28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਚੁਤਾਲਾ ਪਿੰਡ ਕਮੇਟੀ ਦੀ ਚੋਣ ਦੌਰਾਨ ਨਿਰਮਲ ਸਿੰਘ ਪ੍ਰਧਾਨ, ਜਰਨੈਲ ਸਿੰਘ ਖਜ਼ਾਨਚੀ ਚੁਣੇ

ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)– ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਪਿੰਡ ਚੁਤਾਲਾ ਵਿਖੇ ਪਿੰਡ ਦੀ ਇਕਾਈ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਮੇਹਰ ਸਿੰਘ ਚੁਤਾਲਾ ਜ਼ਿਲ੍ਹਾ ਜਨਰਲ ਸਕੱਤਰ ਨੇ ਕੀਤੀ ਇਸ ਮੀਟਿੰਗ ਵਿਚ ਵਿਸ਼ੇਸ਼ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਅਤੇ ਗੁਰਪ੍ਰਤਾਪ ਸਿੰਘ ਨੇ ਬੋਲਦਿਆਂ ਹੋਇਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਕੰਮ ਕਰਨ ਵਾਲੇ ਲੋਕਾਂ ਨੂੰ ਵਿਸਾਰ ਦਿੱਤਾ ਹੈ ਅਤੇ ਸਰਕਾਰ ਨੇ ਆਪਣੇ ਕੀਤੇ ਵਾਅਦੇ ਭੁਲਾ ਦਿੱਤੇ ਹਨ।

ਅਜੀਤ ਡੈਸਕ 28-10-2026
ਤਰਨ ਤਾਰਨ, 27 ਅਕਤੂਬਰ (ਪਰਮਜੀਤ ਜੋਸ਼ੀ)– ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਪਿੰਡ ਚੁਤਾਲਾ ਵਿਖੇ ਪਿੰਡ ਦੀ ਇਕਾਈ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਮੇਹਰ ਸਿੰਘ ਚੁਤਾਲਾ ਜ਼ਿਲ੍ਹਾ ਜਨਰਲ ਸਕੱਤਰ ਨੇ ਕੀਤੀ ਇਸ ਮੀਟਿੰਗ ਵਿਚ ਵਿਸ਼ੇਸ਼ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਅਤੇ ਗੁਰਪ੍ਰਤਾਪ ਸਿੰਘ ਨੇ ਬੋਲਦਿਆਂ ਹੋਇਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਕੰਮ ਕਰਨ ਵਾਲੇ ਲੋਕਾਂ ਨੂੰ ਵਿਸਾਰ ਦਿੱਤਾ ਹੈ ਅਤੇ ਸਰਕਾਰ ਨੇ ਆਪਣੇ ਕੀਤੇ ਵਾਅਦੇ ਭੁਲਾ ਦਿੱਤੇ ਹਨ। ਅੱਜ ਹਰ ਵਰਗ ਸਰਕਾਰ ਕੋਲੋਂ ਕੀਤੇ ਵਾਅਦਿਆਂ ਅਨੁਸਾਰ ਵੱਖ ਵੱਖ ਮੰਗਾਂ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਲਗਾਤਾਰ ਪੱਕਾ ਮੋਰਚਾ ਸਹਿਕਾਰੀ ਖੰਡ ਮਿੱਲ ਸ਼ੇਰੋ ਵਿਖੇ ਲੱਗਾ ਹੋਇਆ ਹੈ। ਇੱਥੇ ਦੱਸਣਯੋਗ ਹੈ ਇਹ ਸਰਕਾਰ ਨੇ ਨਵੰਬਰ 2025 ਨੂੰ ਸਰਕਾਰੀ ਖੰਡ ਵਿੱਚ ਸ਼ੇਰੋਂ ਦੀ ਮਾਲਕੀ ਤਬਦੀਲ ਕਰ ਦਿੱਤੀ ਸੀ ਇਸ ਨੂੰ ਵੱਖ-ਵੱਖ ਥਾਈਂ ਤਬਦੀਲ ਕਰ ਦਿੱਤਾ ਗਿਆ ਸੀ। ਇਹਦੇ ਵਿਚੋਂ ਪੁੱਡਾ ਨੂੰ ਕਾਲੋਨੀ ਬਣਾਉਣ ਵਾਸਤੇ ਦਿੱਤੀ ਜ਼ਮੀਨ ਉੱਪਰ ਐਸ,ਕੇ,ਐਮ ਦੀ ਅਗਵਾਈ ਵਿਚ ਕਿਸਾਨ ਲਗਾਤਾਰ ਦਿਨ ਰਾਤ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਹਨ। ਉਨ੍ਹਾਂ ਦੀ ਮੰਗ ਹੈ ਕਿ ਇਸ ਮਿੱਲ ਵਿਚ ਕਿਸਾਨਾਂ ਦੇ 60 ਫੀਸਦੀ ਸ਼ੇਅਰ ਹਨ ਤੇ ਸਰਕਾਰ ਕੋਈ ਵੀ ਜ਼ਮੀਨ ਜਿਹੜੀ ਕਿ ਜਿਹੜੇ ਵੀ ਕੰਮ ਵਾਸਤੇ ਅਕੁਾਵਾਇਰ ਕੀਤੀ ਹੋਵੇ, ਉਸ ਤੋਂ ਬਿਨਾਂ ਉਸ ਨੂੰ ਹੋਰ ਕਿਸੇ ਮਕਸਦ ਲਈ ਨਹੀਂ ਵਰਤ ਸਕਦੀ ਪਰ ਪੰਜਾਬ ਸਰਕਾਰ ਸਰਾਸਰ ਧੱਕੇ ਨਾਲ ਗੈਰ ਕਾਨੂੰਨੀ ਢੰਗ ਨਾਲ ਇਹ ਸਹਿਕਾਰੀ ਖੰਡ ਮਿੱਲ ਦੀ ਜ਼ਮੀਨ ਪੁੱਡਾ ਨੂੰ ਕਲੋਨੀਆਂ ਬਣਾਉਣ ਲਈ ਦੇ ਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਸਰਾਸਰ ਅਣਦੇਖੀ ਕਰ ਰਹੀ ਹੈ। ਉਹਨਾਂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 30 ਅਕਤੂਬਰ ਨੂੰ ਐਸ.ਕੇ.ਐਮ. ਵੱਲੋਂ ਖੰਡ ਮਿੱਲ ਸ਼ੇਰੋਂ ਵਿੱਚ ਬਹੁਤ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਭਰ ਵਿਚੋਂ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਏਗੀ। ਅਖੀਰ ਵਿਚ ਚੁਤਾਲਾ ਪਿੰਡ ਇਕਾਈ ਦੀ ਚੋਣ ਕੀਤੀ ਗਈ। ਜਿਸ ਵਿਚ ਨਿਰਮਲ ਸਿੰਘ ਪ੍ਰਧਾਨ, ਜਰਨੈਲ ਸਿੰਘ ਖਜਾਨਚੀ ,ਦਲਜੀਤ ਸਿੰਘ ਜਰਨਲ ਸਕੱਤਰ, ਕੁਲਦੀਪ ਸਿੰਘ ਪ੍ਰੈਸ ਸਕੱਤਰ ਅਤੇ ਅੰਗਰੇਜ਼ ਸਿੰਘ,. ਅਵਤਾਰ ਸਿੰਘ, ਬਲਕਾਰ ਸਿੰਘ, ਮੁਖਤਾਰ ਸਿੰਘ, ਰੇਸ਼ਮ ਸਿੰਘ, ਗੁਰਪਾਲ ਸਿੰਘ, ਸੁਖਚੈਨ ਸਿੰਘ ਆਦਿ ਮੈਂਬਰ ਚੁਣੇ ਗਏ ਹਨ। ਕਿਸਾਨਾਂ ਵਲੋ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਹੋਏ ਕਤਲ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਐਕਸ਼ਨ ਕਮੇਟੀ ਵਲੋਂ ਰੱਖੀਆਂ ਮੰਗਾਂ ਬਾਰੇ ਪੰਜਾਬ ਸਰਕਾਰ ਦੀ ਧਾਰੀ ਚੁੱਪ ਦੀ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਜ਼ਾ ਦੇ ਕੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਤਾ ਜਾਵੇ।
ਪਿਛਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਦੇ ਵਿਹੜੇ ’ਚ ਲਗਾਏ ਮੇਲੇ ਨਾਲ ਖਿੜੇ ਨੰਨ੍ਹੇ ਵਿਦਿਆਰਥੀਆਂ ਦੇ ਚਿਹਰੇ ਅਗਲੀ ਖ਼ਬਰ ਨਕਦੀ ਅਤੇ ਗਹਿਣੇ ਚੋਰੀ ਕਰਨ ’ਤੇ ਇਕ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।