23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 925 ਤੋਂ ਵਧ ਕੇ 927 ਹੋਵੇਗੀ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵੱਲੋਂ ਐਸ. ਆਈ.

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸੰਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਸਹਾਇਕ ਕਮਿਸ਼ਨਰ ਸੰਜੀਵ ਸ਼ਰਮਾ। ਤਸਵੀਰ: ਲਵਲੀ 23-10-2026
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵੱਲੋਂ ਐਸ.ਆਈ.ਆਰ ਮੁਹਿੰਮ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਤਰਨ ਤਾਰਨ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 925 ਤੋਂ ਵਧਾ ਕੇ 927 ਕਰਨ ਦੀ ਤਜਵੀਜ਼ ਹੈ। ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜਨਰਲ) ਤਰਨ ਤਾਰਨ ਸੰਜੀਵ ਸ਼ਰਮਾ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਪ੍ਰਸਤਾਵਿਤ ਰੈਸ਼ਨੇਲਾਈਜ਼ੇਸ਼ਨ ਸੰਬੰਧੀ ਮੀਟਿੰਗ ਦੌਰਾਨ ਕੀਤਾ ਅਤੇ ਪ੍ਰਸਤਾਵ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਉਨ੍ਹਾਂ ਤੋਂ ਸੁਝਾਅ ਮੰਗੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 1200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਬੂਥਾਂ ਨੂੰ ਜਾਂ ਤਾਂ ਨਵੇਂ ਪੋਲਿੰਗ ਬੂਥ ਸਥਾਪਿਤ ਕਰਕੇ ਜਾਂ ਜਿੱਥੇ ਸੰਭਵ ਹੋਵੇ, ਉਸੇ ਪੋਲਿੰਗ ਸਟੇਸ਼ਨ ਦੀ ਇਮਾਰਤ ਦੇ ਅੰਦਰ ਹੀ ਵੋਟਰਾਂ ਦੀ ਮੁੜ-ਵੰਡ ਕਰਕੇ ਰੈਸ਼ਨੇਲਾਈਜ਼ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਪੋਲਿੰਗ ਸਟੇਸ਼ਨਾਂ ਦਾ ਬਿਹਤਰ ਪ੍ਰਬੰਧਨ ਯਕੀਨੀ ਬਣਾਉਣਾ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ 2 ਨਵੇਂ ਪੋਲਿੰਗ ਬੂਥਾਂ ਦੀ ਸਥਾਪਨਾ ਨਾਲ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 925 ਤੋਂ ਵਧ ਕੇ 927 ਹੋਣ ਦੀ ਤਜਵੀਜ਼ ਹੈ। ਇਹ ਤਜਵੀਜ਼ ਅੰਤਿਮ ਪ੍ਰਵਾਨਗੀ ਲਈ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਪੱਟੀ ਵਿਚ 2 ਨਵੇਂ ਪੋਲਿੰਗ ਸਟੇਸ਼ਨ ਸਥਾਪਿਤ ਕਰਨ ਦੀ ਤਜਵੀਜ਼ ਹੈ। ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਖਡੂਰ ਸਾਹਿਬ ਵਿਖੇ ਕੁਝ ਬੂਥ ਸ਼ਿਫਟ ਕੀਤੇ ਜਾਣ ਦੀ ਤਜਵੀਜ਼ ਹੈ, ਪ੍ਰੰਤੂ ਇਨ੍ਹਾਂ ਵਿਚ ਵਾਧਾ ਕਰਨ ਦੀ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਖੇਮਕਰਨ ਵਿਚ ਪੋਲਿੰਗ ਸਟੇਸ਼ਨਾਂ ਦੀ ਮੌਜੂਦਾ ਸਥਿਤੀ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸ ਦੌਰਾਨ ਸਮੂਹ ਨੁੰਮਾਇੰਦਿਆਂ ਨੇ ਤਜਵੀਜ਼ ਨਾਲ ਸਹਿਮਤੀ ਪ੍ਰਗਟ ਕੀਤੀ। ਸਹਾਇਕ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲੱਗ ਰਹੇ ਵਿਸ਼ੇਸ਼ ਕੈਂਪਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਸੰਜੀਵ ਕੁੰਦਰਾ, ਅਕਾਸ਼ਦੀਪ ਸਿੰਘ ਤੇ ਗੁਰਭੇਜ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਬਰਕਤ ਸਿੰਘ ਵੋਹਰਾ ਤੇ ਕੰਵਲਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਮਨਦੀਪ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਅਪਲਾਈਨ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚੋਂ 19 ਮੈਡਲ ਜਿੱਤੇ ਅਗਲੀ ਖ਼ਬਰ ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਤਰਨ ਤਾਰਨ ਵਿਖੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।