ਬਾਬਾ ਸੇਵਾ ਸਿੰਘ ਅਤੇ ਗਿਆਨੀ ਪਿੰਦਰਪਾਲ ਸਿੰਘ ਨੇ ਵਿਦਿਆਰਥੀ ਕੁੰਵਰਪ੍ਰੀਤ ਸਿੰਘ ਨੂੰ ਰਾਜ ਪੱਧਰੀ ਖੇਡਾਂ ’ਚ ਸੋਨ ਤਗਮਾ ਜਿੱਤਣ ’ਤੇ ਕੀਤਾ ਸਨਮਾਨਿਤ
ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਕੁੰਵਰਪ੍ਰੀਤ ਸਿੰਘ ਨੇ ਰਾਜ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ। ਕੁੰਵਰਪ੍ਰੀਤ ਸਿੰਘ ਨੇ ਅੰਡਰ-17 ਵਰਗ ਦੇ ਗ੍ਰੀਕੋ-ਰੋਮਨ ਕੁਸ਼ਤੀ ਦੇ 112 ਕਿਲੋ ਭਾਰ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਮਗਾ ਆਪਣੇ ਨਾਂਅ ਕੀਤਾ ਹੈ।
ਬਾਬਾ ਸੇਵਾ ਸਿੰਘ ਤੇ ਗਿਆਨੀ ਪਿੰਦਰਪਾਲ ਸਿੰਘ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀ ਕੁੰਵਰਪ੍ਰੀਤ ਸਿੰਘ ਨੂੰ ਰਾਜ ਪੱਧਰੀ ਖੇਡਾਂ ’ਚ ਸੋਨ ਤਗਮਾ ਜਿੱਤਣ ’ਤੇ ਸਨਮਾਨਿਤ ਕਰਨ ਸਮੇਂ ਨਾਲ ਹੋਰ। ਤਸਵੀਰ: ਕੁਲਾਰ
23-10-2026