26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਭਰ ਵਿਚ ਝਾੜੂ ਸਾੜਨ ਦੇ ਪ੍ਰਦਰਸ਼ਨ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੂਰਨ ਸਮਰਥਨ - ਸੁਰਜੀਤ ਸਿੰਘ ਭੂਰਾ

ਖੇਮਕਰਨ, 24 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)– ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ ਵਲੋ ਕੀਤੇ ਗਏ ਝਾੜੂ ਸਾੜਨ ਦੇ ਐਲਾਨ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ 25 ਅਕਤੂਬਰ ਨੂੰ ਪੰਜਾਬ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਪੂਰਨ ਸਮਰਥਨ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਪਰਮਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭੂਰਾ ਨੇ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਮਕਸਦ ਲਈ ਸਮੂਹ ਪੰਜਾਬ ਵਾਸੀਆਂ ਨੂੰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਅਜੀਤ ਡੈਸਕ 25-10-2026
ਖੇਮਕਰਨ, 24 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)– ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ ਵਲੋ ਕੀਤੇ ਗਏ ਝਾੜੂ ਸਾੜਨ ਦੇ ਐਲਾਨ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ 25 ਅਕਤੂਬਰ ਨੂੰ ਪੰਜਾਬ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਪੂਰਨ ਸਮਰਥਨ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਪਰਮਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭੂਰਾ ਨੇ ਕਿਹਾ ਕਿ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਮਕਸਦ ਲਈ ਸਮੂਹ ਪੰਜਾਬ ਵਾਸੀਆਂ ਨੂੰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਸੁਰਜੀਤ ਸਿੰਘ ਭੂਰਾ ਨੇ ਕਿਹਾ ਕਿ 25 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 7 ਵਜੇ ਤੱਕ ਪੰਜਾਬ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਝਾੜੂ ਸਾੜਨ ਦੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦਾ ਮਕਸਦ ਲੋਕਾਂ ਦੀ ਆਵਾਜ਼ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣਾ ਅਤੇ ਇਨਸਾਫ਼ ਦੀ ਮੰਗ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਾ ਹੈ।ਉਨ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਮੂਹ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਪਾਰਟੀ ਵਰਕਰਾਂ ਅਤੇ ਟੀਮਾਂ ਦੀਆਂ ਡਿਊਟੀਆਂ ਲਗਾਉਣ। ਉਨ੍ਹਾਂ ਕਿਹਾ ਕਿ ਹਰੇਕ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਸਮਝਦਿਆਂ ਪ੍ਰਦਰਸ਼ਨ ਵਿਚ ਪਾਰਟੀ ਵਲੋਂ ਅਗਵਾਈ ਕਰੇ ਅਤੇ ਸਾਰੀਆਂ ਟੀਮਾਂ ਨਾਲ ਤਾਲਮੇਲ ਬਣਾਈ ਰੱਖੇ, ਤਾਂ ਜੋ ਇਹ ਪ੍ਰਦਰਸ਼ਨ ਯੋਜਨਾਬੱਧ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਸਕੇ। ਸੁਰਜੀਤ ਸਿੰਘ ਭੂਰਾ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੀ ਹਰੇਕ ਟੀਮ ਕੋਲ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀਆਂ ਤਸਵੀਰਾਂ ਜ਼ਰੂਰ ਹੋਣੀਆਂ ਚਾਹੀਦੀਆਂ ਹਨ।
ਪਿਛਲੀ ਖ਼ਬਰ ਕਰਨਬੀਰ ਸਿੰਘ ਦੀ ਮੌਤ ’ਤੇ ਗੁਰਸੇਵਕ ਸਿੰਘ ਸ਼ੇਖ ਨੇ ਪੁੰਜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸੇਂਟ ਸੋਲਜ਼ਰ ਕਾਨਵੈਂਟ ਸਕੂਲ ਦੇ ਕਰਨਵੀਰ ਸਿੰਘ ਨੇ ਸਟੇਟ ਰੈਸਲਿੰਗ ਜਿੱਤਿਆ ਚਾਂਦੀ ਦਾ ਤਗਮਾ, ਨੈਸ਼ਨਲ ਲਈ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।