24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

‘ਆਪ’ ਦੇ ਹਲਕਾ ਇੰਚਾਰਜ ਜੱਸਾ ਪੱਟੀ ਵਲੋਂ ਸ਼ਹਿਰ ਦੀਆਂ ਸ਼ਖ਼ਸੀਅਤਾਂ ਨਾਲ ਮੁਲਾਕਾਤ

ਪੱਟੀ, 23 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਮਾਤਾ ਚਿੰਤਪੁਰਨੀ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਬਜਾਜ ਮੂੰਗਫਲੀ ਵਾਲਿਆਂ ਸਮੇਤ ਸ਼ਹਿਰ ਦੀਆਂ ਸ਼ਖ਼ਸੀਅਤਾਂ ਐਡ. ਜਗਦੀਪ ਮਹਿਤਾ, ਸੁਖਦੇਵ ਰਾਜ ਮਾਸਟਰ, ਤਾਰਾ ਸਿੰਘ ਪਟਵਾਰੀ, ਕੌਂਸਲਰ ਰਾਜਨਪ੍ਰੀਤ ਸਿੰਘ, ਕੌਂਸਲਰ ਕੰਵਲਪ੍ਰੀਤ ਸਿੰਘ ਤੇ ਹੋਰਾਂ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 24-10-2026
ਪੱਟੀ, 23 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਮਾਤਾ ਚਿੰਤਪੁਰਨੀ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਬਜਾਜ ਮੂੰਗਫਲੀ ਵਾਲਿਆਂ ਸਮੇਤ ਸ਼ਹਿਰ ਦੀਆਂ ਸ਼ਖ਼ਸੀਅਤਾਂ ਐਡ. ਜਗਦੀਪ ਮਹਿਤਾ, ਸੁਖਦੇਵ ਰਾਜ ਮਾਸਟਰ, ਤਾਰਾ ਸਿੰਘ ਪਟਵਾਰੀ, ਕੌਂਸਲਰ ਰਾਜਨਪ੍ਰੀਤ ਸਿੰਘ, ਕੌਂਸਲਰ ਕੰਵਲਪ੍ਰੀਤ ਸਿੰਘ ਤੇ ਹੋਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੱਸਾ ਪੱਟੀ ਨੇ ਆਪਸੀ ਸਾਂਝ, ਭਾਈਚਾਰਕ ਏਕਤਾ ਅਤੇ ਸ਼ਹਿਰ ਦੀ ਬਿਹਤਰੀ ਲਈ ਮਿਲਜੁਲ ਕੇ ਕੰਮ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਸ਼ਹਿਰ ਦੀ ਤਰੱਕੀ ਲਈ ਸਾਂਝੇ ਯਤਨ ਬੇਹੱਦ ਜ਼ਰੂਰੀ ਹਨ। ਇਸ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਤੱਤਪਰ ਹੈ । ਹੁਣ ਪੱਟੀ ਹਲਕੇ ਅਤੇ ਸ਼ਹਿਰ ਦੇ ਵਿਕਾਸ ਕਾਰਜ ਤੇਜੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਹਲ ਕੀਤਾ ਜਾ ਸਕੇ। ਇਸ ਮੌਕੇ ਕੰਤਵੀਰ ਸੂਦ, ਡਾਕਟਰ ਦੇਸਰਾਜ ਬਧਵਾਰ, ਬੰਟੀ ਬਧਵਾਰ, ਰਾਜ ਕੁਮਾਰ, ਜਗਦੀਪ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਸਕੇਟਿੰਗ ਮੁਕਾਬਲਿਆਂ ’ਚ ਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾ... ਅਗਲੀ ਖ਼ਬਰ ਬਿਆਸ ਦਰਿਆ ’ਤੇ ਸੂਬਾ ਪੱਧਰੀ ਮੋਰਚੇ ਸੰਬੰਧੀ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।