24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਛਾਪੜੀ ਸਾਹਿਬ ’ਚ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਭਾਜਪਾ ’ਚ ਹੋਏ ਸ਼ਾਮਿਲ

ਫਤਿਆਬਾਦ, 23 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)— ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਛਾਪੜੀ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਜਪਾ ਪੰਜਾਬ ਦੀ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਅਤੇ ਸਾਬਕਾ ਸਰਪੰਚ ਗੁਰਦੇਵ ਸਿੰਘ ਦੀ ਪ੍ਰੇਰਨਾ ਸਦਕਾ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਲਵਜੀਤ ਸਿੰਘ, ਸਤਪਾਲ ਸਿੰਘ, ਬਲਦੇਵ ਸਿੰਘ, ਪੰਜਾਬ ਸਿੰਘ, ਰਵੇਲ ਸਿੰਘ ਨੰਬਰਦਾਰ, ਬਖਸ਼ੀਸ਼ ਸਿੰਘ, ਗੁਰਵਿੰਦਰ ਸਿੰਘ, ਪ੍ਰਤਾਪ ਸਿੰਘ, ਭੋਲਾ ਸਿੰਘ, ਮੰਗਾ ਸਿੰਘ, ਸੂਬੇਦਾਰ ਸਰਵਣ ਸਿੰਘ, ਮਨਿੰਦਰਪਾਲ ਸਿੰਘ, ਰਵਿੰਦਰ ਸਿੰਘ, ਗੁਰਦੀਪ ਸਿੰਘ, ਕੋਮਲਦੀਪ ਕੌਰ, ਸਵਿੰਦਰ ਕੌਰ, ਬਿੰਦਰ ਕੌਰ ਅਤੇ ਰਣਜੀਤ ਕੌਰ, ਮਨਜੀਤ ਕੌਰ ਸਮੇਤ ਕਈ ਹੋਰ ਸਾਥੀ ਭਾਜਪਾ ਵਿਚ ਸ਼ਾਮਿਲ ਹੋਏ।

ਅਜੀਤ ਡੈਸਕ 24-10-2026
ਫਤਿਆਬਾਦ, 23 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)— ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਛਾਪੜੀ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਜਪਾ ਪੰਜਾਬ ਦੀ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਅਤੇ ਸਾਬਕਾ ਸਰਪੰਚ ਗੁਰਦੇਵ ਸਿੰਘ ਦੀ ਪ੍ਰੇਰਨਾ ਸਦਕਾ ਕਈ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਲਵਜੀਤ ਸਿੰਘ, ਸਤਪਾਲ ਸਿੰਘ, ਬਲਦੇਵ ਸਿੰਘ, ਪੰਜਾਬ ਸਿੰਘ, ਰਵੇਲ ਸਿੰਘ ਨੰਬਰਦਾਰ, ਬਖਸ਼ੀਸ਼ ਸਿੰਘ, ਗੁਰਵਿੰਦਰ ਸਿੰਘ, ਪ੍ਰਤਾਪ ਸਿੰਘ, ਭੋਲਾ ਸਿੰਘ, ਮੰਗਾ ਸਿੰਘ, ਸੂਬੇਦਾਰ ਸਰਵਣ ਸਿੰਘ, ਮਨਿੰਦਰਪਾਲ ਸਿੰਘ, ਰਵਿੰਦਰ ਸਿੰਘ, ਗੁਰਦੀਪ ਸਿੰਘ, ਕੋਮਲਦੀਪ ਕੌਰ, ਸਵਿੰਦਰ ਕੌਰ, ਬਿੰਦਰ ਕੌਰ ਅਤੇ ਰਣਜੀਤ ਕੌਰ, ਮਨਜੀਤ ਕੌਰ ਸਮੇਤ ਕਈ ਹੋਰ ਸਾਥੀ ਭਾਜਪਾ ਵਿਚ ਸ਼ਾਮਿਲ ਹੋਏ। ਸ. ਭਰੋਵਾਲ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੀ ਜਨਤਕ ਸੇਵਾ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਹੱਕਾਂ ਦੀ ਰਾਖੀ ਲਈ ਉਹ ਹਮੇਸ਼ਾਂ ਡਟ ਕੇ ਖੜ੍ਹੇ ਰਹਿਣਗੇ। ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਨਾ ਹੋਵੇ ਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇ, ਇਸ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਭਰੋਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੇ ਸਹੂਲਤਾਂ ਬਾਰੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਗਰੀਬ ਪਰਿਵਾਰਾਂ ਅਤੇ ਹੋਰ ਲੋੜਵੰਦ ਵਰਗਾਂ ਦੀਆਂ ਮੁਸ਼ਕਿਲਾਂ ਨੂੰ ਉਠਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੀ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਅਹਿਮ ਭੂਮਿਕਾ ਹੈ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਪਿੰਡ ਛਾਪੜੀ ਸਾਹਿਬ ਵਿਖੇ ਹੋਈ ਇਸ ਸ਼ਮੂਲੀਅਤ ਨਾਲ ਪਾਰਟੀ ਵਰਕਰਾਂ ਨੂੰ ਨਵਾਂ ਉਤਸ਼ਾਹ ਮਿਲਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਂਝ ਪਾਈ ਜਾਵੇਗੀ। ਅੰਤ ਵਿਚ ਭਰੋਵਾਲ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਵਿਸ਼ਵਾਸ ’ਤੇ ਖਰਾ ਉਤਰਨ ਅਤੇ ਇਲਾਕੇ ਦੇ ਵਿਕਾਸ ਤੇ ਲੋਕ ਭਲਾਈ ਲਈ ਲਗਾਤਾਰ ਕੰਮ ਕਰਨ ਵਾਸਤੇ ਵਚਨਬੱਧ ਹਨ। ਇਸ ਮੌਕੇ ਸਰਕਲ ਪ੍ਰਧਾਨ ਬਾਬਾ ਖੁਸਪਿੰਦਰ ਸਿੰਘ ਬ੍ਰਹਮਪੁਰਾ, ਜਨਰਲ ਸਕੱਤਰ ਜਵਾਹਰ ਨਈਅਰ, ਐਸ. ਸੀ. ਮੋਰਚੇ ਦੇ ਪ੍ਰਦੇਸ਼ ਕਮੇਟੀ ਮੈਂਬਰ ਠੇਕੇ. ਸੁਖਜਿੰਦਰ ਸਿੰਘ, ਭੁਪਿੰਦਰ ਸਿੰਘ ਟੀਟੂ , ਤਰਸੇਮ ਸਿੰਘ ਛਾਪੜੀ ਸਾਹਿਬ, ਐਸ.ਸੀ. ਮੋਰਚੇ ਦੇ ਸਰਕਲ ਪ੍ਰਧਾਨ ਰਾਜਵਿੰਦਰ ਸਿੰਘ ਧੂੰਦਾ, ਗੁਰਸੇਵਕ ਸਿੰਘ ਤੇ ਨਿਸ਼ਾਨ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ਇਲਾਕੇ ’ਚ ਫਾਈਰਿੰਗ ਦੀਆਂ ਘਟਨਾਵਾਂ ’ਚ ਸ਼ਾਮਿਲ ਸਨ ਬਦਮਾਸ਼-ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਅਗਲੀ ਖ਼ਬਰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵਿਧਾਨ ਸਭਾ ਸੈਸ਼ਨ ’ਚ ਫਤਿਆਬਾਦ ਹਸਪਤਾਲ ਸੰਬੰਧੀ ਚੁੱਕਿਆ ਮੁੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।