿਤ ਹੋ ਰਹੇ ਹਨ, ਕਿਉਂਕਿ ਸਰਕਾਰੀ ਹੁਕਮਾਂ ’ਤੇ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਬੰਦ ਕਰ ਦਿੱਤਾ ਹੈ, ਜਿਸ ਨਾਲ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਮੰਡੀਆਂ ਵਿਚ ਚਾਰ–ਚਾਰ, ਪੰਜ–ਪੰਜ ਦਿਨਾਂ ਤੋਂ ਬੈਠੇ ਕਿਸਾਨ ਫ਼ਸਲ ਨਾ ਵਿਕਣ ’ਤੇ ਆਪਣੀ ਫ਼ਸਲ ਦੀ ਰਖਵਾਲੀ ਲਈ ਮਜ਼ਬੂਰ ਹੋ ਰਹੇ ਹਨ।

ਅਜੀਤ ਡੈਸਕ 23-10-2026
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)—ਪੰਜਾਬ ਸਰਕਾਰ ਜਿਥੇ ਕਿਸਾਨਾਂ ਦੇ ਝੋਨੇ ਦਾ ਇਕ ਇਕ ਦਾਣਾ ਖ਼ਰੀਦਣ ਦੇ ਦਾਅਵੇ ਕਰ ਰਹੀ ਹੈ, ਉਥੇ ਉਨ੍ਹਾਂ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਿਤ ਹੋ ਰਹੇ ਹਨ, ਕਿਉਂਕਿ ਸਰਕਾਰੀ ਹੁਕਮਾਂ ’ਤੇ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਬੰਦ ਕਰ ਦਿੱਤਾ ਹੈ, ਜਿਸ ਨਾਲ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਮੰਡੀਆਂ ਵਿਚ ਚਾਰ–ਚਾਰ, ਪੰਜ–ਪੰਜ ਦਿਨਾਂ ਤੋਂ ਬੈਠੇ ਕਿਸਾਨ ਫ਼ਸਲ ਨਾ ਵਿਕਣ ’ਤੇ ਆਪਣੀ ਫ਼ਸਲ ਦੀ ਰਖਵਾਲੀ ਲਈ ਮਜ਼ਬੂਰ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਨੇ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਲਗਾਤਾਰ ਕਿਸਾਨ ਝੋਨਾ ਲੈ ਕੇ ਆ ਰਹੇ ਹਨ ਅਤੇ ਇਸ ਸਮੇਂ 35 ਤੋਂ 40 ਫ਼ੀਸਦੀ ਝੋਨਾ ਮੰਡੀਆਂ ਵਿਚ ਵਿਕਣ ਲਈ ਪਿਆ ਹੋਇਆ ਹੈ। ਜਿਸ ਨੂੰ ਖ਼ਰੀਦਣ ਲਈ ਸਰਕਾਰੀ ਏਜੰਸੀਆਂ ਨੇ ਹੱਥ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਝੋਨੇ ਨੂੰ ਖ਼ਰੀਦਣ ਦੇ ਦਾਅਵੇ ਕਰ ਰਹੀ ਹੈ, ਉਥੇ ਆਪਣੀ ਫ਼ਸਲ ਨੂੰ ਮੰਡੀਆਂ ਵਿਚ ਲੈ ਕੇ ਆਏ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਸ਼ੈਲਰਾਂ ਵਾਲਿਆਂ ਵਲੋਂ ਆਰ.ਪੀ. 131 ਝੋਨੇ ਦੀ ਫ਼ਸਲ ਨੂੰ ਖ਼ਰੀਦਿਆ ਗਿਆ ਹੈ। ਜੇਕਰ ਸ਼ੈਲਰਾਂ ਵਾਲੇ ਵੀ ਇਸ ਨੂੰ ਨਾ ਖ਼ਰੀਦਦੇ ਤਾਂ ਕਿਸਾਨਾਂ ਨੂੰ ਮੰਡੀਆਂ ਵਿਚ ਹੋਰ ਰੁਲਣਾ ਪੈ ਸਕਦਾ ਸੀ। ਇਸ ਸਮੇਂ ਝੋਨਾ ਵੱਡੀ ਪੱਧਰ ’ਤੇ ਮੰਡੀਆਂ ਵਿਚ ਆ ਰਿਹਾ ਹੈ ਅਤੇ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ, ਪਰ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਇਹ ਕਹਿ ਕੇ ਝੋਨਾ ਖ਼ਰੀਦਣ ਤੋਂ ਪਾਸਾ ਵੱਟ ਰਹੇ ਹਨ ਕਿ ਉਨ੍ਹਾਂ ਨੇ ਜਿੰਨਾ ਝੋਨਾ ਖ਼ਰੀਦ ਲਿਆ, ਹੁਣ ਇਸ ਤੋਂ ਬਾਅਦ ਝੋਨੇ ਦੀ ਖਰੀਦ ਨਹੀਂ ਕਰਨਗੇ। ਗੁਰਸੇਵਕ ਸਿੰਘ ਸ਼ੇਖ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਤੋਂ ਬਚਾਉਣ ਲਈ ਜਲਦ ਤੋਂ ਜਲਦ ਮੰਡੀਆਂ ਵਿਚ ਪਏ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਜਾਵੇ।
ਪਿਛਲੀ ਖ਼ਬਰ ਮੋਦੀ ਸਰਕਾਰ ਨੇ ਐੱਸ.ਆਈ.ਆਰ. ਦੇ ਨਾਂਅ ’ਤੇ ਵੋਟ ਚੋਰੀ ਕਰ ਕੇ ਲੋਕਤੰਤਰ ਨੂੰ ਕਮਜ਼ੋਰ ਕੀਤਾ - ਗੁਰਦੀਪ ਸੱਪਲ, ਸੂਰਜ ਠਾਕੁਰ ਅਗਲੀ ਖ਼ਬਰ ਗੰਦਗੀ ਦੇ ਢੇਰਾਂ ’ਚ ਘਿਰਿਆ ਇਤਿਹਾਸਕ ਕਸਬਾ ਝਬਾਲ, ‘ਮਿਸ਼ਨ ਕਲੀਨ ਪੰਜਾਬ’ ਦੇ ਦਾਅਵੇ ਖੋਖਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।