24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜਾਨੋਂ ਮਾਰਨ ਦੀ ਨੀਅਤ ਨਾਲ ਵਿਅਕਤੀ ’ਤੇ ਕੀਤਾ ਹਮਲਾ, ਮਾਮਲਾ ਦਰਜ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 60 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਦੇਵਰਾਜ ਸਿੰਘ ੁਪੱਤਰ ਸੁਰਜੀਤ ਸਿੰਘ ਵਾਸੀ ਭਰੋਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਖੇਤਾਂ ਵਿਚ ਮੌਜੂਦ ਸੀ ਤਾਂ ਉਸ ਸਮੇਂ ਅਸਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਗੋਇੰਦਵਾਲ, ਸੰਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਫਤਿਆਬਾਦ, ਰਣਜੀਤ ਕੌਰ ਪੁੱਤਰੀ ਸੰਦੀਪ ਸਿੰਘ ਵਾਸੀ ਫਤਿਆਬਾਦ ਸਮੇਤ 50 ਤੋਂ 60 ਅਣਪਛਾਤੇ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇਖੇਤ ਵਿਚ ਆਏ ਅਤੇ ਉਸ ਉਪਰ ਹਮਲਾ ਕਰ ਦਿੱਤਾ।

ਅਜੀਤ ਡੈਸਕ 24-10-2026
ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 60 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਦੇਵਰਾਜ ਸਿੰਘ ੁਪੱਤਰ ਸੁਰਜੀਤ ਸਿੰਘ ਵਾਸੀ ਭਰੋਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਖੇਤਾਂ ਵਿਚ ਮੌਜੂਦ ਸੀ ਤਾਂ ਉਸ ਸਮੇਂ ਅਸਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਗੋਇੰਦਵਾਲ, ਸੰਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਫਤਿਆਬਾਦ, ਰਣਜੀਤ ਕੌਰ ਪੁੱਤਰੀ ਸੰਦੀਪ ਸਿੰਘ ਵਾਸੀ ਫਤਿਆਬਾਦ ਸਮੇਤ 50 ਤੋਂ 60 ਅਣਪਛਾਤੇ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇਖੇਤ ਵਿਚ ਆਏ ਅਤੇ ਉਸ ਉਪਰ ਹਮਲਾ ਕਰ ਦਿੱਤਾ। ਸੰਦੀਪ ਸਿੰਘ ਨੇ ਉਸ ਦੇ ਗਲ ਵਿਚ ਪਰਨਾ ਪਾ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਦਾ ਗਲਾ ਘੁੱਟ ਦਿੱਤਾ, ਜਿਸ ਕਾਰਨ ਉਹ ਜ਼ਮੀਨ ’ਤੇ ਡਿੱਗ ਪਿਆ ਅਤੇ ਬੇਹੋਸ਼ ਹੋ ਗਿਆ ਅਤੇ ਉਕਤ ਵਿਅਕਤੀ ਮੌਕੇ ’ ਤੋਂ ਹਥਿਆਰਾਂ ਸਮੇਤ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਔਰਤ ਨਾਲ ਕੁੱਟਮਾਰ ਅਤੇ ਛੇੜਛਾੜ ਕਰਨ ’ਤੇ ਮਾਮਲਾ ਦਰਜ ਅਗਲੀ ਖ਼ਬਰ ਗੋਇੰਦਵਾਲ ਸਾਹਿਬ ਇਲਾਕੇ ’ਚ ਫਾਈਰਿੰਗ ਦੀਆਂ ਘਟਨਾਵਾਂ ’ਚ ਸ਼ਾਮਿਲ ਸਨ ਬਦਮਾਸ਼-ਐੱਸ.ਐੱਸ.ਪੀ. ਸੁਰਿੰਦਰ ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।